29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

-ਮਾਮਲਾ ਦਲਜੀਤ ਸਿੰਘ ਭੰਮੇ ਕਲਾਂ ਦੀ ਸ਼ੱਕੀ ਮੌਤ ਦਾ- ਕੌਮੀ ਘੱਟ ਗਿਣਤੀ ਕਮਿਸ਼ਨ ਵਲੋਂ ਮੁੱਖ ਸਕੱਤਰ, ਡੀ.ਸੀ. ਤੇ ਐਸ.ਐਸ.ਪੀ. ਮਾਨਸਾ ਨੂੰ ਨੋਟਿਸ 7 ਦਿਨਾਂ ’ਚ ਮੰਗਿਆ ਜਵਾਬ

ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਮਾਨਸਾ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਤਾਂ ’ਚ ਹੋਈ ਮੌਤ ਦੇ ਮਾਮਲੇ ’ਚ ਮੁੱਖ ਸਕੱਤਰ ਪੰਜਾਬ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੇ ਐਸ. ਐਸ.

Ad Position 21
No active advertisement
ਅਜੀਤ ਡੈਸਕ 29-10-2026
ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਮਾਨਸਾ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਤਾਂ ’ਚ ਹੋਈ ਮੌਤ ਦੇ ਮਾਮਲੇ ’ਚ ਮੁੱਖ ਸਕੱਤਰ ਪੰਜਾਬ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਮਾਨਸਾ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਇਸ ਮਾਮਲੇ ’ਚ 7 ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਦੇ ਆਦੇਸ਼ ਦਿੱਤੇ ਹਨ। ਕਾਬਲੇ-ਗ਼ੌਰ ਰਹੇ ਕਿ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਅੱਜ ਦਿੱਲੀ ਵਿਖੇ ਸ. ਗਰੇਵਾਲ ਨੂੰ ਉਨ੍ਹਾਂ ਦੇ ਦਫ਼ਤਰ ’ਚ ਮੰਗ ਪੱਤਰ ਸੌਂਪ ਕੇ ਦਲਜੀਤ ਦੀ ਕਥਿਤ ਓਵਰਡੋਜ਼ ਨਾਲ ਹੋਈ ਮੌਤ ਦਾ ਮਾਮਲਾ ਉਠਾਇਆ ਸੀ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੇ ਨਾਲ ਹੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪਰਿਵਾਰ ਦੀ ਆਰਥਿਕ ਤੌਰ ’ਤੇ ਮਦਦ ਕੀਤੀ ਜਾਵੇ। ਦੱਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਕਾਰ ਸਵਾਰ ਪਿੰਡ ਦੀ ਇੱਕ ਸੜਕ ’ਤੇ ਸੁੱਟ ਗਏ ਸਨ। ਪਰਿਵਾਰ ਅਨੁਸਾਰ ਉਹ ਪਹਿਲਾਂ ਚਿੱਟੇ ਦਾ ਆਦੀ ਸੀ ਪਰ ਪਿਛਲੇ 20 ਦਿਨਾਂ ਤੋਂ ਇਸ ਅਲਾਮਤ ਤੋਂ ਦੂਰ ਹੋ ਗਿਆ ਸੀ। ਜਦੋਂ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ ਉਸ ਦੀ ਮ੍ਰਿਤਕ ਦੇਹ ਨੂੰ ਮਾਨਸਾ ਵੱਲ ਲਿਆ ਰਹੇ ਸਨ ਤਾਂ ਪੁਲਿਸ ਨੇ ਰੋਕ ਕੇ ਲਾਸ਼ ਕਬਜ਼ੇ ’ਚ ਲੈ ਲਈ ਸੀ ਅਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈਣ ਉਪਰੰਤ ਬਾਕੀਆਂ ਨੂੰ ਖਿੰਡਾਅ ਦਿੱਤਾ ਸੀ। ਕਮਿਸ਼ਨ ਦੇ ਚੇਅਰਮੈਨ ਸ. ਗਰੇਵਾਲ ਨੇ ‘ਅਜੀਤ’ ਦੇ ਇਸ ਪ੍ਰਤੀਨਿਧ ਵਲੋਂ ਸੰਪਰਕ ਕਰਨ ’ਤੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਕਮਿਸ਼ਨ ਵਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਐਸ.ਐਸ.ਪੀ. ਮਾਨਸਾ ਤੋਂ ਫ਼ੋਨ ’ਤੇ ਇਸ ਮੁੱਦੇ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਦਿੱਤੇ ਨੋਟਿਸ ਮੁਤਾਬਿਕ ਜਵਾਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਕਰਵਾ ਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਮੋਰਚੇ ’ਚ ਜਾਣ ਤੋਂ ਰੋਕਣ ਲਈ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਘਰਾਂ ’ਚ ਨਜ਼ਰਬੰਦ ਅਗਲੀ ਖ਼ਬਰ ਪੰਜਾਬ ਸਰਕਾਰ ਨੂੰ ਸੀ.ਐਨ.ਜੀ ’ਤੇ ਵੈਟ ਜ਼ੀਰੋ ਅਤੇ ਪੈਟਰੋਲ ’ਤੇ ਵੈਟ ਘਟਾਉਣ ਦੀ ਅਪੀਲ
Ad Position 24