29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਨਸਾ ਰੇਲਵੇ ਸਟੇਸ਼ਨ ਦੀ ਲਿਫ਼ਟ ਤੁਰੰਤ ਚਾਲੂ ਕਰਨ ਦੀ ਮੰਗ

ਮਾਨਸਾ, 29 ਅਕਤੂਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ ਆਗਰਾ ਨੇ ਉੱਤਰੀ ਰੇਲਵੇ ਦੇ ਮੰਡਲ ਰੇਲ ਪ੍ਰਬੰਧਕ ਤੋਂ ਮੰਗ ਕੀਤੀ ਹੈ ਕਿ ਮਾਨਸਾ ਰੇਲਵੇ ਸਟੇਸ਼ਨ ’ਤੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਲਗਾਈ ਗਈ ਲਿਫ਼ਟ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲਿਫ਼ਟ ਲਗਾਉਣ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਅੰਤਿਮ ਨਿਰੀਖਣ ਤੋਂ ਬਾਅਦ ਲਿਫ਼ਟ ਦਾ ਲਾਇਸੈਂਸ ਵੀ ਜਾਰੀ ਹੋ ਚੁੱਕਾ ਹੈ।

Ad Position 21
No active advertisement
ਅਜੀਤ ਡੈਸਕ 30-10-2026
ਮਾਨਸਾ, 29 ਅਕਤੂਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ ਆਗਰਾ ਨੇ ਉੱਤਰੀ ਰੇਲਵੇ ਦੇ ਮੰਡਲ ਰੇਲ ਪ੍ਰਬੰਧਕ ਤੋਂ ਮੰਗ ਕੀਤੀ ਹੈ ਕਿ ਮਾਨਸਾ ਰੇਲਵੇ ਸਟੇਸ਼ਨ ’ਤੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਲਗਾਈ ਗਈ ਲਿਫ਼ਟ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲਿਫ਼ਟ ਲਗਾਉਣ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਅੰਤਿਮ ਨਿਰੀਖਣ ਤੋਂ ਬਾਅਦ ਲਿਫ਼ਟ ਦਾ ਲਾਇਸੈਂਸ ਵੀ ਜਾਰੀ ਹੋ ਚੁੱਕਾ ਹੈ। ਇਸ ਦੇ ਬਾਵਜੂਦ ਲਿਫ਼ਟ ਚਾਲੂ ਨਾ ਹੋਣ ਕਾਰਨ ਰੇਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਨਾਗਰਿਕਾਂ, ਅੰਗਹੀਣ ਵਿਅਕਤੀਆਂ ਅਤੇ ਪੌੜੀਆਂ ਚੜ੍ਹਨ-ਉੱਤਰਨ ’ਚ ਅਸਮਰਥ ਯਾਤਰੀਆਂ ਨੂੰ ਇਕ ਪਲੇਟਫ਼ਾਰਮ ਤੋਂ ਦੂਜੇ ਪਲੇਟਫ਼ਾਰਮ ’ਤੇ ਜਾਣ ਲਈ ਲੰਮਾ ਚੱਕਰ ਲਗਾਉਣਾ ਪੈਂਦਾ ਹੈ। ਉਨ੍ਹਾਂ ਮੰਡਲ ਰੇਲ ਪ੍ਰਬੰਧਕ ਨੂੰ ਅਪੀਲ ਕੀਤੀ ਕਿ ਇਸ ਮਾਮਲੇ ’ਚ ਨਿੱਜੀ ਦਖ਼ਲ ਦੇ ਕੇ ਸਬੰਧਿਤ ਅਧਿਕਾਰੀਆਂ ਨੂੰ ਲਿਫ਼ਟ ਚਾਲੂ ਕਰਨ ਲਈ ਲੋੜੀਂਦੇ ਅਧਿਕਾਰਤ ਹੁਕਮ ਜਾਰੀ ਕਰਨ ਦੀ ਹਦਾਇਤ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬੂਟਾ ਸਿੰਘ ਜਲਾਲ ਮਾਰਕਿਟ ਕਮੇਟੀ ਭਗਤਾ ਦੇ ਚੇਅਰਮੈਨ ਨਾਮਜ਼ਦ ਅਗਲੀ ਖ਼ਬਰ ਕਰਵਾ ਚੌਥ ਦੇ ਤਿਉਹਾਰ ਮੌਕੇ ਬਾਜ਼ਾਰਾਂ ’ਚ ਲੱਗੀਆਂ ਖ਼ੂਬ ਰੌਣਕਾਂ
Ad Position 24