12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਗਿਆਨ ਅਤੇ ਉੱਦਮਤਾ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ

ਰਾਮਪੁਰਾ ਫੂਲ, 12 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਿਕ ਸੋਚ ਅਤੇ ਕਾਰੋਬਾਰੀ ਹੁਨਰ ਪੈਦਾ ਕਰਨ ਦੇ ਮਕਸਦ ਨਾਲ ‘ਵਿਗਿਆਨ ਅਤੇ ਉੱਦਮਤਾ ਮੇਲਾ’ ਕਰਵਾਇਆ। ਸੰਸਥਾ ਦੇ ਪ੍ਰੋਫੈਸਰ ਸਾਹਿਬਾਨਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵੱਖ-ਵੱਖ ਚਾਰਟ, ਮਾਡਲ ਅਤੇ ਵਰਕਿੰਗ ਮਾਡਲਾਂ ਰਾਹੀਂ ਆਧੁਨਿਕ ਜੀਵਨ ਵਿਚ ਵਿਗਿਆਨ ਦੇ ਯੋਗਦਾਨ ਅਤੇ ਤਰੱਕੀ ਨੂੰ ਬਾਖੂਬੀ ਦਰਸਾਇਆ ਗਿਆ।

Ad Position 21
No active advertisement
ਅਜੀਤ ਡੈਸਕ 13-11-2026
ਰਾਮਪੁਰਾ ਫੂਲ, 12 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਵਿਖੇ ਵਿਦਿਆਰਥੀਆਂ ਅੰਦਰ ਵਿਗਿਆਨਿਕ ਸੋਚ ਅਤੇ ਕਾਰੋਬਾਰੀ ਹੁਨਰ ਪੈਦਾ ਕਰਨ ਦੇ ਮਕਸਦ ਨਾਲ ‘ਵਿਗਿਆਨ ਅਤੇ ਉੱਦਮਤਾ ਮੇਲਾ’ ਕਰਵਾਇਆ। ਸੰਸਥਾ ਦੇ ਪ੍ਰੋਫੈਸਰ ਸਾਹਿਬਾਨਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵੱਖ-ਵੱਖ ਚਾਰਟ, ਮਾਡਲ ਅਤੇ ਵਰਕਿੰਗ ਮਾਡਲਾਂ ਰਾਹੀਂ ਆਧੁਨਿਕ ਜੀਵਨ ਵਿਚ ਵਿਗਿਆਨ ਦੇ ਯੋਗਦਾਨ ਅਤੇ ਤਰੱਕੀ ਨੂੰ ਬਾਖੂਬੀ ਦਰਸਾਇਆ ਗਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਠਿੰਡਾ ਚਮਕੌਰ ਸਿੰਘ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਭਵਿੱਖ ਵਿਚ ਸਫ਼ਲ ਵਿਗਿਆਨੀ ਅਤੇ ਉੱਦਮੀ ਬਣਨ ਦਾ ਆਸ਼ੀਰਵਾਦ ਦਿੱਤਾ। ਇਸ ਮੌਕੇ ਪ੍ਰਿੰਸੀਪਲ ਜਸਵੀਰ ਸਿੰਘ ਅਤੇ ਡੀ.ਪੀ. ਗੁਰਜੀਤ ਸਿੰਘ ਝੱਬਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰੋਗਰਾਮ ਦੌਰਾਨ ਪੰਜਾਬੀ ਸਿਨੇਮਾ ਦੇ ਅਦਾਕਾਰ ਮਲਕੀਤ ਸਿੰਘ ਰੌਣੀ ਅਤੇ ਕਲਾਕਾਰ ਵਿਨੈ ਜੌੜਾ ਨੇ ਸ਼ਿਰਕਤ ਕਰਦਿਆਂ ਆਉਣ ਵਾਲੀ ਪੰਜਾਬੀ ਫਿਲਮ ਹਰ ਮੈਦਾਨ ਫਤਿਹ ਦੀ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਤੋਤਾ ਸਿੰਘ ਦੀਨਾ ਨੇ ਸੰਸਥਾ ਦੀ ਮੈਨੇਜਮੈਂਟ ਅਤੇ ਪ੍ਰਬੰਧਕੀ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੰਸਥਾ ਦੇ ਚੇਅਰਮੈਨ ਸੁਖਮੰਦਰ ਸਿੰਘ ਚੱਠਾ ਨੇ ਆਏ ਹੋਏ ਪਤਵੰਤਿਆਂ ਨੂੰ ’ਜੀ ਆਇਆਂ’ ਆਖਿਆ, ਜਦਕਿ ਡੀਨ ਡਾ. ਜਗਵਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਪਿੱਠ ਥਾਪੜਦਿਆਂ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਬਘੇਲ ਸਿੰਘ, ਸੰਸਥਾ ਦੇ ਐਮ ਡੀ ਮਨਜੀਤ ਕੌਰ ਅਤੇ ਸਹਾਇਕ ਡਾਇਰੈਕਟਰ ਹਰਪ੍ਰੀਤ ਸ਼ਰਮਾ ਵਲੋਂ ਜੇਤੂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਵਿਭਾਗ ਮੁਖੀ ਸੰਦੀਪ ਕੌਰ, ਮੁਕੇਸ਼ ਰਾਣੀ, ਅਨੀਤਾ ਸ਼ਰਮਾ, ਸੋਨਵਿੰਦਰ ਸਿੰਘ, ਕੁਲਦੀਪ ਸਿੰਘ, ਹਰਜੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਹਾਰਾ ਨੇ ਦੋ ਬੇਸਹਾਰਾ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਅਗਲੀ ਖ਼ਬਰ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਲੋਂ ਸਿੱਖਿਆ ਦੇ ਮਹੱਤਵ ਸੰਬੰਧੀ ਬਾਲ ਸੁਰੱਖਿਅਤ ਅਭਿਆਨ ਤਹਿਤ ਵਿਸ਼ਾਲ ਜਾਗਰੂਕਤਾ ਰੈਲੀ...
Ad Position 24