05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣੇ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਗੋਨਿਆਣਾ, 4 ਨਵੰਬਰ (ਲਛਮਣ ਦਾਸ ਗਰਗ)-ਗੋਨਿਆਣਾ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ ਵਲੋਂ ਮੁੱਖ ਖਰੀਦ ਕੇਂਦਰ ਗੋਨਿਆਣਾ ਮੰਡੀ ਵਿਖੇ ਪਹੁੰਚ ਕੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਸਮੇਂ ਕਿਸਾਨ ਅਤੇ ਮਜ਼ਦੂਰਾਂ ਨੂੰ ਮੰਡੀ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੰਡੀ ਵਿਚ ਝੋਨੇ ਦੀ ਖਰੀਦ ਵਧੀਆ ਚਲ ਰਹੀ ਹੈ, ਜਿਹੜੇ ਝੋਨੇ ਵਿਚ ਸਿੱਲ ਜ਼ਿਆਦਾ ਆ ਰਹੀ ਹੈ ਉਸ ਨੂੰ ਤੋਲਣ ਲਈ ਥੋੜ੍ਹਾ ਸਮਾਂ ਲੱਗ ਜਾਂਦਾ ਹੈ ਅਤੇ ਸਹੀ ਸਿੱਲ ਵਾਲ਼ਾ ਝੋਨਾ ਨਾਲ ਦੀ ਨਾਲ ਤੁਲ ਰਿਹਾ ਹੈ।

Ad Position 21
No active advertisement
ਗੋਨਿਆਣਾ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ ਮੁੱਖ ਝੋਨਾ ਮੰਡੀ ਵਿਚ ਝੋਨੇ ਦੀ ਫ਼ਸਲ ਦਾ ਤੋਲ ਚੈੱਕ ਕਰਦੇ ਹੋਏ। ਤਸਵੀਰ: ਲਛਮਣ ਦਾਸ ਗਰਗ 05-11-2026
ਗੋਨਿਆਣਾ, 4 ਨਵੰਬਰ (ਲਛਮਣ ਦਾਸ ਗਰਗ)-ਗੋਨਿਆਣਾ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਭੋਖੜਾ ਵਲੋਂ ਮੁੱਖ ਖਰੀਦ ਕੇਂਦਰ ਗੋਨਿਆਣਾ ਮੰਡੀ ਵਿਖੇ ਪਹੁੰਚ ਕੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਸਮੇਂ ਕਿਸਾਨ ਅਤੇ ਮਜ਼ਦੂਰਾਂ ਨੂੰ ਮੰਡੀ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੰਡੀ ਵਿਚ ਝੋਨੇ ਦੀ ਖਰੀਦ ਵਧੀਆ ਚਲ ਰਹੀ ਹੈ, ਜਿਹੜੇ ਝੋਨੇ ਵਿਚ ਸਿੱਲ ਜ਼ਿਆਦਾ ਆ ਰਹੀ ਹੈ ਉਸ ਨੂੰ ਤੋਲਣ ਲਈ ਥੋੜ੍ਹਾ ਸਮਾਂ ਲੱਗ ਜਾਂਦਾ ਹੈ ਅਤੇ ਸਹੀ ਸਿੱਲ ਵਾਲ਼ਾ ਝੋਨਾ ਨਾਲ ਦੀ ਨਾਲ ਤੁਲ ਰਿਹਾ ਹੈ। ਇਸ ਮੌਕੇ ਚੇਅਰਮੈਨ ਵਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫ਼ਸਲ ਸਮੇਂ ਸਿਰ ਤੋਲਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਵਲੋਂ ਮੌਕੇ ’ਤੇ ਹੀ ਇੰਸਪੈਕਟਰ ਅਤੇ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਦੀਵਾਲੀ ਦਾ ਮੁੱਖ ਤਿਉਹਾਰ ਬਿਲਕੁੱਲ ਸਿਰ ’ਤੇ ਹੈ, ਝੋਨਾਂ ਮੰਡੀ ਵਿਚ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਪਈ ਹੈ, ਉਸ ਦੀ ਜਲਦ ਤੋਂ ਜਲਦ ਤੁਲਾਈ ਕਰਵਾਈ ਜਾਵੇ ਅਤੇ ਫ਼ਸਲ ਦੀ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਅਤੇ ਲਿਫਟਿੰਗ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਵੇ, ਤਾਂ ਜੋ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣ ਲਈ ਕੀਤਾ... ਅਗਲੀ ਖ਼ਬਰ ਮਾਲਵਾ ਕਾਲਜ ਬਠਿੰਡਾ ਦੀਆਂ ਹੋਣਹਾਰ ਵਿਦਿਆਰਥਣਾਂ। ਮਾਲਵਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24