04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਗਰ ਨਿਗਮ ਦੀ ਸਵੱਛ ਭਾਰਤ ਮਿਸ਼ਨ ਟੀਮ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ

ਬਠਿੰਡਾ, 4 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਨਗਰ ਨਿਗਮ ਦੀ ਸਵੱਛ ਭਾਰਤ ਮਿਸ਼ਨ ਟੀਮ ਵਲੋਂ ਆਰੀਆ ਮਾਡਲ ਸਕੂਲ ਅਤੇ ਆਰੀਆ ਗਰਲਜ਼ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਸਵੱਛਤਾ ਜਾਗਰੂਕਤਾ ਰੈਲੀ ਕੱਢੀ ਗਈ। ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਇਹ ਰੈਲੀ ਬੈਂਕ ਬਾਜ਼ਾਰ ਅਤੇ ਹਸਪਤਾਲ ਬਾਜ਼ਾਰ ਤੋਂ ਹੁੰਦੀ ਹੋਈ ਧੋਬੀ ਬਾਜ਼ਾਰ ਵਿਖੇ ਪਹੁੰਚੀ।

Ad Position 21
No active advertisement
ਅਜੀਤ ਡੈਸਕ 05-11-2026
ਬਠਿੰਡਾ, 4 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਨਗਰ ਨਿਗਮ ਦੀ ਸਵੱਛ ਭਾਰਤ ਮਿਸ਼ਨ ਟੀਮ ਵਲੋਂ ਆਰੀਆ ਮਾਡਲ ਸਕੂਲ ਅਤੇ ਆਰੀਆ ਗਰਲਜ਼ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਸਵੱਛਤਾ ਜਾਗਰੂਕਤਾ ਰੈਲੀ ਕੱਢੀ ਗਈ। ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਇਹ ਰੈਲੀ ਬੈਂਕ ਬਾਜ਼ਾਰ ਅਤੇ ਹਸਪਤਾਲ ਬਾਜ਼ਾਰ ਤੋਂ ਹੁੰਦੀ ਹੋਈ ਧੋਬੀ ਬਾਜ਼ਾਰ ਵਿਖੇ ਪਹੁੰਚੀ। ਰੈਲੀ ਦੌਰਾਨ ਵਿਦਿਆਰਥੀਆਂ ਨੇ ਜਾਗਰੂਕਤਾ ਸੰਦੇਸ਼ ਲੈ ਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਹੋਣ ਅਤੇ ਸਵੱਛਤਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਲੋਕਾਂ ਨੂੰ ਦੀਵਾਲੀ ਦਾ ਤਿਉਹਾਰ ਵਾਤਾਵਰਣ ਅਨੁਕੂਲ ਅਤੇ ਪ੍ਰਦੂਸ਼ਣ ਮੁਕਤ ਢੰਗ ਨਾਲ ਮਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਅਪੀਲ ਕੀਤੀ ਕਿ ਦੀਵਾਲੀ ਮੌਕੇ ਪਟਾਕਿਆਂ ਤੋਂ ਪਰਹੇਜ਼ ਕਰਦਿਆਂ ਵਾਤਾਵਰਣ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ ਅਤੇ ਆਪਣੇ ਘਰਾਂ, ਗਲੀਆਂ, ਬਾਜ਼ਾਰਾਂ ਤੇ ਆਲੇ-ਦੁਆਲੇ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਵਿਦਿਆਰਥੀਆਂ ਨੇ ਲੋਕਾਂ ਨੂੰ ਸਵੱਛ ਦੀਵਾਲੀ ਮਨਾਉਣ ਅਤੇ ਸਾਫ਼-ਸੁਥਰੇ ਸ਼ਹਿਰ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਕਮਿਸ਼ਨਰ ਮੈਡਮ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਵਿਚ ਦੋਵਾਂ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ ਸਕੂਲ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਰਜਨੀ ਗਰਗ, ਇੰਦਰਜੀਤ ਕੌਰ, ਦਲਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਬੋਹਾ ’ਚ ਮਾਡਲ, ਪ੍ਰੋਜੈਕਟ ਅਤੇ ਗਤੀਵਿਧੀ ਮੇਲਾ-2026 ਕਰਵਾਇਆ ਅਗਲੀ ਖ਼ਬਰ ਬਠਿੰਡਾ ਜ਼ਿਲ੍ਹਾ ਅਦਾਲਤ ਨੂੰ ਮੁੜ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Ad Position 24