14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਥਾਣਾ ਮੁਖੀ ਗਣੇਸ਼ਵਰ ਕੁਮਾਰ ਵਲੋਂ ਹੌਟ - ਸਪੋਟ ਥਾਵਾਂ ’ ਤੇ ਚੈਕਿੰਗ

ਝੁਨੀਰ, 14 ਨਵੰਬਰ (ਸੰਜੀਵ ਸਿੰਗਲਾ)- ਇਲਾਕੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਥਾਣਾ ਮੁਖੀ ਗਣੇਸ਼ਵਰ ਕੁਮਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਹੌਟ ਸਪੌਟ ਥਾਵਾਂ ’ਤੇ ਚੈਕਿੰਗ ਕੀਤੀ ਗਈ ਅਤੇ ਸਥਾਨਕ ਓਟ ਸੈਂਟਰ ਵਿਖੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਖਰੀਦਦਾ ਪਾਇਆ ਗਿਆ ਤਾਂ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Ad Position 21
No active advertisement
ਥਾਣਾ ਮੁਖੀ ਗਣੇਸ਼ਵਰ ਕੁਮਾਰ 15-11-2026
ਝੁਨੀਰ, 14 ਨਵੰਬਰ (ਸੰਜੀਵ ਸਿੰਗਲਾ)- ਇਲਾਕੇ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਥਾਣਾ ਮੁਖੀ ਗਣੇਸ਼ਵਰ ਕੁਮਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਹੌਟ ਸਪੌਟ ਥਾਵਾਂ ’ਤੇ ਚੈਕਿੰਗ ਕੀਤੀ ਗਈ ਅਤੇ ਸਥਾਨਕ ਓਟ ਸੈਂਟਰ ਵਿਖੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਖਰੀਦਦਾ ਪਾਇਆ ਗਿਆ ਤਾਂ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਓਟ ਸੈਂਟਰ ਵਿਖੇ ਦਵਾਈ ਲੈਣ ਆਉਣ ਵਾਲੇ ਵਿਅਕਤੀਆਂ ਨੂੰ ਹਦਾਇਤ ਕੀਤੀ ਕਿ ਦਵਾਈ ਲੈਣ ਤੋਂ ਬਾਅਦ ਬਿਨਾਂ ਕਿਸੇ ਦੇਰੀ ਦੇ ਕੇਂਦਰ ਤੋਂ ਚਲੇ ਜਾਣ ਅਤੇ ਉੱਥੇ ਬਿਨਾਂ ਵਜ੍ਹਾ ਇਕੱਠੇ ਨਾ ਹੋਣ। ਉਨ੍ਹਾਂ ਸਪਸ਼ਟ ਕੀਤਾ ਕਿ ਓਟ ਸੈਂਟਰ ਜਾਂ ਆਲੇ-ਦੁਆਲੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਥਾਣਾ ਮੁਖੀ ਨੇ ਕਿਹਾ ਕਿ ਨਸ਼ਿਆਂ ਵਰਗੀਆਂ ਮਾੜੀਆਂ ਅਲਾਮਤਾਂ ਨੂੰ ਛੱਡ ਕੇ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਚੰਗੇ ਕੰਮਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਸੀ . ਪੀ . ਆਈ . ਦੇ ਜੇਲ੍ਹ ਭਰੋ ਅੰਦੋਲਨ ਸੰਬੰਧੀ ਜਨਰਲ ਬਾਡੀ ਮੀਟਿੰਗ 21 ਨੂੰ ਅਗਲੀ ਖ਼ਬਰ ਬੀ.ਐੱਡ. ਸਿਖਿਆਰਥੀਆਂ ਵਲੋਂ ਮਾਡਰਨ ਸੈਕੂਲਰ ਸਕੂਲ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਵਾਰਤਾਲਾਪ
Ad Position 24