12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਜਪਾ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ ਇਕੱਤਰਤਾ 18 ਦੇ ਡੇਰਾ ਬੱਲਾਂ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਕੀਤੀ ਵਿਚਾਰ-ਚਰਚਾ

ਮਾਨਸਾ, 12 ਨਵੰਬਰ (ਰਾਵਿੰਦਰ ਸਿੰਘ ਰਵੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸਥਾਨਕ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਇਕੱਤਰਤਾ ਕੀਤੀ ਗਈ। ਇਸ ਦੌਰਾਨ ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ 18 ਨਵੰਬਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਡੇਰਾ ਸੱਚਖੰਡ ਬੱਲਾਂ ਜਲੰਧਰ ਵਿਖੇ ਪਹੁੰਚਣ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 13-11-2026
ਮਾਨਸਾ, 12 ਨਵੰਬਰ (ਰਾਵਿੰਦਰ ਸਿੰਘ ਰਵੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਸਥਾਨਕ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਇਕੱਤਰਤਾ ਕੀਤੀ ਗਈ। ਇਸ ਦੌਰਾਨ ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ 18 ਨਵੰਬਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੇ ਡੇਰਾ ਸੱਚਖੰਡ ਬੱਲਾਂ ਜਲੰਧਰ ਵਿਖੇ ਪਹੁੰਚਣ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵੀ ਚਰਚਾ ਕੀਤੀ ਗਈ। ਜ਼ਿਲ੍ਹਾ ਇੰਚਾਰਜ ਕੇ. ਕੇ. ਮਲਹੋਤਰਾ, ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੁਨੀਆਂ, ਜਗਦੀਪ ਸਿੰਘ ਨਕੱਈ, ਗਗਨਦੀਪ ਸ਼ਰਮਾ ਤੇ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮਾਜ ’ਚ ਬਰਾਬਰਤਾ, ਭਾਈਚਾਰੇ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਹੋਣ ਵਾਲੇ ਸਮਾਗਮ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਆਮਦ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ ਹੈ। ਇਸ ਮੌਕੇ ਭੀਖੀ ਮੰਡਲ ਦੇ ਪ੍ਰਧਾਨ ਵਿਵੇਕ ਜੈਨ ਬੱਬੂ, ਮੰਡਲ ਪ੍ਰਧਾਨ ਜਸਪ੍ਰੀਤ ਸਿੰਘ, ਦਿਲਬਾਗ ਸਿੰਘ, ਹਰਵਿੰਦਰ ਸਿੰਘ, ਅਸ਼ੀਸ਼ ਅੱਗਰਵਾਲ, ਸਤੀਸ਼ ਗੋਇਲ, ਰੋਹਿਤ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉੱਚ ਪੱਧਰੀ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਵਲੋਂ ਪਰਾਲੀ ਪ੍ਰਬੰਧਨ ਦੇ ਉਪਰਾਲਿਆਂ ਦੀ ਸਮੀਖਿਆ ਅਗਲੀ ਖ਼ਬਰ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ
Ad Position 24