25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਲਖਵਿੰਦਰ ਸਿੰਘ ਮੂਸਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਨਿਯੁਕਤ

ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਥੇਬੰਦਕ ਢਾਂਚੇ ’ਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ’ਚ ਲਖਵਿੰਦਰ ਸਿੰਘ ਮੂਸਾ ਨੂੰ ਸੂਬਾ ਜਨਰਲ ਸਕੱਤਰ ਬਣਾਇਆ ਗਿਆ ਹੈ। ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਜਾਰੀ ਸੂਚੀ ਮੁਤਾਬਿਕ ਮੂਸਾ ਨੂੰ ਇਹ ਅਹੁਦਾ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 25-10-2026
ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਜਥੇਬੰਦਕ ਢਾਂਚੇ ’ਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ’ਚ ਲਖਵਿੰਦਰ ਸਿੰਘ ਮੂਸਾ ਨੂੰ ਸੂਬਾ ਜਨਰਲ ਸਕੱਤਰ ਬਣਾਇਆ ਗਿਆ ਹੈ। ਪਾਰਟੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਜਾਰੀ ਸੂਚੀ ਮੁਤਾਬਿਕ ਮੂਸਾ ਨੂੰ ਇਹ ਅਹੁਦਾ ਮਿਲਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਹੇ ਹਨ ਅਤੇ ਪਿਛਲੇ ਦਿਨੀਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ’ਚ ਸਾਥੀਆਂ ਸਮੇਤ ਪੁਨਰ ਸੁਰਜੀਤ ਦਲ ’ਚ ਸ਼ਾਮਿਲ ਹੋ ਗਏ ਸਨ। ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਭਰਪੂਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਮਾ. ਮਿੱਠੂ ਸਿੰਘ ਕਾਹਨੇਕੇ, ਪਾਰਟੀ ਆਗੂ ਭੋਲਾ ਸਿੰਘ ਕਾਹਨਗੜ੍ਹ, ਮਲਕੀਤ ਸਿੰਘ ਸਮਾਓਂ, ਸਾਬਕਾ ਸਰਪੰਚ ਸਤਨਾਮ ਸਿੰਘ ਭਲਾਈਕੇ, ਜਥੇਦਾਰ ਜਸਵੰਤ ਸਿੰਘ ਕੋਟੜਾ, ਹਲਕਾ ਸਰਦੂਲਗੜ੍ਹ ਦੇ ਕੁਆਰਡੀਨੇਟਰ ਐਡਵੋਕੇਟ ਅਮਨਦੀਪ ਸਿੰਘ ਭਲਾਈਕੇ, ਗੁਰਵਿੰਦਰ ਸਿੰਘ ਪਟਵਾਰੀ ਆਦਿ ਨੇ ਮੂਸਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਮਿਹਨਤੀ ਤੇ ਸੁਲਝੇ ਹੋਏ ਇਨਸਾਨ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ-ਮੰਨਾ ਅਗਲੀ ਖ਼ਬਰ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ, ਝੋਨੇ ਦੀ ਵਾਢੀ ਹੋਵੇਗੀ ਪ੍ਰਭਾਵਿਤ ਸ਼ਹਿਰ ’ਚ ਸੀਵਰੇਜ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਨ...
Ad Position 24