ਸੁਰੱਖਿਅਤ ਬਚਪਨ ਅਭਿਆਨ ਤਹਿਤ ਵਿਦਿਆਰਥਣਾਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ
ਮਾਨਸਾ, 28 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸੁਰੱਖਿਅਤ ਬਚਪਨ ਅਭਿਆਨ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਹਰਿੰਦਰ ਸਿੱਧੂ ਨੇ ਵਿਦਿਆਰਥਣਾਂ ਨੂੰ ਕਾਨੂੰਨੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਮਾਨਸਾ, 28 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸੁਰੱਖਿਅਤ ਬਚਪਨ ਅਭਿਆਨ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਹਰਿੰਦਰ ਸਿੱਧੂ ਨੇ ਵਿਦਿਆਰਥਣਾਂ ਨੂੰ ਕਾਨੂੰਨੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਰਾਜਵਿੰਦਰ ਕੌਰ ਸਿਵਲ ਜੱਜ ਸੀਨੀਅਰ ਡਿਵੀਜ਼ਨ/ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਬੱਚਿਆਂ ਦੇ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ (ਪੋਕਸੋ ਐਕਟ) ਦੇ ਵੱਖ-ਵੱਖ ਪ੍ਰਬੰਧਾਂ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਬੱਚਿਆਂ ਦੀ ਸੁਰੱਖਿਆ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਵਿਰੁੱਧ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਵੀ ਦੱਸਿਆ। ਉਨ੍ਹਾਂ ਵਿਦਿਆਰਥਣਾਂ ਨੂੰ ਦੱਸਿਆ ਕਿ ਲੋੜ ਪੈਣ ’ਤੇ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਟੋਲ-ਫਰੀ ਹੈਲਪ ਲਾਈਨ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਯੋਗ ਵਿਅਕਤੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਨਰਿੰਦਰ ਸਿੰਘ ਸਿੱਧੂ, ਗੁਰਸਿਮਰ ਕੌਰ, ਪਰਮਜੀਤ ਕੌਰ, ਡਾ. ਵਿਨੋਦ ਮਿੱਤਲ ਆਦਿ ਹਾਜ਼ਰ ਸਨ।