ਕੈਂਸਰ ਸੰਬੰਧੀ ਜਾਗਰੂਕਤਾ ਮਹੀਨਾ ਮਨਾਇਆ
ਬਠਿੰਡਾ, 30 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਛਾਤੀ ਦੇ ਕੈਂਸਰ ਜਾਗਰੂਕਤਾ ਮਹੀਨੇ ਦੌਰਾਨ ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਵਲੋਂ ਸਥਾਨਕ ਜੌਗਰ ਪਾਰਕ ਵਿਖੇ ‘ਪਿੰਕ ਵਾਕ’ ਕਰਵਾਈ ਗਈ ਤੇ ਉਪਰੰਤ ਇੰਸਟੀਚਿਊਟ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਅਗਵਾਈ ਇੰਸਟੀਚਿਊਟ ਦੇ ਡਾਇਰੈਕਟਰ ਡਾ. ਪਰਵਿੰਦਰ ਸਿੰਘ ਸੰਧੂ ਨੇ ਕੀਤੀ।
ਬਠਿੰਡਾ, 30 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਛਾਤੀ ਦੇ ਕੈਂਸਰ ਜਾਗਰੂਕਤਾ ਮਹੀਨੇ ਦੌਰਾਨ ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਵਲੋਂ ਸਥਾਨਕ ਜੌਗਰ ਪਾਰਕ ਵਿਖੇ ‘ਪਿੰਕ ਵਾਕ’ ਕਰਵਾਈ ਗਈ ਤੇ ਉਪਰੰਤ ਇੰਸਟੀਚਿਊਟ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਅਗਵਾਈ ਇੰਸਟੀਚਿਊਟ ਦੇ ਡਾਇਰੈਕਟਰ ਡਾ. ਪਰਵਿੰਦਰ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਡਾ. ਸੰਧੂ ਨੇ ਕਿਹਾ ਕਿ ਇੰਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਛਾਤੀ ਦੇ ਕੈਂਸਰ ਬਾਰੇ ਸਹੀ ਜਾਣਕਾਰੀ ਦੇਣਾ ਤੇ ਇਸ ਦੇ ਇਲਾਜ ਨਾਲ ਜੁੜੇ ਵਹਿਮਾਂ ਤੇ ਗਲਤਫ਼ਹਿਮੀਆਂ ਨੂੰ ਦੂਰ ਕਰਨਾ ਹੈ। ਪਿੰਕ ਵਾਕ ’ਚ ਸੰਸਥਾਨ ਦੇ ਕੈਂਸਰ ਦੇ ਮਾਹਿਰ ਡਾਕਟਰਾਂ, ਮੈਡੀਕਲ ਸਟਾਫ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਲੋਕਾਂ ਤੱਕ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ। ਇਸ ਦੌਰਾਨ ਕੈਂਸਰ ਦੀ ਬਿਮਾਰੀ ਨੂੰ ਮਾਤ ਦੇ ਚੁੱਕੀਆਂ ਔਰਤਾਂ ਤੇ ਇਲਾਜ ਕਰਵਾ ਰਹੇ ਮਰੀਜ਼ਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ। ਡਾ. ਸੰਧੂ ਨੇ ਦੱਸਿਆ ਕਿ ਹਰ ਸਾਲ ਅਕਤੂਬਰ ਮਹੀਨਾ ਛਾਤੀ ਦੇ ਕੈਂਸਰ ਜਾਗਰੂਕਤਾ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੈਂਸਰ ਦੀ ਬਿਮਾਰੀ ਦਾ ਪਤਾ ਲੱਗਣ ’ਤੇ ਪ੍ਰਭਾਵਿਤ ਮਰੀਜ਼ ਦੂਰ-ਦੁਰਾਡੇ ਜਾਣ ਦੀ ਬਜਾਏ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਅਧੀਨ ਚੱਲ ਰਹੇ ਇਸ 100 ਬਿਸਤਰਿਆਂ ਵਾਲੇ ਸਰਕਾਰੀ ਕੈਂਸਰ ਹਸਪਤਾਲ ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਦੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ ਜਿੱਥੇ ਮਰੀਜ਼ਾਂ ਲਈ ਸਾਰੀਆਂ ਸਹੂਲਤਾਂ ਉਪਲਬਧ ਹਨ।