ਗਹਿਰੀ ਬੁੱਟਰ ਦੀ ਵਿਸ਼ਾਲ ਯੂਥ ਰੈਲੀ ਨਾਲ ਅਕਾਲੀ ਦਲ (ਬ) ਨੇ 2027 ਦੀਆਂ ਚੋਣਾਂ ਦਾ ਬਿਗਲ ਵਜਾਇਆ
ਸੰਗਤ ਮੰਡੀ, 28 ਅਕਤੂਬਰ (ਸੁਖਤੇਜ ਧਾਲੀਵਾਲ)- 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਠਿੰਡਾ ਦਿਹਾਤੀ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪਿੰਡ ਗਹਿਰੀ ਬੁੱਟਰ ਵਿਖੇ ਵਿਸ਼ਾਲ ਯੂਥ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
ਸੰਗਤ ਮੰਡੀ, 28 ਅਕਤੂਬਰ (ਸੁਖਤੇਜ ਧਾਲੀਵਾਲ)- 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਠਿੰਡਾ ਦਿਹਾਤੀ ਹਲਕੇ ਵਿਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਪਿੰਡ ਗਹਿਰੀ ਬੁੱਟਰ ਵਿਖੇ ਵਿਸ਼ਾਲ ਯੂਥ ਰੈਲੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਰੈਲੀ ਨੂੰ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਰਬਜੀਤ ਸਿੰਘ ਝਿੰਜਰ ਨੇ ਸੰਬੋਧਨ ਕੀਤਾ। ਝਿੰਜਰ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨਾਂ ਦੀਆਂ ਮੌਤਾਂ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਦੀ ਰਾਖੀ ਲਈ ਨਸ਼ਿਆਂ ਵਿਰੁੱਧ ਲੜਾਈ ਵਿਚ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਮਾਨਸਾ ਅਤੇ ਸੰਗਰੂਰ ਵਿਚ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਿੰਡਾਂ ਅੰਦਰ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ। ਰੈਲੀ ਨੂੰ ਲੋਕ ਸਭਾ ਹਲਕਾ ਬਠਿੰਡਾ ਦੇ ਕੋਆਰਡੀਨੇਟਰ ਅਰਸ਼ਦੀਪ ਸਿੰਘ ਮਿੱਡੂਖੇੜਾ, ਹਲਕਾ ਸੇਵਕ ਜਸਕਰਨ ਸਿੰਘ ਗਹਿਰੀ ਬੁੱਟਰ, ਕਮਲਦੀਪ ਸਿੰਘ ਸੰਗਤ ਅਤੇ ਗੁਰਦੀਪ ਸਿੰਘ ਪਥਰਾਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਸ਼ੀਲ ਕੁਮਾਰ ਗੋਲਡੀ, ਗੁਰਚਰਨ ਸਿੰਘ ਸਿੱਧੂ, ਗੁਰਸੇਵਕ ਸਿੰਘ ਮਾਨ, ਗੁਰਇਕਬਾਲ ਸਿੰਘ ਬਰਾੜ, ਨਗਰ ਕੌਂਸਲ ਦੇ ਪ੍ਰਧਾਨ ਰਾਹੁਲ ਗੋਇਲ, ਗੁਰਜੰਟ ਸਿੰਘ ਨਰੂਆਣਾ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਘੁੱਦਾ, ਜਥੇਦਾਰ ਰੇਸ਼ਮ ਸਿੰਘ ਸਿੱਧੂ, ਜਥੇਦਾਰ ਭੋਲਾ ਸਿੰਘ ਜੰਗੀਰਾਣਾ, ਮਾਸਟਰ ਜਗਤਰਨ ਸਿੰਘ ਗਰੇਵਾਲ, ਸਰਕਲ ਪ੍ਰਧਾਨ ਮੈਂਬਰ ਸਿੰਘ ਮਛਾਣਾ, ਜਗਸੀਰ ਸਿੰਘ ਪਥਰਾਲਾ, ਜਥੇਦਾਰ ਰਛਪਾਲ ਸਿੰਘ ਮਾਨ, ਖੇਤਾ ਸਿੰਘ ਬੰਬੀਹਾ,ਬਲਜਿੰਦਰ ਸਿੰਘ ਜੱਸੀ, ਜਥੇਦਾਰ ਬੰਤ ਸਿੰਘ,ਡਾ ਨਛੱਤਰ ਸਿੰਘ, ਫਤਿਹ ਸਿੰਘ ਬਾਂਡੀ ਅਤੇ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ। ਸਮਾਪਤੀ ਮੌਕੇ ਸਰਬਜੀਤ ਸਿੰਘ ਝਿੰਜਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।