17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐੱਸ.ਡੀ.ਐੱਮ. ਵਲੋਂ ਨਸ਼ਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ

ਮਾਨਸਾ / ਜੋਗਾ / ਭੀਖੀ , 17 ਨਵੰਬਰ ( ਪੱਤਰ ਪ੍ਰੇਰਕਾਂ ਰਾਹੀਂ )- ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਨਵਦੀਪ ਕੁਮਾਰ ਐੱਸ . ਡੀ .

Ad Position 21
No active advertisement
ਅਜੀਤ ਡੈਸਕ 18-11-2026
ਮਾਨਸਾ / ਜੋਗਾ / ਭੀਖੀ , 17 ਨਵੰਬਰ ( ਪੱਤਰ ਪ੍ਰੇਰਕਾਂ ਰਾਹੀਂ )- ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਨਵਦੀਪ ਕੁਮਾਰ ਐੱਸ . ਡੀ . ਐੱਮ . ਮਾਨਸਾ ਵਲੋਂ ਪੁਲਿਸ ਟੀਮ ਸਮੇਤ ਨਸ਼ਿਆਂ ਦੇ ਸੰਵੇਦਨਸ਼ੀਲ ਪਿੰਡ ਭੀਖੀ , ਜੋਗਾ , ਰੱਲਾ , ਖੀਵਾ ਖੁਰਦ ਤੋਂ ਇਲਾਵਾ ਵਾਰਡ ਨੰਬਰ 16 ਮਾਨਸਾ ਦਾ ਦੌਰਾ ਕੀਤਾ ਗਿਆ । ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਇਕ ਸਮਾਜਿਕ ਬੁਰਾਈ ਹੈ , ਜਿਸ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਦੇ ਨਾਲ - ਨਾਲ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕੋਈ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਦੇਣ । ਉਨ੍ਹਾਂ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਉਪਰਾਲੇ ਕੀਤੇ ਜਾਣ ਅਤੇ ਨਸ਼ਿਆਂ ਦੀ ਦਲਦਲ ’ ਚ ਫਸੇ ਵਿਅਕਤੀਆਂ ਨੂੰ ਇਲਾਜ ਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਸ ਦੌਰਾਨ ਉਨ੍ਹਾਂ ਪਿੰਡਾਂ ’ ਚ ਪਾਣੀ ਅਤੇ ਸੀਵਰੇਜ਼ ਦੀਆਂ ਸਮੱਸਿਆਵਾਂ ਦਾ ਵੀ ਜਾਇਜ਼ਾ ਲਿਆ ।
Ad Position 22
No active advertisement
ਪਿਛਲੀ ਖ਼ਬਰ ਹੱਡੀਆਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀਆਂ ਨਾਲ ਮਿਲਣੀ ਅਕਾਲੀ ਦਲ ਦੀ ਸਰਕਾਰ ਆਉਣ ਪੰਜਾਬ ਅੰਦਰ ਵਪਾਰ ਨੂੰ ਉਤਸ਼ਾਹਿਤ ਕੀਤਾ ਜਾਵੇਗ...
Ad Position 24