29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਮਾਨਸਾ ਪੁਲਿਸ ਦੁਕਾਨਦਾਰਾਂ/ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ-ਐਸ. ਐਸ. ਪੀ.

ਮਾਨਸਾ ਪੁਲਿਸ ਦੁਕਾਨਦਾਰਾਂ/ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ-ਐਸ. ਐਸ. ਪੀ.

Ad Position 21
No active advertisement
ਅਜੀਤ ਡੈਸਕ 30-10-2026

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕਰ ਕੇ ਭਰੋਸਾ ਦਿੱਤਾ ਹੈ ਕਿ ਕਿਸੇ ਵੀ ਕੀਮਤ ’ਤੇ ਸ਼ਹਿਰ ਦੀ ਅਮਨ-ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਅਤੇ ਵਪਾਰੀ ਵਰਗ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਪੁਲਿਸ ਦੀ ਪਹਿਲੀ ਤਰਜੀਹ ਹੈ। ਐਸ.ਐਸ.ਪੀ. ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੇ ਚੱਲਦਿਆਂ ਪੁਲਿਸ ਵਲੋਂ ਸ਼ਹਿਰਾਂ-ਕਸਬਿਆਂ ’ਚ ਗਸ਼ਤ ਤੇਜ ਕੀਤੀ ਹੋਈ ਹੈ ਅਤੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਜ਼ਾਰਾਂ ’ਚ ਖਰੀਦਦਾਰੀ ਲਈ ਆਉਣ ਵਾਲਿਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪੁਲਿਸ ਵਲੋਂ ਹਰ ਯਤਨ ਜੁਟਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੰਵੇਦਨਸ਼ੀਲ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ’ਚ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਦੇ ਨਾਲ ਹੀ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਦੁਕਾਨਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਲੋੜੀਂਦੇ ਇੰਤਜ਼ਾਮ ਪੁਖ਼ਤਾ ਰੱਖਣ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸ਼ਰਾਰਤੀ ਤੇ ਅਪਰਾਧਿਕ ਬਿਰਤੀ ਵਾਲੇ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਸ੍ਰੀ ਚੌਧਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਤੇ ਤਸਕਰਾਂ ਦੀ ਸੂਹ ਪੁਲਿਸ ਨੂੰ ਦੇਣ। ਉਨ੍ਹਾਂ ਕਿਹਾ ਕਿ ਸੂਹ ਦੇਣ ਵਾਲੇ ਥਹੁ-ਪਤਾ ਗੁਪਤ ਰੱਖਿਆ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਵਪਾਰੀਆਂ ਨੂੰ ਸੂਬੇ ’ਚ ਦਿੱਤਾ ਜਾਵੇਗਾ ਸੁਰੱਖਿਅਤ ਮਾਹੌਲ- ਬਾਦਲ ਅਗਲੀ ਖ਼ਬਰ ਕਾਂਗਰਸ ’ਚ ਸ਼ਾਮਲ ਹੋਣ ਮਗਰੋਂ ਡੇਰਾ ਸ੍ਰੀ ਭਜਨਗੜ੍ਹ ਵਿਖੇ ਨਤਮਸਤਕ ਹੋਏ ਮਾਂਟੂ ਵੋਹਰਾ
Ad Position 24