30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਿਹਤ ਵਿਭਾਗ ਦੀਆਂ ਟੀਮਾਂ ਨੇ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ

ਮਾਨਸਾ, 30 ਅਕਤੂਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 31-10-2026
ਮਾਨਸਾ, 30 ਅਕਤੂਬਰ (ਸ.ਰਿ.)- ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਸਥਾਨਕ ਆਸ਼ਾ ਬੈਂਕੁਟ ਹਾਲ ਅਤੇ ਡੀ 2 ਐਮ ਮਾਨਸਾ ਵਿਖੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਮਨਦੀਪ ਕੌਰ ਨੇ ਡੇਂਗੂ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਗਮਲਿਆਂ, ਫ਼ਰਿਜ ਪਿੱਛੇ ਲੱਗੀ ਟਰੇਅ, ਕੂਲਰਾਂ, ਪਾਣੀ ਵਾਲੀਆਂ ਟੈਂਕੀਆਂ ਆਦਿ ਥਾਵਾਂ ’ਤੇ ਪਾਣੀ ਨਾ ਖੜ੍ਹਨ ਦਿੱਤਾ ਜਾਵੇ ਤਾਂ ਹੀ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਸੰਤੋਸ਼ ਭਾਰਤੀ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈੱਸਟ ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ, ਬਲਜੀਤ ਸਿੰਘ, ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਦੇ ਖੁੱਲ੍ਹਣ ਤੇ ਬੰਦ ਹੋਣ ਸਮੇਂ ਟਿੱਪਰਾਂ ਦੀ ਆਵਾਜਾਈ ’ਤੇ ਰੋਕ ਅਗਲੀ ਖ਼ਬਰ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਰੇਲਵੇ ਰੋਡ ’ਤੇ ਸੜਕਾਂ ਦੇ ਖੱਡੇ ਭਰਨ ਦੀ ਸੇਵਾ
Ad Position 24