ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਵਿਖੇ ‘ਕਰਵਾ ਚੌਥ’ ਦਾ ਤਿਉਹਾਰ ਮਨਾਇਆ
ਬਠਿੰਡਾ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਐੱਸ. ਐੱਸ.
ਬਠਿੰਡਾ, 28 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਬਿਮਲਾ ਸਾਹੂ ਦੀ ਯੋਗ ਅਗਵਾਈ ਹੇਠ ‘ਕਰਵਾ ਚੌਥ’ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਅਮ੍ਰਿਤਾ ਪ੍ਰੀਤਮ ਹਾਊਸ ਦੀਆਂ ਇੰਚਾਰਜ ਮਨਿੰਦਰ ਕੌਰ ਅਤੇ ਰਜਿੰਦਰ ਪਾਲ ਕੌਰ ਦੇ ਉੱਦਮ ਸਦਕੇ ਹੋਏ ਪ੍ਰੋਗਰਾਮ ਵਿਚ ਵਿਦਿਆਰਥਣਾਂ ਲਈ ਵੱਖ-ਵੱਖ ਰਚਨਾਤਮਿਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਮਹਿੰਦੀ ਲਗਾਉਣ, ਫੁੱਲਾਂ ਦੇ ਗਮਲੇ ਸਜਾਉਣ, ਕਰਵਾ ਸਜਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਸ਼ਾਮਲ ਸਨ। ਵਿਦਿਆਰਥਣਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਹਿੰਦੀ ਲਗਾਉਣ ਦੇ ਮੁਕਾਬਲੇ ਵਿਚ ਸਿਮਰਜੀਤ ਕੌਰ ਨੇ ਪਹਿਲਾ, ਮਨਪ੍ਰੀਤ ਨੇ ਦੂਜਾ, ਨੀਲਮ ਅਤੇ ਹਰਲੀਨ ਨੇ ਸਾਂਝੇ ਤੌਰ ’ਤੇ ਤੀਜਾ ਅਤੇ ਮਹਿਕਦੀਪ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ। ਫੁੱਲਾਂ ਦੇ ਗਮਲੇ ਸਜਾਉਣ ਦੇ ਮੁਕਾਬਲੇ ਵਿਚ ਅਸ਼ਮੀਤ ਨੇ ਪਹਿਲਾ, ਏਕਮਕਾਰ ਨੇ ਦੂਜਾ ਅਤੇ ਹਰਮਨਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਰਵਾ ਸਜਾਉਣ ਦੇ ਮੁਕਾਬਲੇ ’ਚ ਅਰਮਾਨਵੀਰ ਨੇ ਪਹਿਲਾ, ਦੀਆ ਨੇ ਦੂਜਾ ਅਤੇ ਮਨਦੀਪ ਨੇ ਤੀਜਾ ਸਥਾਨ ਹਾਸਲ ਕੀਤਾ। ਥਾਲੀ ਸਜਾਉਣ ਮੁਕਾਬਲੇ ’ਚ ਮਨਦੀਪ ਨੇ ਪਹਿਲਾ, ਰਮਨਪ੍ਰੀਤ ਨੇ ਦੂਜਾ ਅਤੇ ਸਿਮਰਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਵਿਚ ਸਮੂਹ ਸਟਾਫ਼ ਨੇ ਜੱਜਾਂ ਦੀ ਭੂਮਿਕਾ ਨਿਭਾਈ। ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਡਾ. ਬਿਮਲਾ ਸਾਹੂ ਵਲੋਂ ਵਿਦਿਆਰਥਣਾਂ ਦੀ ਭਾਗੀਦਾਰੀ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।