29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਨਸਾ ਵਿਚ ਲੋਕਾਂ ’ਤੇ ਹੋਇਆ ਅਣਮਨੁੱਖੀ ਤਸ਼ੱਦਦ ਬੇਹੱਦ ਮੰਦਭਾਗਾ-ਮੈਡੀਕਲ ਪ੍ਰੈਕਟੀਸ਼ਨਰ

ਬੋਹਾ , 29 ਅਕਤੂਬਰ ( ਰਮੇਸ਼ ਤਾਂਗੜੀ )- ਬੀਤੇ ਦਿਨੀਂ ਪਿੰਡ ਭੰਮੇ ਕਲਾਂ ਦੇ 35 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਹੋਈ ਮੌਤ ਉਪਰੰਤ ਮਾਨਸਾ ਸੜਕ ਉੱਪਰ ਲਾਸ਼ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਤੋਂ ਜਬਰੀ ਪੁਲਿਸ ਵਲੋਂ ਖੋਹੀ ਗਈ ਲਾਸ਼ ਅਤੇ ਪ੍ਰਦਰਸ਼ਨਕਾਰੀਆਂ ’ ਤੇ ਕੀਤੇ ਅਣਮਨੁੱਖੀ ਜਬਰ ਜ਼ੁਲਮ ਦੀ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਸਖ਼ਤ ਨਿਖੇਧੀ ਕਰਦੀ ਹੈ । ਜਥੇਬੰਦੀ ਦੇ ਬਲਾਕ ਬੋਹਾ ਦੇ ਪ੍ਰਧਾਨ ਸੁਖਪਾਲ ਸਿੰਘ ਸਿੱਧੂ ਨੇ ਇੱਥੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਮੋਰਚੇ ਦੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਬਿਨਾਂ ਕਿਸੇ ਸ਼ਰਤ ਰਿਹਾਅ ਕੀਤੇ ਜਾਣ ।

Ad Position 21
No active advertisement
ਅਜੀਤ ਡੈਸਕ 30-10-2026
ਬੋਹਾ , 29 ਅਕਤੂਬਰ ( ਰਮੇਸ਼ ਤਾਂਗੜੀ )- ਬੀਤੇ ਦਿਨੀਂ ਪਿੰਡ ਭੰਮੇ ਕਲਾਂ ਦੇ 35 ਸਾਲਾ ਨੌਜਵਾਨ ਦਲਜੀਤ ਸਿੰਘ ਦੀ ਹੋਈ ਮੌਤ ਉਪਰੰਤ ਮਾਨਸਾ ਸੜਕ ਉੱਪਰ ਲਾਸ਼ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਤੋਂ ਜਬਰੀ ਪੁਲਿਸ ਵਲੋਂ ਖੋਹੀ ਗਈ ਲਾਸ਼ ਅਤੇ ਪ੍ਰਦਰਸ਼ਨਕਾਰੀਆਂ ’ ਤੇ ਕੀਤੇ ਅਣਮਨੁੱਖੀ ਜਬਰ ਜ਼ੁਲਮ ਦੀ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਸਖ਼ਤ ਨਿਖੇਧੀ ਕਰਦੀ ਹੈ । ਜਥੇਬੰਦੀ ਦੇ ਬਲਾਕ ਬੋਹਾ ਦੇ ਪ੍ਰਧਾਨ ਸੁਖਪਾਲ ਸਿੰਘ ਸਿੱਧੂ ਨੇ ਇੱਥੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਮੋਰਚੇ ਦੇ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਬਿਨਾਂ ਕਿਸੇ ਸ਼ਰਤ ਰਿਹਾਅ ਕੀਤੇ ਜਾਣ । ਉਨ੍ਹਾਂ ਆਖਿਆ ਕਿ ਸਾਡੀ ਜਥੇਬੰਦੀ ਮੁੱਢ ਕਦੀਮੋ ਨਸ਼ਾ , ਭਰੂਣ ਹਤਿਆ ਵਰਗੀਆਂ ਭੈੜੀਆਂ ਅਲਾਮਤਾਂ ਦੇ ਖਿਲਾਫ ਹੈ ਅਤੇ ਰਹੇਗੀ ਪਰ ਫਿਰ ਵੀ ਧਿਆਨ ’ ਚ ਆਇਆ ਹੈ ਕਿ ਨਸ਼ਾ ਵਿਰੋਧੀ ਮੁਹਿੰਮ ਦੀ ਆੜ ’ ਚ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਪਿੰਡਾਂ ’ ਚ ਸਾਫ਼ ਸੁਥਰੀ ਪ੍ਰੈਕਟਿਸ ਕਰ ਕੇ ਸਸਤੀਆਂ ਅਤੇ ਬਿਹਤਰ ਮੁੱਢਲੀਆਂ ਸਿਹਤ ਸਹੂਲਤਾਂ ਦੇ ਰਹੇ ਜਥੇਬੰਦੀ ਦੇ ਮੈਂਬਰਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ , ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਬਲਾਕ ਪ੍ਰਧਾਨ ਨੇ ਕਿਹਾ ਕਿ ਉਹ ਉਪਰੋਕਤ ਘਟਨਾਕ੍ਰਮ ਦੇ ਚਲਦਿਆਂ ਨਿਰਾਸ਼ਾ ਦੇ ਆਲਮ ’ ਚ ਚੱਲ ਰਹੇ ਜਥੇਬੰਦੀ ਦੇ ਮੈਂਬਰਾਂ ਦੀ ਹੌਸਲਾ ਅਫ਼ਜਾਈ ਲਈ ਉਨ੍ਹਾਂ ਦੇ ਕਲੀਨਿਕਾਂ ਦਾ ਦੌਰਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਡਰ ਭੈ ਤੋਂ ਸਾਫ਼ ਸੁਥਰੀ ਪ੍ਰੈਕਟਿਸ ਕਰਨ ਲਈ ਪ੍ਰੇਰਿਤ ਕਰ ਰਹੇ ਹਨ । ਇਸ ਮੌਕੇ ਹਰਬੰਸ ਸਿੰਘ ਭੀਮੜਾ , ਗੋਬਿੰਦ ਰਾਮ , ਕਮਲਜੀਤ ਸਿੰਘ , ਕਿਰਪਾਲ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੁਹਾਨੀ ਗਰਗ ਨੇ ਲੇਖ ਤੇ ਵੰਸ਼ਿਕਾ ਨੇ ਕਹਾਣੀ ਲਿਖਣ ’ਚ ਪਹਿਲਾ ਸਥਾਨ ਮੱਲਿਆ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ
Ad Position 24