ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀਆਂ ਕਾਪੀਆਂ ਸੌਂਪੀਆਂ
ਮਾਨਸਾ , 12 ਨਵੰਬਰ ( ਰਾਵਿੰਦਰ ਸਿੰਘ ਰਵੀ )- ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ ਸੂਚੀ ਦੀਆਂ ਕਾਪੀਆਂ ਅਤੇ ਸਾਫਟ ਕਾਪੀ ਦੀ ਸੀ . ਡੀਜ਼ .
ਮਾਨਸਾ , 12 ਨਵੰਬਰ ( ਰਾਵਿੰਦਰ ਸਿੰਘ ਰਵੀ )- ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ ਸੂਚੀ ਦੀਆਂ ਕਾਪੀਆਂ ਅਤੇ ਸਾਫਟ ਕਾਪੀ ਦੀ ਸੀ . ਡੀਜ਼ . ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਗਈਆਂ । ਉਨ੍ਹਾਂ ਦੱਸਿਆ ਕਿ ਵੋਟਰਾਂ ਲਈ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 11 ਦਸੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ ਜਦਕਿ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ ਅਤੇ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ । ਉਨ੍ਹਾਂ ਦੱਸਿਆ ਕਿ ਬੀ . ਐਲ . ਓਜ਼ . ਦੁਆਰਾ 22 ਨਵੰਬਰ ਅਤੇ 6 ਦਸੰਬਰ ਤੱਕ ਪੋਲਿੰਗ ਸਟੇਸ਼ਨਾਂ ’ ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ , ਜਿੱਥੇ ਯੋਗ ਵਿਅਕਤੀ ਆਪਣੀ ਵੋਟ ਬਣਵਾ ਅਤੇ ਸੋਧ ਕਰਵਾ ਸਕਦਾ ਹੈ । ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਬਾਬੂ ਸਿੰਘ ਤੇ ਗੁਰਜੀਵਨ ਸਿੰਘ , ਆਮ ਆਦਮੀ ਪਾਰਟੀ ਦੇ ਭਰਪੂਰ ਸਿੰਘ , ਸ਼੍ਰੋਮਣੀ ਅਕਾਲੀ ਦਲ ( ਬ ) ਦੇ ਕੇ . ਐੱਸ . ਮਠਾੜੂ , ਸੀ . ਪੀ . ਆਈ .( ਐੱਮ ) ਦੇ ਸੀਤਾ ਰਾਮ ਗੋਇਲ , ਕਾਂਗਰਸ ਦੇ ਰਾਕੇਸ਼ ਕੁਮਾਰ ਤੋਂ ਇਲਾਵਾ ਚੋਣ ਵਿਭਾਗ ਤੋਂ ਦੀਪਕ ਮੋਹਨ , ਬਲਜਿੰਦਰ ਕੁਮਾਰ ਆਦਿ ਹਾਜ਼ਰ ਸਨ ।