29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

‘ਯੁੱਧ ਨਸ਼ਿਆਂ ਵਿਰੁੱਧ’ 27 ਦਿਨਾਂ ’ਚ 129 ਨਸ਼ਾ ਪੀੜਤਾਂ ਦਾ ਓਟ ਕੇਂਦਰਾਂ ਤੋਂ ਕਰਵਾਇਆ ਇਲਾਜ, 41 ਦਾਖ਼ਲ

ਬਠਿੰਡਾ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ 2. 0 ਤਹਿਤ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਬਠਿੰਡਾ ਪੁਲਿਸ ਵਲੋਂ 1 ਅਕਤੂਬਰ ਤੋਂ ਲੈ ਕੇ ਹੁਣ ਤੱਕ 129 ਨਸ਼ਾ ਪੀੜਤਾਂ ਦਾ ਓਟ ਕੇਂਦਰਾਂ ਤੋਂ ਇਲਾਜ ਸ਼ੁਰੂ ਕਰਵਾਇਆ ਹੈ, ਜਦਕਿ 41 ਨੂੰ ਨਸ਼ਾ ਛੁਡਾਓ ਕੇਂਦਰ ਵਿਖੇ ਦਾਖ਼ਲ ਕਰਵਾਇਆ।

Ad Position 21
No active advertisement
ਡੀ.ਐੱਸ.ਪੀ. ਦਾ ਧੰਨਵਾਦ ਕਰਦੇ ਹੋਏ ਇੱਕ ਔਰਤ। 29-10-2026
ਬਠਿੰਡਾ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਬਠਿੰਡਾ ਪੁਲਿਸ ਵਲੋਂ 1 ਅਕਤੂਬਰ ਤੋਂ ਲੈ ਕੇ ਹੁਣ ਤੱਕ 129 ਨਸ਼ਾ ਪੀੜਤਾਂ ਦਾ ਓਟ ਕੇਂਦਰਾਂ ਤੋਂ ਇਲਾਜ ਸ਼ੁਰੂ ਕਰਵਾਇਆ ਹੈ, ਜਦਕਿ 41 ਨੂੰ ਨਸ਼ਾ ਛੁਡਾਓ ਕੇਂਦਰ ਵਿਖੇ ਦਾਖ਼ਲ ਕਰਵਾਇਆ। ਇਕ ਕੋਰਟ ਕੇਸ ਵਿਚ ਗ੍ਰਿਫ਼ਤਾਰ ਹੋਏ ਨਸ਼ਾ ਪੀੜਤ ਨੌਜਵਾਨ ਨੂੰ ਉਸ ਪ੍ਰਤੀ ਬੇਨਤੀ ’ਤੇ ਨਸ਼ਾ ਛੁਡਾਓ ਕੇਂਦਰ ਵਿਖੇ ਦਾਖ਼ਲ ਕਰਵਾਇਆ ਹੈ। ਇਸ ਸਬੰਧੀ ਜਾਣਕਾਰੀ ਐੱਸ.ਐੱਸ.ਪੀ. ਬਠਿੰਡਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਓਟ ਕੇਂਦਰਾਂ ਵਿਖੇ ਜਿਨ੍ਹਾਂ ਪੀੜਤਾਂ ਦਾ ਇਲਾਜ ਸ਼ੁਰੂ ਕੀਤਾ ਗਿਆ ਹੈ, ਉਨ੍ਹਾਂ ਨੂੰ ਸਰਕਾਰ ਵਲੋਂ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਟੀਮਾਂ ਵਲੋਂ ਨਿਰੰਤਰ ਇਨ੍ਹਾਂ ਲੋਕਾਂ ਨਾਲ ਸੰਪਰਕ ਕਰਕੇ ਇਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ। ਨਾਲ ਹੀ 41 ਨਸ਼ਾ ਪੀੜਤ ਉਹ ਹਨ, ਜਿਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਵਿਖੇ ਨਸ਼ਾ ਛੁਡਾਉਣ ਲਈ ਦਾਖ਼ਲ ਕਰਵਾਇਆ ਗਿਆ ਹੈ । ਇਨ੍ਹਾਂ ਨੌਜਵਾਨਾਂ ਨੂੰ ਦਵਾਈਆਂ ਦੇ ਨਾਲ-ਨਾਲ ਚੰਗੀ ਖ਼ੁਰਾਕ, ਰਹਿਣ-ਸ਼ਹਿਣ ਵੀ ਸਰਕਾਰ ਵਲੋਂ ਦਿੱਤਾ ਜਾ ਰਿਹਾ ਹੈ। ਪੁਲਿਸ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਸੰਬੰਧੀ ਪਿੰਡ ਜੀਦਾ ਦੇ ਦਾਖ਼ਲ ਕਰਵਾਏ ਨੌਜਵਾਨ ਦੇ ਪਰਿਵਾਰ ਨੇ ਪੁਲਿਸ ਦਾ ਧੰਨਵਾਦ ਕੀਤਾ। ਉਸ ਦੇ ਮਾਤਾ ਨੇ ਦੱਸਿਆ ਕਿ ਪੁਲਿਸ ਦੀ ਮਦਦ ਨਾਲ ਉਨ੍ਹਾਂ ਆਪਣੇ 34 ਸਾਲ ਦੇ ਪੁੱਤ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਹੈ ਅਤੇ ਉਮੀਦ ਹੈ ਕਿ ਛੇਤੀ ਹੀ ਉਨ੍ਹਾਂ ਦਾ ਪੁੱਤਰ ਪੂਰਨ ਤਰੀਕੇ ਨਾਲ ਨਸ਼ਿਆਂ ਨੂੰ ਛੱਡ ਕੇ ਮੁੜ ਪਰਿਵਾਰ ’ਚ ਸ਼ਾਮਿਲ ਹੋਵੇਗਾ। ਗੁਰਪ੍ਰੀਤ ਸਿੰਘ ਡੀ.ਐੱਸ.ਪੀ. ਕ੍ਰਾਈਮ ਬ੍ਰਾਂਚ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰ ਲਈ ਪੁਲਿਸ ਅਤੇ ਆਮ ਲੋਕਾਂ ਦੇ ਏਕਾ ਜ਼ਰੂਰੀ ਹੈ। ਇਸ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਟੀਮਾਂ ਵਲੋਂ ਪਿੰਡਾਂ ਵਿਚ ਮੈਡੀਕਲ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਵਿਖੇ ‘ਕਰਵਾ ਚੌਥ’ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਲੋਕ ਮੋਰਚਾ ਪੰਜਾਬ ਵਲੋਂ ਪੁਲਿਸ ਜਬਰ ਦੀ ਨਿਖੇਧੀ
Ad Position 24