ਮਾਨਸਾ, 30 ਅਕਤੂਬਰ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਜਿਨ੍ਹਾਂ ਸੜਕਾਂ ’ਤੇ ਸਕੂਲ ਸਥਿਤ ਹਨ ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 7:30 ਵਜੇ ਤੋਂ ਸਵੇਰੇ 09:30 ਵਜੇ ਅਤੇ ਬਾਅਦ ਦੁਪਹਿਰ 02:45 ਤੋਂ ਬਾਅਦ ਦੁਪਹਿਰ 04:30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਹ ਹੁਕਮ ਸਕੂਲਾਂ ’ਚ ਛੁੱਟੀ ਵਾਲੇ ਦਿਨ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹੇਗਾ।