28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਏ.ਡੀ.ਸੀ. ਤੇ ਐਸ.ਪੀ. ਵਲੋਂ ਡਰੱਗ ਹੌਟ-ਸਪੋਟ ਥਾਵਾਂ ’ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਹਦਾਇਤ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਦੇ ਕੋਹੜ ਨੂੰ ਜੜ੍ਹੋ ਖ਼ਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਸਫਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਕ੍ਰਿਤਿਕਾ ਗੋਇਲ (ਪੇਂਡੂ ਵਿਕਾਸ) ਅਤੇ ਐਸ. ਪੀ ਹਿਨਾ ਗੁਪਤਾ ਵਲੋਂ ਜ਼ਿਲ੍ਹੇ ’ਚ ਡਰੱਗ ਹੌਟ ਸਪੋਟ ਥਾਵਾਂ ਦੀ ਕਾਇਆ ਕਲਪ ਨੂੰ ਯਕੀਨੀ ਬਣਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ।

Ad Position 21
No active advertisement
ਮਾਨਸਾ ਵਿਖੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ। ਅਜੀਤ ਤਸਵੀਰ 28-10-2026
ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਦੇ ਕੋਹੜ ਨੂੰ ਜੜ੍ਹੋ ਖ਼ਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਸਫਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਕ੍ਰਿਤਿਕਾ ਗੋਇਲ (ਪੇਂਡੂ ਵਿਕਾਸ) ਅਤੇ ਐਸ.ਪੀ ਹਿਨਾ ਗੁਪਤਾ ਵਲੋਂ ਜ਼ਿਲ੍ਹੇ ’ਚ ਡਰੱਗ ਹੌਟ ਸਪੋਟ ਥਾਵਾਂ ਦੀ ਕਾਇਆ ਕਲਪ ਨੂੰ ਯਕੀਨੀ ਬਣਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ 60 ਦਿਨਾਂ ਲਈ ਵਿਸ਼ੇਸ਼ ਅਭਿਆਨ ਚੱਲ ਰਿਹਾ ਹੈ, ਜਿਸ ਤਹਿਤ ਡਰੱਗ ਹੌਟ ਸਪੋਟ ਵਜੋਂ ਪਛਾਣੇ ਖੇਤਰਾਂ ’ਤੇ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਵਿਭਾਗੀ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੁਆਰਾ ਸੰਭਾਵੀ ਤੌਰ ’ਤੇ ਵਰਤੀਆਂ ਜਾਣ ਵਾਲੀਆਂ ਅਣ-ਸੁਰੱਖਿਅਤ ਤੇ ਖਸਤਾ ਹਾਲ ਇਮਾਰਤਾਂ ਦੀ ਪਛਾਣ ਕੀਤੀ ਜਾਵੇ ਤਾਂ ਜੋ ਵਿਭਾਗੀ ਨਿਯਮਾਂ ਅਨੁਸਾਰ ਉਨ੍ਹਾਂ ਸਰਕਾਰੀ ਇਮਾਰਤਾਂ ਨੂੰ ਢਾਹੁਣ ਜਾਂ ਕਿਸੇ ਲੋੜ ਅਨੁਸਾਰ ਜਿੰਮ, ਖੇਡ ਮੈਦਾਨ, ਪਾਰਕ ਆਦਿ ’ਚ ਤਬਦੀਲ ਕੀਤਾ ਜਾ ਸਕੇ। ਐਸ.ਪੀ. ਹਿਨਾ ਗੁਪਤਾ ਨੇ ਦੱਸਿਆ ਕਿ ਹੌਟ ਸਪੋਟ ਇਲਾਕਿਆਂ ’ਚ ਨਸ਼ਾ ਪੀੜਤਾਂ ਦਾ ਤਰਜੀਹੀ ਆਧਾਰ ’ਤੇ ਇਲਾਜ ਕਰਵਾਉਣ ਲਈ ਪੰਚਾਇਤ ਅਤੇ ਵਾਰਡ ਕੌਂਸਲਰਾਂ ਨਾਲ ਤਾਲਮੇਲ ਵਧਾਇਆ ਗਿਆ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਮਾਮਲੇ ਦਰਜ ਕਰ ਕੇ ਜੇਲ੍ਹ ਭੇਜਿਆ ਜਾ ਰਿਹਾ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਇਸ ਸੰਬੰਧੀ ਵਧੇਰੇ ਯੋਗਦਾਨ ਪਾਉਣ ਲਈ ਮੁਸਤੈਦ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ ਤੇ ਬੁਢਲਾਡਾ ਗੁਰਮੀਤ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਟਾ ਹੱਤਿਆ ਮਾਮਲੇ ’ਚ ਤਿੰਨਕੋਨੀ ਮਾਨਸਾ ਵਿਖੇ ਲਗਾਇਆ ਧਰਨਾ 15ਵੇਂ ਦਿਨ ’ਚ ਦਾਖਲ ਲੋਕ ਵੱਡੀ ਗਿਣਤੀ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਮਿਸ਼ਰਤ ਮਾਰਸ਼ਲ ਆਰਟਸ ’ਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ 15 ਤਗਮੇ ਜਿੱਤੇ
Ad Position 24