08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਜੌੜਕੀਆਂ ’ਚ 2 ਚਚੇਰੇ ਭਰਾਵਾਂ ਦੇ ਇਕੱਠੇ ਸਿਵੇ ਬਲੇ, ਹਰ ਅੱਖ ਹੋਈ ਨਮ

ਜੌੜਕੀਆਂ, 9 ਨਵੰਬਰ (ਲਕਵਿੰਦਰ ਸ਼ਰਮਾ)-ਦੀਵਾਲੀ ਦੇ ਤਿਉਹਾਰ ਤੋਂ ਇੱਕ ਦਿਨ ਪਹਿਲਾਂ ਜੌੜਕੀਆਂ ’ਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ ਜਦੋਂ 2 ਚਚੇਰੇ ਭਰਾਵਾਂ ਅਤੇ ਇੱਕ ਨੌਜਵਾਨ ਦਰਜੀ ਦੇ ਇਕੱਠੇ ਸਿਵੇ ਬਲੇ। ਬੀਤੀ ਦੇਰ ਸ਼ਾਮ ਮੋਟਰਸਾਈਕਲ ਸਵਾਰ ਹਰਭਜਨ ਸਿੰਘ ਹਰਮਨ, ਅੰਮ੍ਰਿਤਪਾਲ ਸਿੰਘ ਅਤੇ ਬਲਵਿੰਦਰ ਸਿੰਘ ਦੀ ਪਰਾਲੀ ਦੀ ਗੱਠਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ ਸੀ।

Ad Position 21
No active advertisement
ਅਜੀਤ ਡੈਸਕ 10-11-2026
ਜੌੜਕੀਆਂ, 9 ਨਵੰਬਰ (ਲਕਵਿੰਦਰ ਸ਼ਰਮਾ)-ਦੀਵਾਲੀ ਦੇ ਤਿਉਹਾਰ ਤੋਂ ਇੱਕ ਦਿਨ ਪਹਿਲਾਂ ਜੌੜਕੀਆਂ ’ਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ ਜਦੋਂ 2 ਚਚੇਰੇ ਭਰਾਵਾਂ ਅਤੇ ਇੱਕ ਨੌਜਵਾਨ ਦਰਜੀ ਦੇ ਇਕੱਠੇ ਸਿਵੇ ਬਲੇ। ਬੀਤੀ ਦੇਰ ਸ਼ਾਮ ਮੋਟਰਸਾਈਕਲ ਸਵਾਰ ਹਰਭਜਨ ਸਿੰਘ ਹਰਮਨ, ਅੰਮ੍ਰਿਤਪਾਲ ਸਿੰਘ ਅਤੇ ਬਲਵਿੰਦਰ ਸਿੰਘ ਦੀ ਪਰਾਲੀ ਦੀ ਗੱਠਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ ਸੀ। ਪੀੜਤਾਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਸੀ। ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਸਕਾਰ ਮੌਕੇ ਪਹੁੰਚ ਕੇ ਪਰਿਵਾਰ ਨੂੰ ਹੌਸਲਾ ਦਿੱਤਾ। ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਉਗਰ ਸਿੰਘ, ਤੇ ਚਮਕੌਰ ਸਿੰਘ ਜੌੜਕੀਆਂ ਨੇ ਦੱਸਿਆ ਕਿ ਦੋਵੇਂ ਚਚੇਰੇ ਭਰਾ ਮਜ਼ਦੂਰੀ ਦਾ ਕੰਮ ਕਰਦੇ ਸੀ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਰਿਵਾਰਾਂ ਨੂੰ ਯੋਗ ਮੁਆਵਜਾ ਦਿੱਤਾ ਜਾਵੇ। ਜੌੜਕੀਆਂ ਪੁਲਿਸ ਦੇ ਜਾਂਚ ਅਧਿਕਾਰੀ ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਟਰੈਕਟਰ ਚਾਲਕ ਜਸਵੰਤ ਸਿੰਘ ਉਰਫ ਗੁਰਮੇਲ ਸਿੰਘ ਵਾਸੀ ਜਟਾਣਾ ਖੁਰਦ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹਰਗੁਣ ਸਿੰਘ ਨੇ 70ਵੀਆਂ ਸਕੂਲ ਨੈਸ਼ਨਲ ਫੁੱਟਬਾਲ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਗੋਵਰਧਨ ਪੂਜਾ ਮੌਕੇ ਸ੍ਰੀ ਸ਼ਿਵ ਸ਼ਕਤੀ ਸੇਵਾ ਮੰਡਲ ਨੇ ਅਨਕੁੱਟ ਦਾ ਭੰਡਾਰਾ ਲਗਾਇਆ
Ad Position 24