ਪੰਜਾਬ ਗੌਰਮਿੰਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੂਰਾ ਮਹਿੰਗਾਈ ਭੱਤਾ ਨਾ ਦੇਣ ਦੀ ਨਿੰਦਾ ਸਰਕਾਰ ’ਤੇ ਮੰਗਾਂ ਅਣਗੌਲਿਆਂ ਕਰਨ ਦਾ ਦੋਸ਼
ਬੁਢਲਾਡਾ, 10 ਨਵੰਬਰ (ਸੁਨੀਲ ਮਨਚੰਦਾ)- ਪੰਜਾਬ ਗੌਰਮਿੰਟ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਪ੍ਰਗਟ ਸਿੰਘ ਚਹਿਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ।
ਬੁਢਲਾਡਾ, 10 ਨਵੰਬਰ (ਸੁਨੀਲ ਮਨਚੰਦਾ)- ਪੰਜਾਬ ਗੌਰਮਿੰਟ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਪ੍ਰਗਟ ਸਿੰਘ ਚਹਿਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ। ਐਸੋਸੀਏਸ਼ਨ ਦੇ ਜਨਰਲ ਸਕੱਤਰ ਨਰੇਸ਼ ਕਾਸਲ, ਗੁਰਮੇਲ ਸਿੰਘ ਬੋੜਾਵਾਲ, ਅਵਤਾਰ ਸਿੰਘ, ਜਰਨੈਲ ਸਿੰਘ, ਪ੍ਰੀਤਮ ਸਿੰਘ, ਡਾ. ਕਿਸ਼ਨ ਲਾਲ ਅਤੇ ਰਘੂਨਾਥ ਸਿੰਗਲਾ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਹਾਈਕੋਰਟ ਦੇ ਫ਼ੈਸਲੇ ਅਨੁਸਾਰ ਪੇਅ ਕਮਿਸ਼ਨ ਤੇ ਡੀ.ਏ. ਦੇ ਬਕਾਏ ਜਾਰੀ ਕਰ ਕੇ ਲਾਗੂ ਨਾ ਕਰਨ, 2.59 ਦਾ ਫੈਕਟਰ ਨਾ ਦੇਣ ਅਤੇ ਸਿਰਫ਼ 3 ਫ਼ੀਸਦੀ ਡੀ.ਏ. ਦੇ ਕੇ ਇਸ ਨੂੰ ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ ਦੱਸਣਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸੱਤਾਧਾਰੀ ਧਿਰ ਵਿਰੁੱਧ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਐਸੋਸੀਸ਼ਨ ਵਲੋਂ ਸੰਗਰੂਰ ਵਿਖੇ ਚੱਲ ਰਹੇ ਪੱਕੇ ਮੋਰਚੇ ’ਚ ਸ਼ਮੂਲੀਅਤ ਕਰਨ ਤੋਂ ਇਲਾਵਾ ਹਲਕਾ ਵਿਧਾਇਕਾਂ ਦੇ ਪੁਤਲੇ ਫੂਕਣ ਦਾ ਫੈਸਲਾ ਵੀ ਕੀਤਾ ਗਿਆ। ਇਸ ਮੌਕੇ ਮਿੱਤ ਸਿੰਘ, ਸ਼ਾਮ ਸੁੰਦਰ ਸ਼ਰਮਾ, ਬਿਹਾਰੀ ਸਿੰਘ, ਪ੍ਰੀਤਮ ਸਿੰਘ, ਕੁਲਵਿੰਦਰ ਸਿੰਘ ਈ.ਓ., ਬਾਲ ਕ੍ਰਿਸ਼ਨ ਸ਼ਰਮਾ, ਟੇਕ ਸਿੰਘ, ਕੌਰ ਸਿੰਘ, ਬਹਾਲ ਸਿੰਘ, ਗੁਰਚਰਨ ਸਿੰਘ, ਮਹਿੰਦਰ ਸਿੰਘ ਬੋਹਾ, ਅਵਿਨਾਸ਼ ਸੂਦ, ਸੁਰਜੀਤ ਸਿੰਘ, ਚਰਨਜੀਤ ਸਿੰਘ ਝਲਬੂਟੀ, ਬਹਾਦਰ ਸਿੰਘ ਗੁਰਨੇ, ਜੋਰਾ ਸਿੰਘ ਸਤੀਕੇ, ਸੁਖਵਿੰਦਰ ਸਿੰਘ ਐੱਸ.ਐੱਲ.ਏ., ਦਿਆਲ ਸਿੰਘ, ਰਮੇਸ਼ ਕੁਮਾਰ, ਦਰਸ਼ਨ ਸਿੰਘ ਚੱਕ ਭਾਈ ਕੇ, ਮੇਘਾ ਸਿੰਘ, ਰਾਜੇਸ਼ ਕੁਮਾਰ ਅਰੋੜਾ, ਜੰਟਾ ਸਿੰਘ, ਗੁਰਲਾਲ ਸਿੰਘ ਆਦਿ ਹਾਜ਼ਰ ਸਨ।