ਸਿਲਵਰ ਵਾਟਿਕਾ ਪਬਲਿਕ ਸਕੂਲ ’ ਚ ਬਾਲ ਦਿਵਸ ਮਨਾਇਆ
ਭੀਖੀ, 14 ਨਵੰਬਰ (ਬਲਕਾਰ ਸਿੰਘ ਸਹੋਤਾ)- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਬਾਲ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਜਿੱਥੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆ ਗਈਆਂ ਉੱਥੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ।
ਭੀਖੀ, 14 ਨਵੰਬਰ (ਬਲਕਾਰ ਸਿੰਘ ਸਹੋਤਾ)- ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਬਾਲ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਜਿੱਥੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆ ਗਈਆਂ ਉੱਥੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਮਨਪ੍ਰੀਤ ਕੌਰ ਭਾਸ਼ਣ ਮੁਕਾਬਲੇ ’ਚ ਅੱਵਲ ਰਹੀ। ਸਕੂਲ ਚੇਅਰਮੈਨ ਰਿਸ਼ਵ ਸਿੰਗਲਾ ਨੇ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਆਪਣਾ ਜਨਮ ਦਿਨ ਸਮੁੱਚੇ ਦੇਸ਼ ਦੇ ਬੱਚਿਆਂ ਨੂੰ ਸਮਰਪਿਤ ਕਰ ਕੇ ਬੱਚਿਆਂ ਨੂੰ ਦੇਸ਼ ਦੇ ਸੁਨਹਿਰੇ ਭਵਿੱਖ, ਸਮਾਜਿਕ ਸ਼ਕਤੀ ਦੀ ਤਾਕਤ ਦੇ ਰੂਪ ’ਚ ਦੇਖਦਿਆਂ ਜਿੱਥੇ ਬੱਚਿਆਂ ਦਾ ਮਨੋਬਲ ਵਧਾਇਆ ਉੱਥੇ ਉਨ੍ਹਾਂ ਦੀ ਪ੍ਰਤਿਭਾ ਅਤੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ। ਉਨ੍ਹਾਂ ਕਿਹਾ ਕਿ ਅੱਜ ਦਾ ਬੱਚਾ-ਕੱਲ੍ਹ ਦਾ ਨੇਤਾ ਮੁਹਿੰਮ ਤਹਿਤ ਬੱਚਿਆਂ ਨੂੰ ਮਿਆਰੀ ਸਿੱਖਿਆ, ਸੰਸਕਾਰ ਅਤੇ ਆਤਮਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਦਾ ਹੈ। ਇਸ ਮੌਕੇ ਪ੍ਰਿੰਸੀਪਲ ਕਿਰਨ ਰਤਨ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।