ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰ 10 ਕਿੱਲੋ ਭੁੱਕੀ ਸਣੇ ਕਾਬੂ
ਬਠਿੰਡਾ , 24 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਥਾਣਾ ਕੋਤਵਾਲੀ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਦੇ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ 10 ਕਿੱਲੋ ਚੂਰਾ ਪੋਸਤ ਬਰਾਮਦ ਕਰ ਲਿਆ ਗਿਆ ।
ਬਠਿੰਡਾ , 24 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਥਾਣਾ ਕੋਤਵਾਲੀ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਦੇ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ 10 ਕਿੱਲੋ ਚੂਰਾ ਪੋਸਤ ਬਰਾਮਦ ਕਰ ਲਿਆ ਗਿਆ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਉਕਤ ਵਿਅਕਤੀਆਂ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਪਿੰਡ ਬੁੱਟਰ ਬਖੂਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਹੰਸਾ ਵਾਸੀ ਪਿੰਡ ਘੁੱਦਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ । ਪੁਲਿਸ ਵਲੋਂ ਕਾਬੂ ਕੀਤੇ ਗਏ ਇਨ੍ਹਾਂ ਵਿਅਕਤੀਆਂ ‘ ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।