ਧੂਰੀ ਵਿਖੇ ਰੋਸ ਰੈਲੀ 3 ਨੂੰ
ਮਾਨਸਾ, 26 ਅਕਤੂਬਰ (ਸ. ਰਿ.)
ਮਾਨਸਾ, 26 ਅਕਤੂਬਰ (ਸ.ਰਿ.)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਵਲੋਂ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 3 ਨਵੰਬਰ ਨੂੰ ਧੂਰੀ ਵਿਖੇ ਰੋਸ ਰੈਲੀ ਕੀਤੀ ਜਾਵੇਗੀ। ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਪੌਣੇ 5 ਸਾਲ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ’ਚੋਂ ਮਾਫ਼ੀਆ ਰਾਜ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ’ਚੋਂ ਵੱਡੀ ਗਿਣਤੀ ਵਿਚ ਵਰਕਰ ਸ਼ਮੂਲੀਅਤ ਕਰਨਗੇ।