ਦਫ਼ਤਰੀ ਕਾਮਿਆਂ ਨੇ ਰੋਸ ਮੁਜ਼ਾਹਰਾ ਕਰਨ ਉਪਰੰਤ ਸਰਕਾਰ ਦੀ ਅਰਥੀ ਸਾੜੀ ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦਾ ਲਗਾਇਆ ਦੋਸ਼
ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ਤਹਿਤ ਇੱਥੇ ਜਿਲ੍ਹੇ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਵਾਅਦਾ ਖਿਲਾਫੀ ਅਤੇ ਲਟਕਦੀਆਂ ਮੰਗਾਂ ਦੇ ਵਿਰੋਧ ’ਚ ਰੋਸ ਮੁਜਾਹਰਾ ਕਰਨ ਉਪੰਰਤ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ।
ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ਤਹਿਤ ਇੱਥੇ ਜਿਲ੍ਹੇ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਵਾਅਦਾ ਖਿਲਾਫੀ ਅਤੇ ਲਟਕਦੀਆਂ ਮੰਗਾਂ ਦੇ ਵਿਰੋਧ ’ਚ ਰੋਸ ਮੁਜਾਹਰਾ ਕਰਨ ਉਪੰਰਤ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਖੁਡਾਲ, ਡੀ.ਸੀ. ਦਫ਼ਤਰ ਯੂਨੀਅਨ ਦੇ ਪ੍ਰਧਾਨ ਤੇ ਸਟੇਟ ਕਾਨੂੰਨੀ ਸਲਾਹਕਾਰ ਹਰਪ੍ਰੀਤ ਸਿੰਘ, ਅਤੇ ਸਿਹਤ ਵਿਭਾਗ ਦੇ ਪ੍ਰਧਾਨ ਸੰਦੀਪ ਸਿੰਘ ਬਾਲੀਆ ਨੇ ਕਿਹਾ ਕਿ ਜੋ ਸਰਕਾਰ ਸੱਤਾ ’ਚ ਆਉਂਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਸਾਰੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਕਰਨ ਆਦਿ ਦੇ ਭਰੋਸੇ ਦੇ ਰਹੀ ਸੀ, ਹੁਣ ਉਹ ਸਰਕਾਰ ਮੰਗਾਂ ਮੰਨਣ ਤੋਂ ਮੁੱਕਰ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਨਾਲ ਹੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, ਠੇਕਾ ਆਧਾਰਿਤ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਪੇ-ਕਮਿਸ਼ਨ ਦੀਆਂ ਖਾਮੀਆਂ ਨੂੰ ਦੂਰ ਕਰ ਕੇ ਮੁਲਾਜ਼ਮ ਪੱਖੀ ਬਣਾਇਆ ਜਾਵੇ ਅਤੇ ਵਿਭਾਗਾਂ ’ਚ ਖਾਲੀ ਪਈਆਂ ਕਲੈਰੀਕਲ ਆਸਾਮੀਆਂ ਨੂੰ ਜਲਦ ਤੋਂ ਜਲਦ ਪੱਕੇ ਤੌਰ ’ਤੇ ਭਰਿਆ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸਮੁੱਚੇ ਮੁਲਾਜ਼ਮਾਂ ਵਲੋਂ ਸਰਕਾਰ ਨੂੰ ਪੂਰੀ ਤਰ੍ਹਾਂ ਅਣਡਿੱਠ ਕੀਤਾ ਜਾਵੇਗਾ। ਇਸ ਮੌਕੇ ਪੈਨਸ਼ਨਰ ਆਗੂ ਸਿਕੰਦਰ ਸਿੰਘ ਘਰਾਂਗਣਾ, ਆਤਮਾ ਸਿੰਘ ਪਮਾਰ, ਕੁਲਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਦਰਸ਼ਨ ਸਿੰਘ ਨੰਗਲ ਕਲਾਂ ਤੋਂ ਇ ਲਾਵਾ ਹਰਬੰਸ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਸੁਖਪ੍ਰੀਤ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ, ਰੇਨੂਬਾਲਾ, ਗੀਤਾ ਰਾਣੀ, ਜਸਪ੍ਰੀਤ ਕੌਰ, ਅਵਤਾਰ ਸਿੰਘ, ਸਕੁੰਤਲ ਰਾਣੀ, ਗੁਰਮੀਤ ਸਿੰਘ ਗਾਗੋਵਾਲ, ਜੱਗਾ ਸਿੰਘ ਅਲੀਸ਼ੇਰ, ਹਿੰਮਤ ਸਿੰਘ, ਬਿੱਕਰ ਸਿੰਘ ਮਾਖਾ, ਬਿੱਕਰ ਸਿੰਘ ਮਘਾਣੀਆਂ, ਕੇਵਲ ਸਿੰਘ, ਬਲਜੀਤ ਸਿੰਘ, ਮਨੀਸ਼ ਕੁਮਾਰ, ਜਸਵੰਤ ਸਿੰਘ, ਮਨੋਜ ਕੁਮਾਰ, ਭੁਪਿੰਦਰ ਸਿੰਘ, ਰਾਜਪਾਲ ਸਿੰਘ ਆਦਿ ਹਾਜ਼ਰ ਸਨ।