29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਜਵਾਨੀ ਨੂੰ ਨਸ਼ਿਆਂ ਦੀ ਭੇਟ ਚੜ੍ਹਨੋਂ ਬਚਾਉਣ ਲਈ ਸਰਕਾਰਾਂ ਗੰਭੀਰ ਹੋਣ-ਜਥੇਦਾਰ ਬਾਬਾ ਟੇਕ ਸਿੰਘ

ਤਲਵੰਡੀ ਸਾਬੋ, 28 ਅਕਤੂਬਰ (ਰਣਜੀਤ ਸਿੰਘ ਰਾਜੂ)-ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਮਾਨਸਾ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਕਾਰਨ ਹੋਈ ਮੌਤ ’ਤੇ ਜਿੱਥੇ ਡੂੰਘੇ ਦੁੱਖ, ਅਫ਼ਸੋਸ ਅਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਉਕਤ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋਂ ਜ਼ਬਰੀ ਕਬਜ਼ੇ ’ਚ ਲੈਣ ਦੀ ਕਾਰਵਾਈ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਪ੍ਰੈਸ ਬਿਆਨ ’ਚ ਜਥੇਦਾਰ ਬਾਬਾ ਟੇਕ ਸਿੰਘ ਨੇ ਪੁਲਿਸ ਪ੍ਰਸ਼ਾਸਨ ਦੇ ਵਤੀਰੇ ’ਤੇ ਕਰੜਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਰਿਵਾਰ ਵਲੋਂ ਲਾਏ ਗਏ ਦੋਸ਼ ਬੇਹੱਦ ਗੰਭੀਰ ਅਤੇ ਸ਼ਰਮਨਾਕ ਹਨ।

Ad Position 21
No active advertisement
ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋਂ ਜਬਰੀ ਕਬਜ਼ੇ ’ਚ ਲੈਣ ਦੀ ਕੀਤੀ ਨਿਖੇਧੀ 29-10-2026
ਤਲਵੰਡੀ ਸਾਬੋ, 28 ਅਕਤੂਬਰ (ਰਣਜੀਤ ਸਿੰਘ ਰਾਜੂ)-ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਮਾਨਸਾ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਕਾਰਨ ਹੋਈ ਮੌਤ ’ਤੇ ਜਿੱਥੇ ਡੂੰਘੇ ਦੁੱਖ, ਅਫ਼ਸੋਸ ਅਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਉਕਤ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋਂ ਜ਼ਬਰੀ ਕਬਜ਼ੇ ’ਚ ਲੈਣ ਦੀ ਕਾਰਵਾਈ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਪ੍ਰੈਸ ਬਿਆਨ ’ਚ ਜਥੇਦਾਰ ਬਾਬਾ ਟੇਕ ਸਿੰਘ ਨੇ ਪੁਲਿਸ ਪ੍ਰਸ਼ਾਸਨ ਦੇ ਵਤੀਰੇ ’ਤੇ ਕਰੜਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਰਿਵਾਰ ਵਲੋਂ ਲਾਏ ਗਏ ਦੋਸ਼ ਬੇਹੱਦ ਗੰਭੀਰ ਅਤੇ ਸ਼ਰਮਨਾਕ ਹਨ। ਪੀੜਤ ਪਰਿਵਾਰ ਮੁਤਾਬਿਕ ਇਨਸਾਫ਼ ਲੈਣ ਖ਼ਾਤਰ ਮ੍ਰਿਤਕ ਦੇਹ ਨੂੰ ਉਹ ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿਚ ਲੈ ਕੇ ਜਾਣਾ ਚਾਹੁੰਦਾ ਸੀ, ਪਰ ਪੁਲਿਸ ਨੇ ਉਨ੍ਹਾਂ ਦੀ ਇਜਾਜ਼ਤ ਤੋਂ ਬਿਨ੍ਹਾਂ ਧੱਕੇ ਨਾਲ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਸਿੰਘ ਸਾਹਿਬ ਨੇ ਕਿਹਾ ਕਿ ਪੀੜਤ ਧਿਰ ਦੀ ਰਜ਼ਾਮੰਦੀ ਤੋਂ ਬਿਨਾਂ ਮ੍ਰਿਤਕ ਦੇਹ ਨੂੰ ਜ਼ਬਰੀ ਖੋਹਣਾ ਅਤੇ ਰੋਕਣਾ ਮਨੁੱਖੀ ਅਧਿਕਾਰਾਂ ਅਤੇ ਕੁਦਰਤੀ ਨਿਆਂ ਦਾ ਘਾਣ ਹੈ। ਸਿੰਘ ਸਾਹਿਬ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਭਾਈ ਪਰਵਿੰਦਰ ਸਿੰਘ ਝੋਟਾ ਇਸ ਸੰਸਾਰ ਤੋਂ ਚਲਾ ਗਿਆ, ਪਰ ਅਫ਼ਸੋਸ ਕਿ ਉਸ ਦੀ ਵੱਡੀ ਕੁਰਬਾਨੀ ਮਗਰੋਂ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਕੋਈ ਸਬਕ ਨਹੀਂ ਸਿੱਖਿਆ ਅਤੇ ਨਸ਼ੇ ਗਲੀ ਗਲੀ ਵਿਕ ਰਹੇ ਹਨ। ਸਿੰਘ ਸਾਹਿਬ ਨੇ ਜਿੱਥੇ ਸਰਕਾਰਾਂ ਨੂੰ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਭੇਟ ਚੜ੍ਹਨੋਂ ਬਚਾਉਣ ਲਈ ਉਨ੍ਹਾਂ ਨੂੰ ਗੰਭੀਰ ਹੋਣਾ ਪਵੇਗਾ, ਉੱਥੇ ਉਨ੍ਹਾਂ ਨੇ ਸਮੁੱਚੇ ਖ਼ਾਲਸਾ ਪੰਥ, ਪੰਜਾਬ ਵਾਸੀਆਂ, ਪੰਚਾਇਤਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹੋਂਦ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਪਿੰਡ-ਪਿੰਡ ਨਸ਼ਿਆਂ ਵਿਰੁੱਧ ਪਹਿਰੇਦਾਰੀ ਕਰਨ ।
Ad Position 22
No active advertisement
ਪਿਛਲੀ ਖ਼ਬਰ ਲੋਕ ਮੋਰਚਾ ਪੰਜਾਬ ਵਲੋਂ ਪੁਲਿਸ ਜਬਰ ਦੀ ਨਿਖੇਧੀ ਅਗਲੀ ਖ਼ਬਰ ਬਠਿੰਡਾ ਦੇ ਸ਼ਹਿਰੀ ਅਤੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਹੁਨਰ ਕੋਰਸ
Ad Position 24