ਮੰਡੀਆਂ ਦੇ ਦੌਰੇ ਸਮੇਂ ਸਾਬਕਾ ਵਿਧਾਇਕ ਸਿੱਧੂ।
ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਨੇ ਅਨਾਜ ਮੰਡੀਆਂ ਵਿਚ ਬੈਠੇ ਕਿਸਾਨਾਂ ਦਾ ਹਾਲ ਜਾਣਿਆ
ਮੌੜ ਮੰਡੀ, 30 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਹਲਕਾ ਮੌੜ ਤੋਂ ਕਾਂਗਰਸ ਦੀ ਅਗਵਾਈ ਕਰ ਰਹੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਅੱਜ ਮਾਈਸਰਖਾਨਾ ਅਤੇ ਥੰਮਣਗੜ੍ਹ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਮੁਲਾਕਾਤਾਂ ਕੀਤੀਆਂ ਅਤੇ ਝੋਨੇ ਦੀ ਫ਼ਸਲ ਵੇਚਣ ਸਮੇਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਿਆਂ ਤੇ ਜਲਦ ਹੱਲ ਦਾ ਯਕੀਨ ਵੀ ਦਵਾਇਆ। ਉਕਤ ਮੰਡੀਆਂ ਦੇ ਦੌਰੇ ਸਮੇਂ ਸਾਬਕਾ ਵਿਧਾਇਕ ਸਿੱਧੂ ਨੇ ਮੰਡੀਆਂ ‘ਚ ਝੋਨਾ ਲੈ ਕੇ ਬੈਠੇ ਕਿਸਾਨਾਂ ਨਾਲ ਮੁਲਾਕਾਤਾਂ ਕੀਤੀਆਂ ਤੇ ਫ਼ਸਲ ਵੇਚਣ ਸਮੇਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਬਤ ਜਾਣਕਾਰੀ ਹਾਸਲ ਕੀਤੀ ।
ਮੌੜ ਮੰਡੀ, 30 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਹਲਕਾ ਮੌੜ ਤੋਂ ਕਾਂਗਰਸ ਦੀ ਅਗਵਾਈ ਕਰ ਰਹੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਅੱਜ ਮਾਈਸਰਖਾਨਾ ਅਤੇ ਥੰਮਣਗੜ੍ਹ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਮੁਲਾਕਾਤਾਂ ਕੀਤੀਆਂ ਅਤੇ ਝੋਨੇ ਦੀ ਫ਼ਸਲ ਵੇਚਣ ਸਮੇਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਿਆਂ ਤੇ ਜਲਦ ਹੱਲ ਦਾ ਯਕੀਨ ਵੀ ਦਵਾਇਆ। ਉਕਤ ਮੰਡੀਆਂ ਦੇ ਦੌਰੇ ਸਮੇਂ ਸਾਬਕਾ ਵਿਧਾਇਕ ਸਿੱਧੂ ਨੇ ਮੰਡੀਆਂ ‘ਚ ਝੋਨਾ ਲੈ ਕੇ ਬੈਠੇ ਕਿਸਾਨਾਂ ਨਾਲ ਮੁਲਾਕਾਤਾਂ ਕੀਤੀਆਂ ਤੇ ਫ਼ਸਲ ਵੇਚਣ ਸਮੇਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਬਤ ਜਾਣਕਾਰੀ ਹਾਸਲ ਕੀਤੀ । ਕਿਸਾਨਾਂ ਨੇ ਕਈ ਕਿਸਮ ਦੀਆਂ ਮੁਸ਼ਕਿਲਾਂ ਤੋਂ ਉਨ੍ਹਾਂ ਨੂੰ ਜਾਣੂੰ ਕਰਵਾਇਆ ਜਿਸ ਤੇ ਕੁਝ ਮੁਸ਼ਕਿਲਾਂ ਦੇ ਹੱਲ ਲਈ ਤਾਂ ਉਨ੍ਹਾਂ ਮਹਿਕਮੇ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਹੱਲ ਕਰਨ ਲਈ ਕਿਹਾ ਜਦੋਂਕਿ ਕੁਝ ਵੱਡੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਨੇ ਕਿਸਾਨਾਂ ਨੂੰ ਯਕੀਨ ਦਵਾਇਆ ਕਿ ਉੱਚ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਨ੍ਹਾਂ ਨੂੰ ਹੱਲ ਕਰਵਾਉਣ ਦਾ ਯਤਨ ਕਰਨਗੇ। ਸਿੱਧੂ ਨੇ ਇਸ ਮੌਕੇ ਮੰਡੀਆਂ ‘ਚ ਕੰਮ ਕਰਦੇ ਮਜ਼ਦੂਰਾਂ ਦੀਆਂ ਵੀ ਸਮੱਸਿਆਵਾਂ ਜਾਣੀਆਂ। ਗੱਲਬਾਤ ਦੌਰਾਨ ਸਿੱਧੂ ਨੇ ਕਿਹਾ ਕਿ ਬਦਲਾਅ ਦੇ ਨਾਂਅ ’ਤੇ ਸੱਤਾ ‘ਚ ਆਈ ਸਰਕਾਰ ਨੇ ਵੈਸੇ ਤਾਂ ਪਿਛਲੇ ਪੌਣੇ ਪੰਜ ਸਾਲ੍ਹਾਂ ਤੋਂ ਹੀ ਕਿਸਾਨ ਵਿਰੋਧੀ ਕੰਮ ਕੀਤੇ ਹਨ ਪਰ ਮੌਜੂਦਾ ਸਮੇਂ ਜਦੋਂ ਝੋਨੇ ਦੀ ਵਾਢੀ ਦੌਰਾਨ ਕਿਸਾਨ ਆਪਣੀਆਂ ਪੁੱਤਾਂ ਵਾਂਗ ਪਾਲੀਆਂ ਫ਼ਸਲਾਂ ਨੂੰ ਮੰਡੀਆਂ ‘ਚ ਲੈ ਕੇ ਆ ਰਹੇ ਹਨ ਤਾਂ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹੈ ਪਰ ਸੱਤਾਧਿਰ ਦੇ ਨੁਮਾਇੰਦਿਆਂ ਨੇ ਇਹ ਵੀ ਜ਼ਰੂਰੀ ਨਹੀਂ ਸਮਝਿਆ ਕਿ ਆਪਣੇ ਹੀ ਹਲਕੇ ਦੀਆਂ ਮੰਡੀਆਂ ‘ਚ ਕੁਝ ਸਮਾਂ ਕੱਢ ਕੇ ਜਾਣ ਅਤੇ ਕਿਸਾਨਾਂ ਜਾਂ ਮੰਡੀਆਂ ’ਚ ਕੰਮ ਕਰਦੇ ਹੋਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨ੍ਹਾਂ ਦਾ ਹੱਲ ਕਰਵਾ ਸਕਣ। ਉਨ੍ਹਾਂ ਕਿਹਾ ਕਿ ਉਹ ਸਮੱਸਿਆਵਾਂ ਦੇ ਹੱਲ ਲਈ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਸਿੱਧੂ ਨਾਲ ਇਸ ਮੌਕੇ ਉਕਤ ਪਿੰਡਾਂ ਦੇ ਕਾਂਗਰਸੀ ਆਗੂ ਵੀ ਮੌਜੂਦ ਸਨ।