ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇਕੱਤਰਤਾ ਹੋਈ
ਮਾਨਸਾ, 30 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇੱਥੇ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਰਪੂਰ ਸਿੰਘ ਨੇ ਕਿਹਾ ਕਿ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ’ਚ ਸ਼ਾਮਲ ਹੋ ਰਹੇ ਹਨ।
ਮਾਨਸਾ, 30 ਅਕਤੂਬਰ (ਰਾਵਿੰਦਰ ਸਿੰਘ ਰਵੀ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇੱਥੇ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਰਪੂਰ ਸਿੰਘ ਨੇ ਕਿਹਾ ਕਿ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ’ਚ ਸ਼ਾਮਲ ਹੋ ਰਹੇ ਹਨ। ਪਾਰਟੀ ਆਗੂਆਂ ਨੇ ਭੰਮੇ ਕਲਾਂ ਵਿਖੇ ਹੋਏ ਘਟਨਾਕ੍ਰਮ ਦੀ ਸਖਤ ਨਿੰਦਿਆ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ ਦੇ ਨਾਲ ਹੀ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ, ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਲਖਵਿੰਦਰ ਸਿੰਘ ਮੂਸਾ ਨੂੰ ਸੂਬਾ ਜਨਰਲ ਸਕੱਤਰ, ਅਜੀਤ ਸਿੰਘ ਭੰਗੂ ਨੂੰ ਸੂਬਾ ਮੀਤ ਪ੍ਰਧਾਨ ਅਤੇ ਅਮਨਦੀਪ ਸਿੰਘ ਭਲਾਈਕੇ ਨੂੰ ਹਲਕਾ ਕੋਆਰਡੀਨੇਟਰ ਸਰਦੂਲਗੜ੍ਹ ਬਣਾਉਣ ’ਤੇ ਵਧਾਈ ਦਿੰਦਿਆ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਗੁਰਵਿੰਦਰ ਸਿੰਘ ਪਟਵਾਰੀ, ਮਲਕੀਤ ਸਿੰਘ ਸਮਾਓਂ ਭੋਲਾ ਸਿੰਘ ਕਾਹਨਗੜ੍ਹ, ਹਰਜੀਤ ਸਿੰਘ, ਹਰਜੀਵਨ ਸਿੰਘ ਸਰਾਂ, ਸਤਨਾਮ ਸਿੰਘ ਭਲਾਈਕੇ ਆਦਿ ਹਾਜ਼ਰ ਸਨ।