12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਰੌਇਲ ਕਾਲਜਿਜ਼ ਬੋੜਾਵਾਲ ਵਿਖੇ ਭਗਤ ਰਵਿਦਾਸ ਦੀ 650ਵੀਂ ਵਰ੍ਹੇਗੰਢ ਨੂੰ ਸਮਰਪਿਤ ਕੌਮੀ ਸੈਮੀਨਾਰ ਕਰਵਾਇਆ

ਬੋੜਾਵਾਲ (ਮਾਨਸਾ), 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤ ਸਾਹਿਤ ਅਕਾਦਮੀ ਤੇ ਕੇਂਦਰ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਵਲੋਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ‘ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ’ ਵਿਸ਼ੇ ’ ਤੇ ਕੌਮੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਉੱਘੇ ਵਿਦਵਾਨਾਂ, ਖੋਜਾਰਥੀਆਂ ਅਤੇ ਸਾਹਿਤਕਾਰਾਂ ਨੇ ਸ਼ਿਰਕਤ ਕਰ ਕੇ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ, ਬਾਣੀ ਅਤੇ ਸਮਾਜਿਕ ਸੰਦੇਸ਼ ਦੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 13-11-2026
ਬੋੜਾਵਾਲ (ਮਾਨਸਾ), 12 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤ ਸਾਹਿਤ ਅਕਾਦਮੀ ਤੇ ਕੇਂਦਰ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਵਲੋਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ‘ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਬਾਣੀ’ ਵਿਸ਼ੇ ’ ਤੇ ਕੌਮੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਉੱਘੇ ਵਿਦਵਾਨਾਂ, ਖੋਜਾਰਥੀਆਂ ਅਤੇ ਸਾਹਿਤਕਾਰਾਂ ਨੇ ਸ਼ਿਰਕਤ ਕਰ ਕੇ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ, ਬਾਣੀ ਅਤੇ ਸਮਾਜਿਕ ਸੰਦੇਸ਼ ਦੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ ਸਾਂਝੇ ਕੀਤੇ। ਸ਼ੁਰੂਆਤ ਉਦਘਾਟਨੀ ਸੈਸ਼ਨ ਨਾਲ ਹੋਈ, ਜਿਸ ਦਾ ਮੰਚ ਸੰਚਾਲਨ ਸਾਹਿਤ ਅਕਾਦਮੀ ਦੀ ਅਸਿਸਟੈਂਟ ਐਡੀਟਰ ਡਾ. ਸੰਦੀਪ ਕੌਰ ਵਲੋਂ ਕੀਤਾ ਗਿਆ। ਅਕਾਦਮੀ ਦੇ ਡਿਪਟੀ ਸਕੱਤਰ ਨਵੀਨ ਕੁਮਾਰ ਨੇ ਸਵਾਗਤੀ ਭਾਸ਼ਣ ਦੌਰਾਨ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ। ਉੱਘੇ ਪੰਜਾਬੀ ਵਿਦਵਾਨ ਡਾ. ਰੌਣਕੀ ਰਾਮ ਨੇ ਸੰਤ ਰਵਿਦਾਸ ਜੀ ਦੇ ਸ਼ਬਦ ‘ਮੋਹੇ ਨਾ ਵਿਸਾਰੋ ਜੀ, ਮੈਂ ਜਨ ਤੇਰਾ’ ਨਾਲ ਆਪਣੇ ਵਿਚਾਰਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਡਿਗਰੀ ਦੀ ਮਹੱਤਤਾ ਸਮਝਣ ਦੇ ਨਾਲ-ਨਾਲ ਅੰਦਰੂਨੀ ਸਮਰੱਥਾ ਅਤੇ ਜੀਵਨ ਵਿਚ ਆਪਣੀ ਅਸਲ ਕੀਮਤ ਨੂੰ ਪਛਾਣਨ ਲਈ ਪ੍ਰੇਰਿਤ ਕੀਤਾ। ਉਪਰੰਤ ਅਕਾਦਮੀ ਦੇ ਪੰਜਾਬੀ ਸਲਾਹਕਾਰ ਬੋਰਡ ਦੇ ਕਨਵੀਨਰ ਡਾ. ਰਵੇਲ ਸਿੰਘ ਨੇ ਗ੍ਰਹਿਸਤੀ ਜੀਵਨ ਦੇ ਨਾਲ-ਨਾਲ ਅਧਿਆਤਮਿਕ ਵਿਕਾਸ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਗੁਰੂ ਨਾਨਕ ਦੇਵ ਜੀ ਅਤੇ ਭਗਤ ਰਵਿਦਾਸ ਜੀ ਦੀ ਵਿਚਾਰਧਾਰਾ ਦੇ ਹਵਾਲੇ ਨਾਲ ਨਿਰਗੁਣ ਭਗਤੀ ਦੇ ਸਿਧਾਂਤ ਨੂੰ ਸਮਝਾਇਆ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦਾ ਮੁੱਖ ਉਦੇਸ਼ ਭਗਤ ਰਵਿਦਾਸ ਜੀ ਦੇ ਸ਼ਬਦਾਂ, ਵਿਚਾਰਾਂ ਅਤੇ ਉਨ੍ਹਾਂ ਵਲੋਂ ਦਿੱਤੇ ਮਨੁੱਖਤਾ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਪਹਿਲੇ ਸੈਸ਼ਨ ਦੇ ਅੰਤ ਵਿਚ ਸੰਸਥਾ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਧੰਨਵਾਦੀ ਸ਼ਬਦ ਸਾਂਝੇ ਕੀਤੇ। ਦੁਪਹਿਰ ਦੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਉੱਘੇ ਵਿਦਵਾਨ ਪ੍ਰੋ. ਸਤੀਸ਼ ਕੁਮਾਰ ਵਰਮਾ ਨੇ ਕੀਤੀ। ਇਸ ਦੌਰਾਨ ਪ੍ਰਵੀਨ ਕੁਮਾਰ ਨੇ ਮੱਧਕਾਲ ਦੌਰਾਨ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ’ਚ ਪਨਪ ਰਹੀਆਂ ਘਟਨਾਵਾਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਿਤ ਅਧਿਐਨ ਤੇ ਵਿਭਾਗ ਦੇ ਮੁਖੀ ਡਾ. ਮੋਹਨ ਤਿਆਗੀ ਨੇ ਬੇਗਮਪੁਰੇ ਤੇ ਸੰਕਲਪ ਬਾਰੇ ਅਤੇ ਉੱਘੇ ਵਕੀਲ ਸ਼ਾਇਰ ਬਲਵੰਤ ਭਾਟੀਆ ਨੇ ਗੁਰੂ ਰਵਿਦਾਸ ਵਲੋਂ ਜਾਤ ਆਧਾਰਿਤ ਗੁਰੂ ਪਰੰਪਰਾ ਅਤੇ ਸੰਸਕ੍ਰਿਤ ਭਾਸ਼ਾ ਦੀ ਅਜਾਰੇਦਾਰੀ ਨੂੰ ਤੋੜਨ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਬੁਲਾਰਿਆਂ ਨੇ ਸੰਤ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਆਧੁਨਿਕ ਵਿਗਿਆਨਕ ਸਿਧਾਂਤਾਂ ਨਾਲ ਜੋੜਦਿਆਂ ਕੁਆਂਟਮ ਫਿਜ਼ਿਕਸ ਅਤੇ ਬਾਈਨਰੀ ਵੈਲਿਊਜ਼ ਵਰਗੇ ਵਿਸ਼ਿਆਂ ਦੇ ਹਵਾਲੇ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਦੂਸਰੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਉੱਘੇ ਵਿਦਵਾਨ ਰਾਜੇਂਦਰ ਕੁਮਾਰ ਸੇਨ ਨੇ ਕੀਤੀ। ਡਾ. ਰਮਨਪ੍ਰੀਤ ਕੌਰ, ਅਸ਼ਵਨੀ ਕੁਮਾਰ ਅਤੇ ਵਿਨਮਰ ਸੇਨ ਸਿੰਘ ਨੇ ਖੋਜ ਪੱਤਰ ਪੇਸ਼ ਕਰਦਿਆਂ ਸੰਤ ਜੀ ਦੇ ਜੀਵਨ, ਬਾਣੀ, ਸਮਾਜਿਕ ਚੇਤਨਾ ਅਤੇ ਅਧਿਆਤਮਿਕ ਵਿਚਾਰਧਾਰਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਸਮੁੱਚੇ ਸਮਾਗਮ ਦਾ ਮੰਚ ਸੰਚਾਲਨ ਡਾ. ਸੰਦੀਪ ਕੌਰ ਵਲੋਂ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਗਿਆ। ਸੈਮੀਨਾਰ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੁੱਚੇ ਸਟਾਫ਼ ਲਈ ਗਿਆਨ ਵਰਧਕ ਅਤੇ ਅਧਿਆਤਮਿਕ ਤੌਰ ’ਤੇ ਪ੍ਰੇਰਨਾਦਾਇਕ ਸਾਬਤ ਹੋਇਆ। ਇਸ ਨੇ ਨਾ ਸਿਰਫ਼ ਪੰਜਾਬੀ ਸਾਹਿਤ ਅਤੇ ਸੰਤ ਰਵਿਦਾਸ ਜੀ ਦੀ ਬਾਣੀ ਬਾਰੇ ਨਵੀਂ ਸਮਝ ਪ੍ਰਦਾਨ ਕੀਤੀ, ਸਗੋਂ ਸਮਾਜਿਕ ਬਰਾਬਰੀ, ਆਪਸੀ ਭਾਈਚਾਰੇ, ਮਨੁੱਖਤਾ ਅਤੇ ਅਧਿਆਤਮਿਕ ਵਿਕਾਸ ਦੇ ਮਹੱਤਵਪੂਰਨ ਸੰਦੇਸ਼ ਨੂੰ ਵੀ ਸਮਾਜ ਤੱਕ ਪਹੁੰਚਾਇਆ। ਇਸ ਮੌਕੇ ਉੱਘੇ ਸ਼ਾਇਰ ਗੁਰਪ੍ਰੀਤ, ਡਾ. ਗੀਤਾ, ਡਾ. ਵਨੀਤਾ, ਗੁਰਪ੍ਰੀਤ ਸਿੰਘ ਬੋੜਾਵਾਲ, ਜਗਦੀਸ਼ ਰਾਏ ਕੁੱਲਰੀਆਂ, ਦਰਸ਼ਨ ਸਿੰਘ ਬਰੇਟਾ, ਭਵਾਨੀ ਸ਼ੰਕਰ, ਲਖਵਿੰਦਰ ਸਿੰਘ ਮੂਸਾ, ਭੁਪਿੰਦਰ ਸਿੰਘ ਬੀਰਵਾਲ, ਐਡਵੋਕੇਟ ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੋਹਾ ਦੀ ਸਿਮਰਨ ਕੌਰ ਨੇ ਸੂਬਾ ਪੱਧਰੀ ਈਵੈਂਟ ਕਰਾਟੇ ’ਚੋਂ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਉੱਚ ਪੱਧਰੀ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਵਲੋਂ ਪਰਾਲੀ ਪ੍ਰਬੰਧਨ ਦੇ ਉਪਰਾਲਿਆਂ ਦੀ ਸਮੀਖਿਆ
Ad Position 24