25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

‘ਮਾਮਲਾ ਪੰਡਿਤ ਕਮਲੇਸ਼ ਮਿਸ਼ਰਾ ਦੀ ਖ਼ੁਦਕੁਸ਼ੀ ਦਾ’ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਪਰਸਰਾਮ ਨਗਰ ਚੌਂਕ ’ਚ ਧਰਨਾ ਕੇ ਪ੍ਰਗਟਾਇਆ ਰੋਸ

ਬਠਿੰਡਾ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਡਿਤ ਕਮਲੇਸ਼ ਮਿਸ਼ਰਾ ਵਲੋਂ ਲੰਘੇ ਦਿਨ ਘਰ ਅੰਦਰ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ, ਮਾਂ, ਭਰਾ ਅਤੇ ਹੋਰ ਸਕੇ-ਸਬੰਧੀਆਂ ਵਲੋਂ ਸਥਾਨਕ ਪਰਸਰਾਮ ਨਗਰ ਚੌਂਕ ਵਿਚ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਕਾਰਨ ਚੌਂਕ ਵਿਚ ਆਵਾਜਾਈ ਵੀ ਪ੍ਰਭਾਵਿਤ ਹੋਈ।

Ad Position 21
No active advertisement
ਅਜੀਤ ਡੈਸਕ 25-10-2026
ਬਠਿੰਡਾ, 24 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਡਿਤ ਕਮਲੇਸ਼ ਮਿਸ਼ਰਾ ਵਲੋਂ ਲੰਘੇ ਦਿਨ ਘਰ ਅੰਦਰ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ, ਮਾਂ, ਭਰਾ ਅਤੇ ਹੋਰ ਸਕੇ-ਸਬੰਧੀਆਂ ਵਲੋਂ ਸਥਾਨਕ ਪਰਸਰਾਮ ਨਗਰ ਚੌਂਕ ਵਿਚ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਕਾਰਨ ਚੌਂਕ ਵਿਚ ਆਵਾਜਾਈ ਵੀ ਪ੍ਰਭਾਵਿਤ ਹੋਈ। ਧਰਨੇ ਦੌਰਾਨ ਮ੍ਰਿਤਕ ਦੇ ਭਰਾ ਕਰਨੇਸ਼ ਮਿਸ਼ਰਾ, ਭਤੀਜੀ ਵੈਸ਼ਨਵੀਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਕਮਲੇਸ਼ ਮਿਸ਼ਰਾ ਨੇ ਕਰੀਬ ਛੇ ਮਹੀਨੇ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ, ਪਰ ਵਿਆਹ ਤੋਂ ਬਾਅਦ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਕਥਿਤ ਤੌਰ ’ ਤੇ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਜਿਸ ਕਾਰਨ ਕਮਲੇਸ਼ ਨੇ ਇਹ ਕਦਮ ਚੁੱਕਿਆ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਮ੍ਰਿਤਕ ਦੀ ਪਤਨੀ ਸਮੇਤ ਸਹੁਰਾ ਪਰਿਵਾਰ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।ਉਧਰ ਧਰਨੇ ਦਾ ਪਤਾ ਚੱਲਦਿਆਂ ਮੌਕੇ ’ਤੇ ਪਹੁੰਚੀ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਪਰਿਵਾਰ ਨੂੰ ਬਣਦੀ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਕੈਨਾਲ ਦੇ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਕਰਨੇਸ਼ ਮਿਸ਼ਰਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਸਮੇਤ ਸਹੁਰਾ ਪਰਿਵਾਰ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਡਿਤ ਕਮਲੇਸ਼ ਮਿਸ਼ਰਾ ਨੇ ਲੰਘੇ ਦਿਨ ਪਰਸਰਾਮ ਨਗਰ ਦੀ ਗਲੀ ਨੰਬਰ 6 ਸਥਿਤ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਸੀ।
Ad Position 22
No active advertisement
ਪਿਛਲੀ ਖ਼ਬਰ ਵਿਵੇਕ ਗਰਗ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਬਣੇ ਅਗਲੀ ਖ਼ਬਰ ਬਠਿੰਡਾ ਦੇ ਪਰਸ ਰਾਮ ਨਗਰ ’ਚ ਮਕਾਨ ਨੂੰ ਲੱਗੀ ਅੱਗ, ਦੋ ਭੈਣਾਂ ਨੇ ਮਕਾਨ ਮਾਲਕ ’ਤੇ ਲਗਾਏ ਅੱਗ ਲਾਉਣ ਦੇ ਦੋਸ਼
Ad Position 24