08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਜ਼ਿਲ੍ਹੇ ’ਚ ਉਤਸ਼ਾਹ ਨਾਲ ਮਨਾਇਆ ਬੁਲਾਰਿਆਂ ਨੇ ਕਿਰਤ ਕਰਨ ’ਤੇ ਦਿੱਤਾ ਜ਼ੋਰ

ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਕਿਰਤੀਆਂ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਜ਼ਿਲ੍ਹੇ ਭਰ ’ਚ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਵਿਸ਼ਵਕਰਮਾ ਭਵਨ ਵਿਖੇ ਕਰਵਾਏ 3 ਦਿਨਾਂ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ, ਢਾਡੀ ਸਿੰਘਾਂ ਤੋਂ ਇਲਾਵਾ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ।

Ad Position 21
No active advertisement
ਸਰਦੂਲਗੜ੍ਹ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਹੋਰਨਾਂ ਦਾ ਸਨਮਾਨ ਕਰਨ ਮੌਕੇ ਕਮੇਟੀ ਪ੍ਰਧਾਨ ਨਵਿੰਦਰ ਸਿੰਘ ਐਮ.ਸੀ.। ਤਸਵੀਰ : ਜੀ.ਐਮ. ਅਰੋੜਾ 10-11-2026
ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਕਿਰਤੀਆਂ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਜ਼ਿਲ੍ਹੇ ਭਰ ’ਚ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਕ ਵਿਸ਼ਵਕਰਮਾ ਭਵਨ ਵਿਖੇ ਕਰਵਾਏ 3 ਦਿਨਾਂ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ, ਢਾਡੀ ਸਿੰਘਾਂ ਤੋਂ ਇਲਾਵਾ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ। ਬੁਲਾਰਿਆਂ ਨੇ ਕਿਹਾ ਕਿ ਭਾਵੇਂ ਅਜੋਕੇ ਤੇਜ਼ ਤਰਾਰ ਜ਼ਮਾਨੇ ’ਚ ਨਵੇਂ ਔਜ਼ਾਰਾਂ ਦੀਆਂ ਖੋਜਾਂ ਹੋ ਰਹੀਆਂ ਹਨ ਪਰ ਇਹ ਦੇਣ ਬਾਬਾ ਵਿਸ਼ਵਕਰਮਾ ਜੀ ਦੀ ਹੈ। ਇਸੇ ਦੌਰਾਨ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ, ਅਮਰ ਸਿੰਘ ਧੋਸੀ, ਜੋਰਾ ਸਿੰਘ, ਬਘੇਲ ਸਿੰਘ, ਗੁਰਸੇਵਕ ਸਿੰਘ, ਸੁਰਿੰਦਰ ਸਿੰਘ ਬੁੱਕਣ, ਧਰਮਜੀਤ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ ਜਸਵਿੰਦਰ ਸਿੰਘ ਪਨੇਸਰ, ਸੁਖਵਿੰਦਰ ਸਿੰਘ, ਰਿੰਮੀ ਦਿਉਸ਼ੀ, ਜਗਤਾਰ ਸਿੰਘ, ਬਿੰਨੀ ਸੰਘਰ ਆਦਿ ਹਾਜ਼ਰ ਸਨ। ਰਾਮਗੜ੍ਹੀਆ ਭਾਈਚਾਰੇ ਵਲੋਂ ਸਮਾਗਮ ਰਾਮਗੜ੍ਹੀਆ ਭਾਈਚਾਰੇ ਵਲੋਂ ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਸਾਹਮਣੇ ਵਿਸ਼ਵਕਰਮਾ ਮੰਦਿਰ ’ਚ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਬਾਬਾ ਜੀ ਦੇ ਪਦ ਚਿੰਨ੍ਹਾਂ ’ਤੇ ਚੱਲ ਕੇ ਜੀਵਨ ਸਫਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ, ਭਾਜਪਾ ਆਗੂ ਜਗਦੀਪ ਸਿੰਘ ਨਕੱਈ, ਅਕਾਲੀ ਆਗੂ ਪ੍ਰੇਮ ਕੁਮਾਰ ਅਰੋੜਾ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਗੁਰਮੇਲ ਸਿੰਘ ਠੇਕੇਦਾਰ, ਚਮਕੌਰ ਸਿੰਘ ਮੂਸਾ, ਮਿੱਠੂ ਰਾਮ ਅਰੋੜਾ, ਪਰਮਜੀਤ ਕੌਰ, ਮੇਜ ਰ ਸਿੰਘ, ਕਮੇਟੀ ਪ੍ਰਧਾਨ ਹਰਜੀਤ ਸਿੰਘ ਸੱਗੂ, ਗੁਰਜੀਤ ਸਿੰਘ, ਇੰਦਰਜੀਤ ਸਿੰਘ ਮੁਨਸ਼ੀ, ਜਸਵਿੰਦਰ ਸਿੰਘ ਕਾਕੂ, ਅਵਤਾਰ ਸਿੰਘ ਤਾਰੀ, ਰਘਵੀਰ ਸਿੰਘ ਰਾਮਗੜ੍ਹੀਆ, ਅੰਮ੍ਰਿਤਪਾਲ ਸਿੰਘ ਧਮਾਣ, ਗੁਰਦੀਪ ਸਿੰਘ ਕਾਕਾ, ਗੁਰਚਰਨ ਸਿੰਘ, ਸਤਵੀਰ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ। ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਤੇ ਬੰਦੀ ਛੋੜ ਦਿਵਸ ਮਨਾਇਆ ਬਾਬਾ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਭੁਪਾਲ ਵਲੋਂ ਬਾਬਾ ਜੀ ਦਾ ਜਨਮ ਦਿਹਾੜਾ ਅਤੇ ਬੰਦੀ ਛੋੜ ਦਿਵਸ ਗੁਰਦੁਆਰਾ ਪਾਤਸ਼ਾਹੀ 9ਵੀਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਕੌਰ ਸਿੰਘ ਕੋਟਲੀ ਦੇ ਜਥੇ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆਂ, ਭਾਜਪਾ ਆਗੂ ਮੰਗਤ ਰਾਏ ਬਾਂਸਲ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਸੁਸਾਇਟੀ ਦੇ ਸਰਪ੍ਰਸਤ ਮਿਸਤਰੀ ਦੇਵ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਭੁਪਾਲ, ਮੀਤ ਪ੍ਰਧਾਨ ਚਮਕੌਰ ਸਿੰਘ, ਦਰਸ਼ਨ ਸਿੰਘ, ਹਰਦੇਵ ਸਿੰਘ, ਨਛੱਤਰ ਸਿੰਘ, ਗੁਰਜੰਟ ਸਿੰਘ, ਬੰਟੀ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਬਖਸੀਸ਼ ਸਿੰਘ, ਸੀਰਾ ਸਿੰਘ, ਸਰਪੰਚ ਗੁਰਜੀਤ ਕੌਰ ਆਦਿ ਹਾਜ਼ਰ ਸਨ। ਝੁਨੀਰ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਮਿਸਤਰੀ ਭਾਈਚਾਰੇ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੰਗਤਾਂ ਨੇ ਬਾਬਾ ਜੀ ਨੂੰ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਮੂਹ ਮਿਸਤਰੀ ਭਾਈਚਾਰੇ ਅਤੇ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਵਿਖੇ ਮਨਾਇਆ ਜਨਮ ਦਿਹਾੜਾ ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਸਰਦੂਲਗੜ੍ਹ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਵਿੰਦਰ ਸਿੰਘ ਐਮ.ਸੀ. ਨੇ ਦੱਸਿਆ ਕਿ 7 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਉਣ ਉਪਰੰਤ ਰਾਗੀ ਜਥੇ ਵਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਢਾਡੀ ਜਥਾ ਗਿਆਨੀ ਬਲਦੇਵ ਸਿੰਘ ਲੋਂਗੋਵਾਲ ਵਲੋਂ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੋੜਿਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਬਾਬਾ ਦਰਸ਼ਨ ਸਿੰਘ ਫੱਤਾ ਮਾਲੋਕਾ, ਬਾਬਾ ਸਤਨਾਮ ਸਿੰਘ ਕਾਰ ਸੇਵਾ ਭੂਰੀ ਵਾਲੇ, ਗਿਆਨੀ ਸਤਨਾਮ ਸਿੰਘ ਹਾਸਪੁਰ, ਹੈੱਡ ਗ੍ਰੰਥੀ ਰਾਗੀ ਭਾਈ ਨਛੱਤਰ ਸਿੰਘ, ਅੰਗਰੇਜ਼ ਸਿੰਘ ਨਾਗੋਕੀ ਵਾਲੇ, ਗੁਰਨਾਮ ਸਿੰਘ, ਤੇਜਾ ਸਿੰਘ, ਪਰਮਜੀਤ ਸਿੰਘ, ਗੁਰਪਾਲ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰੀ ਹੋਈ ਐਕਟਿਵਾ ਸਕੂਟਰੀ ਪੁਲਿਸ ਨੇ 2 ਘੰਟਿਆਂ ’ਚ ਲੱਭ ਕੇ ਮਾਲਕ ਹਵਾਲੇ ਕੀਤੀ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚ ਧਾਰਮਿਕ ਸਮਾਗਮ ਕਰਵਾਏ
Ad Position 24