ਮਾਨਸਾ ਮੋਰਚੇ ’ਚ ਜਾਣ ਤੋਂ ਰੋਕਣ ਲਈ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਘਰਾਂ ’ਚ ਨਜ਼ਰਬੰਦ
ਬਠਿੰਡਾ, 28 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿਚ ਸ਼ਾਮਿਲ ਹੋਣ ਤੋਂ ਰੋਕਣ ਲਈ ਬਠਿੰਡਾ ਪੁਲਿਸ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਨਜ਼ਰਬੰਦ ਕੀਤੇ ਗਏ ਆਗੂਆਂ ਵਿਚ ਗੁਰਤੇਜ ਸਿੰਘ ਫ਼ੌਜੀ, ਕੁਲਦੀਪ ਸਿੰਘ ਗੋਸਲ, ਪਰਦੀਪ ਸਿੰਘ ਸੋਨੀ ਬਾਬਾ ਆਦਿ ਸ਼ਾਮਿਲ ਹਨ, ਜਦਕਿ ਡਾ.
ਅ
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਗੁਰਤੇਜ ਸਿੰਘ ਫ਼ੌਜੀ ਬਠਿੰਡਾ ਪੁਲਿਸ ਦੀ ਨਜ਼ਰਬੰਦੀ ਹੇਠ।
29-10-2026
ਬਠਿੰਡਾ, 28 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿਚ ਸ਼ਾਮਿਲ ਹੋਣ ਤੋਂ ਰੋਕਣ ਲਈ ਬਠਿੰਡਾ ਪੁਲਿਸ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਨਜ਼ਰਬੰਦ ਕੀਤੇ ਗਏ ਆਗੂਆਂ ਵਿਚ ਗੁਰਤੇਜ ਸਿੰਘ ਫ਼ੌਜੀ, ਕੁਲਦੀਪ ਸਿੰਘ ਗੋਸਲ, ਪਰਦੀਪ ਸਿੰਘ ਸੋਨੀ ਬਾਬਾ ਆਦਿ ਸ਼ਾਮਿਲ ਹਨ, ਜਦਕਿ ਡਾ. ਪ੍ਰਗਟ ਸਿੰਘ ਵਿਰਕ ਆਦਿ ਆਗੂਆਂ ਦੇ ਘਰਾਂ ਵਿਚ ਵੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਪਰ ਡਾ. ਵਿਰਕ ਤੇ ਉਨ੍ਹਾਂ ਦੇ ਸਾਥੀ ਪਹਿਲਾਂ ਤੋਂ ਮਾਨਸਾ ਮੋਰਚੇ ਵਿਚ ਪੁੱਜੇ ਹੋਣ ਕਰਕੇ ਪੁਲਿਸ ਦੇ ਹੱਥ ਨਹੀਂ ਲੱਗ ਸਕੇ। ਮਾਨਸਾ ਮੋਰਚੇ ਦੌਰਾਨ ਪੰਜਾਬ ਪੁਲਿਸ ਵਲੋਂ ਦੂਸਰੀ ਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਫੜੋ-ਫੜੀ ਕੀਤੀ ਗਈ ਹੈ, ਜਿਸ ਨੂੰ ਪਾਰਟੀ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਲੋਕਾਂ ਦੀ ਆਵਾਜ਼ ਦਬਾਉਣ ਵਾਲੀ ਕਾਰਵਾਈ ਦੱਸਿਆ ਹੈ। ਇਸ ਦੌਰਾਨ ਪਾਰਟੀ ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਬੀਤੇ ਕੱਲ੍ਹ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਪਾਰਟੀ ਦੇ ਹਲਕਾ ਮੌੜ ਦੇ ਇੰਚਾਰਜ ਅਤੇ ਮੋਰਚੇ ਦੇ ਆਗੂ ਲੱਖਾ ਸਿਧਾਣਾ ਅਤੇ ਹੋਰਾਂ ਬਾਰੇ ਪੁਲਿਸ ਸਥਿੱਤੀ ਸਪੱਸ਼ਟ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾਤਾ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਪੁਲਿਸ ਦੀ ਨਜ਼ਰਬੰਦੀ ਹੇਠ ਸਨ।