29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੁਹਾਨੀ ਗਰਗ ਨੇ ਲੇਖ ਤੇ ਵੰਸ਼ਿਕਾ ਨੇ ਕਹਾਣੀ ਲਿਖਣ ’ਚ ਪਹਿਲਾ ਸਥਾਨ ਮੱਲਿਆ

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਸ਼ਾ ਵਿਭਾਗ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਜਿੱਤਾਂ ਹਾਸਿਲ ਕੀਤੀਆਂ ਹਨ। ਲੇਖ ਲਿਖਣ ’ਚ ਸੁਹਾਨੀ ਗਰਗ ਤੇ ਕਹਾਣੀ ਲਿਖਣ ’ਚ ਵੰਸ਼ਿਕਾ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 30-10-2026
ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਸ਼ਾ ਵਿਭਾਗ ਵਲੋਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਜਿੱਤਾਂ ਹਾਸਿਲ ਕੀਤੀਆਂ ਹਨ। ਲੇਖ ਲਿਖਣ ’ਚ ਸੁਹਾਨੀ ਗਰਗ ਤੇ ਕਹਾਣੀ ਲਿਖਣ ’ਚ ਵੰਸ਼ਿਕਾ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਵਿਤਾ ਗਾਇਨ ’ਚ ਦਵਿੰਦਰਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪਹਿਲਾ ਸਥਾਨ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਹਜ਼ਾਰ-ਹਜ਼ਾਰ ਅਤੇ ਦੂਜੇ ਸਥਾਨ ’ਤੇ ਰਹਿਣ ਵਾਲੀ ਵਿਦਿਆਰਥਣ ਨੂੰ 75 0 ਰੁਪਏ ਤੇ ਸਰਟੀਫਿਕੇਟ ਇਨਾਮ ਵਜੋਂ ਦਿੱਤਾ ਗਿਆ। ਕਹਾਣੀ ਲਿਖਣ ਤੇ ਲੇਖ ਲਿਖਣ ਮੁਕਾਬਲੇ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੁਣ ਸੂਬਾ ਪੱਧਰੀ ਮੁਕਾਬਲੇ ’ਚ ਭਾਗ ਲੈਣਗੇ। ਪ੍ਰਿੰਸੀਪ ਲ ਨਰਿੰਦਰ ਸਿੰਘ ਸਿੱਧੂ ਤੇ ਗਾਇਡ ਅਧਿਆਪਕ ਡਾ. ਵਿਨੋਦ ਮਿੱਤਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਰੋਲ ਅਦਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਬਰੇਟਾ ਦੇ 54 ਸਫ਼ਾਈ ਕਰਮਚਾਰੀ ਰੈਗੂਲਰ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ ਅਗਲੀ ਖ਼ਬਰ ਮਾਨਸਾ ਵਿਚ ਲੋਕਾਂ ’ਤੇ ਹੋਇਆ ਅਣਮਨੁੱਖੀ ਤਸ਼ੱਦਦ ਬੇਹੱਦ ਮੰਦਭਾਗਾ-ਮੈਡੀਕਲ ਪ੍ਰੈਕਟੀਸ਼ਨਰ
Ad Position 24