08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ਼ੱਕੀ ਹਾਲਾਤਾਂ ’ਚ ਮੌਤ ਦੇ ਮੂੰਹ ਜਾ ਪਏ ਮੁੱਕਦਰ ਸਿੰਘ ਦਾ ਕੀਤਾ ਸਸਕਾਰ

ਮਾਨਸਾ/ਸਰਦੂਲਗੜ੍ਹ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਜੀ. ਐਮ.

Ad Position 21
No active advertisement
ਅਜੀਤ ਡੈਸਕ 10-11-2026
ਮਾਨਸਾ/ਸਰਦੂਲਗੜ੍ਹ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਜੀ.ਐਮ. ਅਰੋੜਾ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਦੇ ਵਾਸੀ ਮੁੱਕਦਰ ਸਿੰਘ (32) ਪੁੱਤਰ ਨਛੱਤਰ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ ਹੈ। ਉਸ ਦੀ ਸ਼ੱਕੀ ਹਾਲਤਾਂ ’ਚ ਮੌਤ ਹੋ ਗਈ ਸੀ। ਦੇਰ ਸ਼ਾਮ ਪਤਾ ਲੱਗਾ ਹੈ ਕਿ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਸਹਿਮਤੀ ਨਾਲ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਹੈ। ਘਰ ’ਚ ਕੋਈ ਮੈਂਬਰ ਹਾਜ਼ਰ ਨਹੀਂ ਹੈ ਅਤੇ ਮੀਡੀਆ ਕਰਮੀ ਉੱਥੋਂ ਵਾਪਸ ਮੁੜ ਰਹੇ ਹਨ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬਿਕਰਮ ਸਿੰਘ ਮੋਫ਼ਰ ਨੇ ਸ਼ੋਸ਼ਲ ਮੀਡੀਆ ’ਤੇ ਦੋਸ਼ ਲਗਾਇਆ ਸੀ ਕਿ ਮੁੱਕਦਰ ਦੀ ਮੌਤ ਚਿੱਟੇ ਦਾ ਟੀਕਾ ਲਗਾਉਣ ਕਰ ਕੇ ਹੋਈ ਹੈ। ਸ਼ੋਸ਼ਲ ਮੀਡੀਆ ’ਤੇ ਵੀ ਉਸ ਦੀ ਮੌਤ ਓਵਰਡੋਜ਼ ਨਾਲ ਹੋਣ ਦੀ ਚਰਚਾ ਜੋਰਾਂ ’ਤੇ ਹੈ। ਸਿਵਲ ਹਸਪਤਾਲ ਦੀ ਡਾਕਟਰ ਅਨੁਸਾਰ ਮ੍ਰਿਤਕ ਦੀ ਲਾਸ਼ ਨੂੰ ਉਸ ਦਾ ਭਰਾ ਲੈ ਕੇ ਆਇਆ ਸੀ ਅਤੇ ਨਾਲ ਪੁਲਿਸ ਕਰਮਚਾਰੀ ਜੋ ਪੇਪਰ ਲੈ ਕੇ ਆਏ ਸਨ, ਦੇ ਮੱਦੇਨਜ਼ਰ ਸ਼ੱਕੀ ਹਾਲਤਾਂ ਕਾਰਨ ਪੋਸਟਮਾਰਟਮ ਲਈ ਏਮਜ਼ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਗਿਆ। ਦੂਸਰੇ ਪਾਸੇ ਇਸ ਸੰਬੰਧੀ ਕੋਈ ਪੁਲਿਸ ਅਧਿਕਾਰੀ ਕੁਝ ਵੀ ਦੱਸਣ ਤੋਂ ਇਨਕਾਰੀ ਹੈ। ਸਵਾਲ ਇਹ ਉੱਠਦਾ ਹੈ ਕਿ ਜਦੋਂ ਮ੍ਰਿਤਕ ਦੀ ਦੇਹ ਨੂੰ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਗਿਆ ਸੀ ਤਾਂ ਇੰਨੀ ਜਲਦੀ ਸਸਕਾਰ ਕਿਵੇਂ ਹੋ ਗਿਆ?
Ad Position 22
No active advertisement
ਪਿਛਲੀ ਖ਼ਬਰ ‘ਆਪ’ ਕੌਂਸਲਰ ਦੇ ਪਤੀ ਦੀ ਕੁੱਟਮਾਰ ਅਗਲੀ ਖ਼ਬਰ ਹਰਗੁਣ ਸਿੰਘ ਨੇ 70ਵੀਆਂ ਸਕੂਲ ਨੈਸ਼ਨਲ ਫੁੱਟਬਾਲ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਿਆ
Ad Position 24