ਪਰਮਜੀਤ ਸਿੰਘ ਮੰਨਾ ਭਾਜਪਾ ਦੇ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ
ਝੁਨੀਰ, 10 ਨਵੰਬਰ (ਸੰਜੀਵ ਸਿੰਗਲਾ)- ਭਾਰਤੀ ਜਨਤਾ ਪਾਰਟੀ ਵਲੋਂ ਪਰਮਜੀਤ ਸਿੰਘ ਮੰਨਾ ਵਾਸੀ ਫੱਤਾ ਮਾਲੋਕਾ ਨੂੰ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਟਰੇਡ ਸੈੱਲ ਪੰਜਾਬ ਦੇ ਕਨਵੀਨਰ ਰਜਿੰਦਰ ਸਿੰਘ ਮਰਵਾਹਾ ਵਲੋਂ ਜਾਰੀ ਨਿਯੁਕਤੀ ਪੱਤਰ ਰਾਹੀਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ’ਚ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ।
ਝੁਨੀਰ, 10 ਨਵੰਬਰ (ਸੰਜੀਵ ਸਿੰਗਲਾ)- ਭਾਰਤੀ ਜਨਤਾ ਪਾਰਟੀ ਵਲੋਂ ਪਰਮਜੀਤ ਸਿੰਘ ਮੰਨਾ ਵਾਸੀ ਫੱਤਾ ਮਾਲੋਕਾ ਨੂੰ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਟਰੇਡ ਸੈੱਲ ਪੰਜਾਬ ਦੇ ਕਨਵੀਨਰ ਰਜਿੰਦਰ ਸਿੰਘ ਮਰਵਾਹਾ ਵਲੋਂ ਜਾਰੀ ਨਿਯੁਕਤੀ ਪੱਤਰ ਰਾਹੀਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ’ਚ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪਰਮਜੀਤ ਸਿੰਘ ਮੰਨਾ ਨੇ ਪਾਰਟੀ ਹਾਈਕਮਾਨ ਤੇ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਪਾਰੀਆਂ, ਦੁਕਾਨਦਾਰਾਂ ਤੇ ਕਾਰੋਬਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਹੀ ਮੰਚ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਮੰਨਾ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਉਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਤੇ ਸਮਰਪਣ ਸਦਕਾ ਉਨ੍ਹਾਂ ਦੀ ਪਤਨੀ ਰਾਜਪ੍ਰੀਤ ਕੌਰ ਬਲਾਕ ਸੰਮਤੀ ਦੀ ਇਕਲੌਤੀ ਉਮੀਦਵਾਰ ਵਜੋਂ ਚੋਣ ਜਿੱਤ ਚੁੱਕੇ ਹਨ। ਉਨ੍ਹਾਂ ਦੀ ਨਿਯੁਕਤੀ ਨੂੰ ਇਲਾਕੇ ’ਚ ਪਾਰਟੀ ਦੀ ਸਰਗਰਮੀ ਲਈ ਅਹਿਮ ਮੰਨਿਆ ਜਾ ਰਿਹਾ ਹੈ।