03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਿਸਾਨਾਂ ਵਲੋਂ ਹੱਦ ਕਰਜ਼ੇ ਵਧਾਉਣ ਦੇ ਰੋਸ ’ਚ ਡੀ.ਆਰ. ਦਫਤਰ ਅੱਗੇ ਨਾਅਰੇਬਾਜ਼ੀ ਪੰਜਾਬ ਕਿਸਾਨ ਕਰੈਡਿਟ ਕਾਰਡ ਦੀ ਨੀਤੀ ਰੱਦ ਕਰਨ ਦੀ ਮੰਗ

ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਹਿਕਾਰੀ ਸਭਾਵਾਂ ਦਾ ਹੱਦ ਕਰਜ਼ਾ ਵਧਾਏ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਸਥਾਨਕ ਰਜਿਸਟਰਾਰ ਦਫਤਰ ਦਾ ਘਿਰਾਓ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਬੋਘ ਸਿੰਘ ਮਾਨਸਾ, ਮਹਿੰਦਰ ਸਿੰਘ ਭੈਣੀਬਾਘਾ ਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਸਹਿਕਾਰਤਾ ਖੇਤਰ ਪੰਜਾਬ ਦੇ ਸਮੁੱਚੇ ਕਿਸਾਨਾਂ ਖਾਸ ਕਰ ਕੇ ਛੋਟੇ ਅਤੇ ਦਰਮਿਆਨੇ ਵਰਗ ਦੀ ਰੀੜ੍ਹ ਦੀ ਹੱਡੀ ਹੈ।

Ad Position 21
No active advertisement
ਅਜੀਤ ਡੈਸਕ 04-11-2026
ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਹਿਕਾਰੀ ਸਭਾਵਾਂ ਦਾ ਹੱਦ ਕਰਜ਼ਾ ਵਧਾਏ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਸਥਾਨਕ ਰਜਿਸਟਰਾਰ ਦਫਤਰ ਦਾ ਘਿਰਾਓ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਬੋਘ ਸਿੰਘ ਮਾਨਸਾ, ਮਹਿੰਦਰ ਸਿੰਘ ਭੈਣੀਬਾਘਾ ਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਸਹਿਕਾਰਤਾ ਖੇਤਰ ਪੰਜਾਬ ਦੇ ਸਮੁੱਚੇ ਕਿਸਾਨਾਂ ਖਾਸ ਕਰ ਕੇ ਛੋਟੇ ਅਤੇ ਦਰਮਿਆਨੇ ਵਰਗ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਨਵੀਂ ਕੇ.ਸੀ.ਸੀ. ਨੀਤੀ 2026 ਰਾਹੀਂ ਕੇਦਰੀਕਰਨ ਕਰ ਕੇ ਸਹਿਕਾਰੀ ਸਭਾਵਾਂ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ, ਸਹਿਕਾਰੀ ਸਭਾਵਾਂ ਅਤੇ ਮੁਲਾਜ਼ਮਾਂ ਨੂੰ ਭਾਰੀ ਨੁਕਸਾਨ ਪਹੁੰਚੇਗਾ। ਆਗੂਆਂ ਨੇ ਦੱਸਿਆ ਕਿ ਨਵੀਂ ਨੀਤੀ ਮੁਤਾਬਿਕ ਜਮੀਨ ਗਹਿਣੇ ਕਰਨ ਦੀ ਸ਼ਰਤ ’ਚ 2 ਲੱਖ ਰੁਪਏ ਤੋਂ ਵੱਧ ਕਰਜਾ ਲੈਣ ਵਾਲੇ ਕਿਸਾਨਾਂ ਨੂੰ ਬੈਂਕ ਕੋਲ ਜ਼ਮੀਨ ਗਹਿਣੇ ਕਰਨੀ ਪਵੇਗੀ ਅਤੇ ਸਮੁੱਚੀ ਰਕਮ ਬੈਂਕ ਕੋਲ ਜਾਣ ਕਾਰਨ ਸਭਾਵਾਂ ਦਾ ਡੇਢ ਫੀਸਦੀ ਹਿੱਸਾ ਵੀ ਖਤਮ ਹੋ ਜਾਵੇਗਾ। ਉਨ੍ਹਾਂ ਰੋਸ ਪ੍ਰਗਟਾਉਂਦਿਆ ਕਿਹਾ ਕਿ ਸਭਾਵਾਂ ਦੀ ਹਿੱਸੇਦਾਰੀ ’ਚ ਬੇਲੋੜਾ ਵਾਧਾ ਕਰਨ ਨਾਲ ਕਿਸਾਨਾਂ ਸਿਰ ਹੋਰ ਬੋਝ ਪੈ ਗਿਆ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਕਿਸਾਨ ਕਰੈਡਿਟ ਕਾਰਡ (ਕੇ.ਸੀ.ਸੀ.) ਨੀਤੀ ਰੱਦ ਕਰਨ ਦੇ ਨਾਲ ਹੀ ਕਿਸਾਨ ਵਿਰੋਧੀ ਫੈਸਲੇ ਵਾਪਸ ਲਏ ਜਾਣ। ਇਸੇ ਦੌਰਾਨ ਜਥੇਬੰਦੀ ਵਲੋਂ ਡਿਪਟੀ ਰਜਿਸਟਰਾਰ ਰਾਹੀਂ ਮੁੱਖ ਮੰਤਰੀ ਤੇ ਸਹਿਕਾਰਤਾ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਮੰਗ ਪੱਤਰ ਵੀ ਭੇਜਿਆ ਗਿਆ। ਇਸ ਮੌਕੇ ਸੂਬਾ ਕਮੇਟੀ ਮੈਂਬਰ ਲਛਮਣ ਸਿੰਘ ਚੱਕ ਅਲੀਸ਼ੇਰ, ਕੁੱਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ ਢਿੱਲੋਂ, ਮਹਾਂ ਸਭਾ ਦੇ ਗੋਰਾ ਸਿੰਘ ਭੈਣੀਬਾਘਾ, ਨਿਰਮਲ ਸਿੰਘ ਝੰਡੂਕੇ, ਉੱਗਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾ ਐਨਲਾਈਟੈਂਡ ਕਾਲਜ ’ਚ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਬੋਹਾ ’ਚ 3 ਗਲੀਆਂ ’ਚ ਟੱਕ ਲਗਾ ਕੇ ਕੰਮ ਦੀ ਸ਼ੁਰੂਆਤ ਕਰਵਾਈ
Ad Position 24