02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐੱਸ.ਐੱਚ.ਓ.

ਬੁਢਲਾਡਾ, 2 ਨਵੰਬਰ (ਸੁਨੀਲ ਮਨਚੰਦਾ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ’ਚ ਹੁੱਲੜਬਾਜ਼ੀ ਕਰਨ ਵਾਲਿਆਂ, ਨਸ਼ੇੜੀਆਂ ਅਤੇ ਕਾਨੂੰਨ ਨੂੰ ਛਿੱਕੇ ਟੰਗਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਥਾਣਾ ਸ਼ਹਿਰੀ ਬੁਢਲਾਡਾ ਦੇ ਐੱਸ.

Ad Position 21
No active advertisement
ਐੱਸ.ਐੱਚ.ਓ. ਸੰਦੀਪ ਸਿੰਘ। 03-11-2026
ਬੁਢਲਾਡਾ, 2 ਨਵੰਬਰ (ਸੁਨੀਲ ਮਨਚੰਦਾ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ’ਚ ਹੁੱਲੜਬਾਜ਼ੀ ਕਰਨ ਵਾਲਿਆਂ, ਨਸ਼ੇੜੀਆਂ ਅਤੇ ਕਾਨੂੰਨ ਨੂੰ ਛਿੱਕੇ ਟੰਗਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਥਾਣਾ ਸ਼ਹਿਰੀ ਬੁਢਲਾਡਾ ਦੇ ਐੱਸ.ਐੱਚ.ਓ. ਸੰਦੀਪ ਸਿੰਘ ਨੇ ਕਿਹਾ ਕਿ ਸ਼ਹਿਰ ’ਚ ਅਮਨ- ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਮੁੱਖ ਬਾਜ਼ਾਰਾਂ, ਭੀੜ-ਭੜੱਕੇ ਵਾਲੇ ਇਲਾਕਿਆਂ ਤੇ ਸੰਵੇਦਨਸ਼ੀਲ ਪੁਆਇੰਟਾਂ ’ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਵੱਖ-ਵੱਖ ਐਂਟਰੀ ਪੁਆਇੰਟਾਂ ’ਤੇ ਨਾਕਾਬੰਦੀ ਸਖ਼ਤ ਕਰ ਕੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਐੱਸ.ਐੱਚ.ਓ. ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ’ਚ ਬਾਜ਼ਾਰਾਂ ਅੰਦਰ ਅਮਨ-ਅਮਾਨ ਕਾਇਮ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਪੁਲਿਸ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਬਾਜ਼ਾਰਾਂ ’ਚ ਟਰੈਫਿਕ ਵਿਵਸਥਾ ਸੁਚਾਰੂ ਬਣਾਉਣ ਲਈ ਪੁਲਿਸ ਦਾ ਪੂਰਨ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਲਾਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ, ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ’ਚ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਝੋਟੇ ਦੇ ਕਤਲ ਬਾਅਦ ਜੇਲ੍ਹਾਂ ’ਚ ਡੱਕੇ ਨੌਜਵਾਨਾਂ ਦੀ ਰਿਹਾਈ ਕਰਨ ਦੀ ਮੰਗ ਅਗਲੀ ਖ਼ਬਰ ਫਤਿਹ ਕਾਲਜ ਰਾਮਪੁਰਾ ਦੇ ਐੱਮ.ਏ. ਅੰਗਰੇਜ਼ੀ ਦੇ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24