ਅਕਾਲ ਅਕੈਡਮੀ ਕੁਸਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ
ਝੁਨੀਰ, 14 ਨਵੰਬਰ (ਸੰਜੀਵ ਸਿੰਗਲਾ)- ਅਕਾਲ ਅਕੈਡਮੀ ਕੁਸਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼ੁਰੂਆਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਕੀਤੀ ਗਈ।
ਝੁਨੀਰ, 14 ਨਵੰਬਰ (ਸੰਜੀਵ ਸਿੰਗਲਾ)- ਅਕਾਲ ਅਕੈਡਮੀ ਕੁਸਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼ੁਰੂਆਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਕੀਤੀ ਗਈ। ਸੰਗਤਾਂ ਵਲੋਂ ਰਸ-ਭਿੰਨੀ ਅੰਮ੍ਰਿਤਮਈ ਬਾਣੀ ਸਰਵਣ ਕਰ ਕੇ ਆਨੰਦ ਪ੍ਰਾਪਤ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨਾਲ ਸਬੰਧਿਤ ਸ਼ਬਦ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ। ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਰਤੀਆ ਜ਼ੋਨ ਦੇ ਸੇਵਾਦਾਰ ਸੁਖਦੇਵ ਸਿੰਘ ਅਤੇ ਐਮ. ਸੀ. ਐਚ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਮੁਖੀ ਡਾ. ਭਜਨ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਅਪਣਾਉਣ ਅਤੇ ਸਮਾਜ ’ਚ ਪਿਆਰ, ਬਰਾਬਰੀ ਅਤੇ ਭਾਈਚਾਰੇ ਦੀ ਭਾਵਨਾ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਪੰਜਾਬੀ ਸੱਭਿਆਚਾਰ ਅਤੇ ਸਾਇੰਸ-ਮੈਥ ਦੀ ਲਗਾਈ ਗਈ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਮਾਡਲਾਂ ਅਤੇ ਰਚਨਾਤਮਿਕ ਕਾਰਜਾਂ ਰਾਹੀਂ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।