27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਕੇਂਦਰੀ ਯੂਨੀਵਰਸਿਟੀ ਅਤੇ ਕੇਂਦਰੀ ਭੂਜਲ ਬੋਰਡ, ਚੰਡੀਗੜ੍ਹ ਵਿਚਕਾਰ ਸਮਝੌਤਾ

ਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਨੇ ਕੇਂਦਰੀ ਭੂਜਲ ਬੋਰਡ, ਉੱਤਰ-ਪੱਛਮੀ ਖੇਤਰ, ਚੰਡੀਗੜ੍ਹ ਨਾਲ ਇਕ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ। ਇਸ ਸਮਝੌਤੇ ਦਾ ਉਦੇਸ਼ ਪੰਜਾਬ ਦੇ ਬਠਿੰਡਾ ਅਤੇ ਗੋਨਿਆਣਾ ਮੰਡੀ ਬਲਾਕਾਂ ਵਿਚ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਦਾ ਅਧਿਐਨ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 28-10-2026
ਠਿੰਡਾ, 27 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਨੇ ਕੇਂਦਰੀ ਭੂਜਲ ਬੋਰਡ, ਉੱਤਰ-ਪੱਛਮੀ ਖੇਤਰ, ਚੰਡੀਗੜ੍ਹ ਨਾਲ ਇਕ ਸਮਝੌਤਾ ਪੱਤਰ ’ਤੇ ਦਸਤਖ਼ਤ ਕੀਤੇ। ਇਸ ਸਮਝੌਤੇ ਦਾ ਉਦੇਸ਼ ਪੰਜਾਬ ਦੇ ਬਠਿੰਡਾ ਅਤੇ ਗੋਨਿਆਣਾ ਮੰਡੀ ਬਲਾਕਾਂ ਵਿਚ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਦਾ ਅਧਿਐਨ ਕਰਨਾ ਹੈ। ਸਮਝੌਤਾ ਪੱਤਰ ’ਤੇ ਦਸਤਖ਼ਤ ਕਰਨ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਅਤੇ ਕੇਂਦਰੀ ਭੂਜਲ ਬੋਰਡ, ਚੰਡੀਗੜ੍ਹ ਦੇ ਖੇਤਰੀ ਨਿਰਦੇਸ਼ਕ ਨਿਧੀਸ਼ ਵਰਮਾ ਮੌਜੂਦ ਸਨ। ਯੂਨੀਵਰਸਿਟੀ ਵਲੋਂ ਰਜਿਸਟਰਾਰ ਡਾ. ਵਿਜੇ ਸ਼ਰਮਾ ਅਤੇ ਯੂਨੀਵਰਸਿਟੀ ਦੇ ਨੋਡਲ ਅਧਿਕਾਰੀ ਪ੍ਰੋ. ਜੇ. ਕੇ. ਪਟਨਾਇਕ ਨੇ ਸਮਝੌਤੇ ’ਤੇ ਦਸਤਖ਼ਤ ਕੀਤੇ, ਜਦਕਿ ਕੇਂਦਰੀ ਭੂਜਲ ਬੋਰਡ ਵਲੋਂ ਵਿਗਿਆਨੀ-ਸੀ ਸ੍ਰੀ ਕੁਲਦੀਪ ਗੋਪਾਲ ਭਾਰਤਰੀਆ ਨੇ ਦਸਤਖ਼ਤ ਕੀਤੇ। ਇਸ ਮੌਕੇ ਯੂਨੀਵਰਸਿਟੀ ਦੇ ਆਈਕਿਊਏਸੀ ਦੀ ਨਿਰਦੇਸ਼ਕ ਪ੍ਰੋ. ਮੋਨਿਸ਼ਾ ਧੀਮਾਨ, ਖੋਜ ਅਤੇ ਵਿਕਾਸ ਦੀ ਨਿਰਦੇਸ਼ਕ ਪ੍ਰੋ. ਅੰਜਨਾ ਮੁੰਸ਼ੀ, ਵਾਤਾਵਰਣ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਪ੍ਰੋ. ਵੀ. ਕੇ. ਗਰਗ, ਭੂ-ਵਿਗਿਆਨ ਵਿਭਾਗ ਦੀ ਮੁਖੀ ਪ੍ਰੋ. ਬੰਦਨਾ ਸਾਮੰਤ, ਭੂਗੋਲ ਵਿਭਾਗ ਦੇ ਮੁਖੀ ਡਾ. ਐੱਲ. ਟੀ. ਸਸਾਂਗ ਗੁਈਤੇ, ਪ੍ਰੋ. ਸੁਨੀਲ ਮਿੱਤਲ, ਪ੍ਰੋ. ਯੋਗਲਕਸ਼ਮੀ ਕੇ. ਐੱਨ., ਪ੍ਰੋ. ਸਮੀਰ ਦੁਰਾਨੀ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਆਪਕ ਵੀ ਮੌਜੂਦ ਸਨ। ਸਮਝੌਤੇ ਤਹਿਤ ਕੇਂਦਰੀ ਭੂਜਲ ਬੋਰਡ ਮਾਨਸੂਨ ਤੋਂ ਪਹਿਲਾਂ ਅਤੇ ਮਾਨਸੂਨ ਤੋਂ ਬਾਅਦ ਧਰਤੀ ਹੇਠਲੇ ਪਾਣੀ ਦੇ ਨਮੂਨੇ ਇਕੱਠੇ ਕਰੇਗਾ। ਇਨ੍ਹਾਂ ਨਮੂਨਿਆਂ ਦੀ ਜਾਂਚ ਕਰਕੇ ਯੂਰੇਨੀਅਮ, ਹੋਰ ਭਾਰੀ ਧਾਤਾਂ ਅਤੇ ਪਾਣੀ ਵਿਚ ਮੌਜੂਦ ਵੱਖ-ਵੱਖ ਰਸਾਇਣਕ ਤੱਤਾਂ ਦੀ ਮਾਤਰਾ ਦਾ ਪਤਾ ਲਗਾਇਆ ਜਾਵੇਗਾ। ਬੋਰਡ ਪਾਣੀ ਦੀ ਗੁਣਵੱਤਾ ਨਾਲ ਸਬੰਧਤ ਅੰਕੜਿਆਂ ਦਾ ਅਧਿਐਨ ਕਰੇਗਾ, ਪ੍ਰਦੂਸ਼ਣ ਵਾਲੇ ਖੇਤਰਾਂ ਦੇ ਨਕਸ਼ੇ ਤਿਆਰ ਕਰੇਗਾ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਨਿਗਰਾਨੀ ਵੀ ਕਰੇਗਾ। ਯੂਨੀਵਰਸਿਟੀ ਦੇ ਤਕਨੀਕੀ ਸਹਿਯੋਗ ਨਾਲ ਅਧਿਐਨ ਦੀ ਅੰਤਿਮ ਰਿਪੋਰਟ ਤਿਆਰ ਕੀਤੀ ਜਾਵੇਗੀ। ਦੂਜੇ ਪਾਸੇ, ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਮਾਹਿਰ ਧਰਤੀ ਹੇਠਲੇ ਪਾਣੀ ਵਿੱਚ ਮੌਜੂਦ ਖਣਿਜਾਂ ਅਤੇ ਰਸਾਇਣਕ ਤੱਤਾਂ ਦਾ ਅਧਿਐਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮਾਂ-ਬੋਲੀ ਦੀ ਸੇਵਾ ’ਚ ਪੇਂਡੂ ਸਾਹਿਤ ਸਭਾ ਦਾ ਸ਼ਲਾਘਾਯੋਗ ਉਪਰਾਲਾ ਪੰਜਾਬੀ ’ਚੋਂ ਅੱਵਲ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਟਕਸਾਲੀ ਅਕਾਲੀ ਆਗੂ ਜਸਵੀਰ ਸਿੰਘ ਬਦਿਆਲਾ ਭਾਜਪਾ ’ਚ ਸ਼ਾਮਿਲ ਕੇਵਲ ਢਿੱਲੋਂ, ਅਨਿਲ ਸਰੀਨ, ਲਖਵਿੰਦਰ ਮੋਮੀ ਤੇ ਗੁਰਪ੍ਰੀਤ ਮ...
Ad Position 24