10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਝੋਨੇ ਦੀ ਖਰੀਦ ਬੰਦ ਹੋਣ ’ਤੇ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਐੱਸ. ਡੀ. ਐੱਮ. ਦਫ਼ਤਰ ਅੱਗੇ ਧਰਨਾ

ਬੁਢਲਾਡਾ, 10 ਨਵੰਬਰ (ਸੁਨੀਲ ਮਨਚੰਦਾ)- ਆਨਾਜ਼ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਐੱਸ. ਡੀ.

Ad Position 21
No active advertisement
ਅਜੀਤ ਡੈਸਕ 11-11-2026
ਬੁਢਲਾਡਾ, 10 ਨਵੰਬਰ (ਸੁਨੀਲ ਮਨਚੰਦਾ)- ਆਨਾਜ਼ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਐੱਸ.ਡੀ.ਐੱਮ. ਦਫ਼ਤਰ ਬੁਢਲਾਡਾ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਖਰੀਦ ਏਜੰਸੀਆਂ ਵਲੋਂ ਸ਼ਹਿਰ ਤੇ ਪਿੰਡਾਂ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕੀਤੀ ਹੋਈ ਹੈ, ਜਿਸ ਕਾਰਨ ਮੰਡੀਆਂ ’ਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਅਤੇ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ-ਕਈ ਦਿਨਾਂ ਤੋਂ ਮੰਡੀਆਂ ’ਚ ਬੈਠਣ ਲਈ ਮਜ਼ਬੂਰ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਫ਼ਸਲ ਦੀ ਖਰੀਦ ਨਾ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉੱਚ ਅਧਿਕਾਰੀਆਂ ਨੂੰ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਮੰਗ ਕਿ ਮੰਡੀਆਂ ’ਚ ਖਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਹੋਰ ਖੱਜਲ-ਖੁਆਰ ਨਾ ਹੋਣਾ ਪਵੇ। ਦੂਜੇ ਪਾਸੇ ਜਦੋਂ ਐਸ.ਡੀ.ਐਮ. ਬੁਢਲਾਡਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉੱਚ ਅਫਸਰਾਂ ਨੂੰ ਲਿਖ ਕੇ ਭੇਜ ਦਿੱਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਕੋਹਲੀ, ਕਿਸਾਨ ਆਗੂ ਜੋਗਿੰਦਰ ਸਿੰਘ ਦਿਆਲਪੁਰਾ, ਮੇਜਰ ਸਿੰਘ ਗੋਬਿੰਦਪੁਰਾ, ਨਛੱਤਰ ਸਿੰਘ, ਰਾਮ ਸਿੰਘ, ਦਰਸ਼ਨ ਸਿੰਘ, ਬਲਦੇਵ ਸਿੰਘ, ਸੋਹਣ ਸਿੰਘ, ਅਵਤਾਰ ਸਿੰਘ, ਨਛੱਤਰ ਸਿੰਘ, ਸਾਧੂ ਸਿੰਘ, ਕਾਹਨ ਸਿੰਘ, ਬਲਦੇਵ ਸਿੰਘ, ਸੁਖਮੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਰਮਜੀਤ ਸਿੰਘ ਮੰਨਾ ਭਾਜਪਾ ਦੇ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ
Ad Position 24