ਸਿਲਵਰ ਵਾਟਿਕਾ ਸਕੂਲ ਵਿਖੇ ਪ੍ਰਗਟ ਦਿਵਸ ਮਨਾਇਆ
ਭੀਖੀ , 26 ਅਕਤੂਬਰ ( ਬਲਕਾਰ ਸਿੰਘ ਸਹੋਤਾ )- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ । ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ।
ਭੀਖੀ , 26 ਅਕਤੂਬਰ ( ਬਲਕਾਰ ਸਿੰਘ ਸਹੋਤਾ )- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ । ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ । ਇਸ ਮੌਕੇ ਸਕੂਲ ਚੇਅਰਮੈਨ ਜੀਵੇਸ਼ ਸਿੰਗਲਾ , ਪ੍ਰਿੰਸੀਪਲ ਕਿਰਨ ਰਤਨ ਨੇ ਵਿਦਿਆਰਥੀਆਂ ਨੂੰ ਭਗਵਾਨ ਵਾਲਮੀਕਿ ਦੀ ਸਿੱਖਿਆਵਾਂ ’ ਤੇ ਚੱਲਣ ਲਈ ਪ੍ਰੇਰਿਤ ਕੀਤਾ । ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।