14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਾਜਪਾ ਆਗੂ ਬੱਬੀ ਦਾਨੇਵਾਲੀਆ ਨੇ ਖਰੀਦ ਕੇਂਦਰਾਂ ਦਾ ਕੀਤਾ ਦੌਰਾ

ਮਾਨਸਾ, 14 ਨਵੰਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 15-11-2026
ਮਾਨਸਾ, 14 ਨਵੰਬਰ (ਸ.ਰਿ.)- ਭਾਜਪਾ ਆਗੂ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ਼ ਮੰਡੀਆਂ ਦਾ ਦੌਰਾ ਕਰ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਮੰਡੀਆਂ ’ਚ ਜਿਣਸ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਾਫੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਗਭਗ ਸਾਰੀਆਂ ਮੰਡੀਆਂ ਝੋਨੇ ਦੀ ਫਸਲ ਨਾਲ ਨੱਕੋ—ਨੱਕ ਭਰੀਆਂ ਪਈਆਂ ਹਨ ਅਤੇ 5 ਤੋਂ 7 ਪ੍ਰਤੀਸ਼ਤ ਝੋਨਾ ਹਾਲੇ ਤੱਕ ਖੇਤਾਂ ’ਚ ਖੜ੍ਹਾ ਹੈ ਜਦਕਿ ਕਿਸਾਨ ਮੰਡੀਆਂ ’ਚ ਜਗ੍ਹਾ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਰੋਜ਼ ਕਿਸਾਨ ਪੱਖੀ ਹੋਣ ਦਾ ਦਾਅਵਾ ਕਰ ਰਹੀ ਹੈ ਜਦਕਿ ਝੋਨੇ ਦੀ ਖਰੀਦ ’ਚ ਹੋ ਰਹੀ ਖੱਜਲ-ਖੁਆਰੀ ਇਸ ਦਾ ਕਿਰਤੀ ਵਿਰੋਧੀ ਹੋਣ ਦਾ ਸਬੂਤ ਦਿਖਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਮੱਸਿਆ ਵੱਲ ਤੁਰੰਤ ਧਿਆਨ ਦੇ ਕੇ ਜਲਦ ਤੋਂ ਜਲਦ ਲਿਫਟਿੰਗ ਦਾ ਕੰਮ ਸ਼ੁਰੂ ਕਰਵਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਬੁਢਲਾਡਾ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਵੱਖ-ਵੱਖ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਬਲਵਿੰਦਰ ਸਿੰਘ ਪਟਵਾਰੀ ਵਲੋਂ ਚੋਣ ਸਰਗਰਮੀਆਂ ਆਰੰਭ
Ad Position 24