ਭਾਰਤ ਵਿਕਾਸ ਪ੍ਰੀਸ਼ਦ ਵਲੋਂ 21 ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ
ਭੀਖੀ, 23 ਅਕਤੂਬਰ (ਬਲਕਾਰ ਸਿੰਘ ਸਹੋਤਾ)- ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਉਂ ਵਿਖੇ ‘ਗੁਰੂ ਵੰਦਨ ਛਾਤਰ ਅਭਿਨੰਦਨ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰਾਂ ਅਤੇ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਉਚੇਚਾ ਪ੍ਰੇਰਿਤ ਕੀਤਾ ਗਿਆ।
ਭੀਖੀ, 23 ਅਕਤੂਬਰ (ਬਲਕਾਰ ਸਿੰਘ ਸਹੋਤਾ)- ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਉਂ ਵਿਖੇ ‘ਗੁਰੂ ਵੰਦਨ ਛਾਤਰ ਅਭਿਨੰਦਨ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰਾਂ ਅਤੇ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਉਚੇਚਾ ਪ੍ਰੇਰਿਤ ਕੀਤਾ ਗਿਆ। ਸਕੂਲ ਦੇ 21 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਹਰਜਿੰਦਰ ਸਿੰਘ, ਪ੍ਰੇਮ ਸਾਗਰ ਅਤੇ ਸਮੂਹ ਸਟਾਫ਼ ਤੋਂ ਇਲਾਵਾ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ, ਕਮੇਟੀ ਮੈਂਬਰਾਂ, ਸਰਪੰਚ ਸਾਹਿਬਾਨ, ਪੰਚ ਸਾਹਿਬਾਨ ਅਤੇ ਸੇਵਾਮੁਕਤ ਅਧਿਆਪਕ ਮੋਹਨ ਲਾਲ ਨੂੰ ਵੀ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਜੀਵਨ ਵਿਚ ਚੰਗੇ ਸੰਸਕਾਰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਕਾਸ ਪਰਿਸ਼ਦ ਦੇ ਪ੍ਰਧਾਨ ਗੁਰਤੇਜ ਸਿੰਘ ਚਹਿਲ, ਰੋਹਤਾਸ਼ ਕੁਮਾਰ, ਰਾਜ ਕੁਮਾਰ ਸਿੰਗਲਾ, ਡਾ. ਭੀਮ ਸੈਨ, ਪ੍ਰੋਜੈਕਟ ਚੇਅਰਮੈਨ ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।