ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ, ਝੋਨੇ ਦੀ ਵਾਢੀ ਹੋਵੇਗੀ ਪ੍ਰਭਾਵਿਤ ਸ਼ਹਿਰ ’ਚ ਸੀਵਰੇਜ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਨੀਵੀਆਂ ਥਾਵਾਂ ’ਚ ਪਾਣੀ ਭਰਿਆ
ਮਾਨਸਾ, 24 ਅਕਤੂਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਜ਼ਿਲ੍ਹੇ ਦੇ ਕਈ ਹਿੱਸਿਆਂ ’ਚ ਦੇਰ ਸ਼ਾਮ ਪਈ ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਦੱਸ ਦੇਈਏ ਕਿ ਝੋਨੇ ਦੀ ਵਾਢੀ ਅਤੇ ਨਰਮੇਂ ਦੀ ਚੁਗਾਈ ਦਾ ਸੀਜ਼ਨ ਚੱਲ ਰਿਹਾ ਹੈ ਪਰ ਬੇਮੌਸਮੇ ਮੀਂਹ ਨੇ ਫ਼ਸਲ ਦੀ ਖ਼ਰੀਦ ਨੂੰ ਪ੍ਰਭਾਵਿਤ ਕਰ ਦਿੱਤਾ ਹੈ।
ਮਾਨਸਾ, 24 ਅਕਤੂਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਜ਼ਿਲ੍ਹੇ ਦੇ ਕਈ ਹਿੱਸਿਆਂ ’ਚ ਦੇਰ ਸ਼ਾਮ ਪਈ ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਦੱਸ ਦੇਈਏ ਕਿ ਝੋਨੇ ਦੀ ਵਾਢੀ ਅਤੇ ਨਰਮੇਂ ਦੀ ਚੁਗਾਈ ਦਾ ਸੀਜ਼ਨ ਚੱਲ ਰਿਹਾ ਹੈ ਪਰ ਬੇਮੌਸਮੇ ਮੀਂਹ ਨੇ ਫ਼ਸਲ ਦੀ ਖ਼ਰੀਦ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਸਥਾਨਕ ਸ਼ਹਿਰ ਦੇ ਰੇਲਵੇ ਫਾਟਕ ਨਜ਼ਦੀਕ ਗੜੇਮਾਰੀ ਵੀ ਹੋਈ ਹੈ। ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਨਾਲ ਫ਼ਸਲ ਧਰਤੀ ’ਤੇ ਵਿਛਣ ਦੀਆਂ ਖ਼ਬਰਾਂ ਵੀ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਬਾਰਸ਼ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਚੁੱਕੀ ਹੈ ਅਤੇ ਵਾਢੀ ਜ਼ੋਰਾਂ ’ਤੇ ਹੈ ਅਤੇ ਇੰਦਰ ਦੇਵਤਾ ਇਸੇ ਤਰ੍ਹਾਂ ਬਰਸਦਾ ਰਿਹਾ ਤਾਂ ਵਾਢੀ ਇਕ ਹਫ਼ਤਾ ਪਛੜ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਗੜੇਮਾਰੀ ਹੋ ਜਾਂਦੀ ਹੈ ਤਾਂ ਕਿਸਾਨਾਂ ਦਾ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੀ ਫ਼ਸਲ ਮੰਡੀਆਂ ’ਚ ਵਿਕਣ ਲਈ ਆਈ ਝੋਨੇ ਦੀ ਫ਼ਸਲ ਭਿੱਜ ਗਈ ਹੈ, ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਮੰਡੀ ਫ਼ੀਸ ਦੇ ਨਾਂਅ ’ਤੇ ਲੱਖਾਂ ਰੁਪਏ ਇਕੱਠੇ ਕੀਤੇ ਜਾਂਦੇ ਹਨ ਪਰ ਮੰਡੀਆਂ ’ਚ ਸੈੱਡਾਂ ਦਾ ਪ੍ਰਬੰਧ ਨਾ ਹੋਣ ਕਾਰਨ ਮੀਂਹ ਨਾਲ ਫ਼ਸਲਾਂ ਦਾ ਵੱਡਾ ਨੁਕਸਾਨ ਹੁੰਦਾ ਹੈ। ਉੱਧਰ ਦੂਸਰੇ ਪਾਸੇ ਮੀਂਹ ਨਾਲ ਸ਼ਹਿਰਾਂ ’ਚ ਸੀਵਰੇਜ ਦੇ ਨਾਕਸ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ ਕਿਉਂਕਿ ਕਈ ਵਾਰਡ ਦੀਆਂ ਗਲੀਆਂ ’ਚ ਓਵਰਫ਼ਲੋ ਹੋਣ ਨਾਲ ਸੀਵਰੇਜ ਦਾ ਗੰਦਾ ਪਾਣੀ ਫੈਲ ਗਿਆ ਹੈ। ਦੱਸਣਾ ਬਣਦਾ ਹੈ ਕਿ ਕਾਫ਼ੀ ਲੰਬੇ ਸਮੇਂ ਤੋਂ ਲੋਕ ਸੀਵਰੇਜ ਦੀਆਂ ਸਮੱਸਿਆਵਾਂ ਨਾਲ ਦੋ-ਚਾਰ ਹੋ ਰਹੇ ਹਨ ਅਤੇ ਕਈ ਥਾਵਾਂ ’ਤੇ ਮਹੀਨਿਆਂ ਬੱਧੀ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਬਾਰਸ਼ ਨਾਲ ਸਥਿਤੀ ਬਦ-ਨਾਲੋਂ ਬਦਤਰ ਹੋ ਜਾਂਦੀ ਹੈ। ਉੱਧਰ ਮੁੱਖ ਖੇਤੀਬਾੜੀ ਡਾ. ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਬਾਰਸ਼ ਫ਼ਸਲਾਂ ਲਈ ਹਾਨੀਕਾਰਕ ਹੈ ਕਿਉਂਕਿ ਝੋਨੇ ਦੀ ਫ਼ਸਲ ਪੱਕ ਚੁੱਕੀ ਹੈ ਅਤੇ ਨਰਮੇ ਦੀ ਚੁਗਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵਾਢੀ ਪਛੜਨ ਦੇ ਨਾਲ-ਨਾਲ ਫ਼ਸਲ ਦੀ ਗੁਣਵੱਤਾ ’ਤੇ ਵੀ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਬੀਜਣ ਲਈ ਸਮਾਂ ਵੀ ਘਟੇਗਾ।