17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦਾ ਕਾਂਗਰਸ ਵਰਕਰਾਂ ਵਲੋਂ ਭਰਵਾਂ ਸਵਾਗਤ

ਝੁਨੀਰ/ਜੌੜਕੀਆਂ, 17 ਨਵੰਬਰ (ਸੰਜੀਵ ਸਿੰਗਲਾ/ਲਕਵਿੰਦਰ ਸ਼ਰਮਾ)- ਪੰਜਾਬ ਕਾਂਗਰਸ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਕਸਬਾ ਝੁਨੀਰ ਵਿਖੇ ਪਹੁੰਚੇ। ਉਨ੍ਹਾਂ ਨਾਲ ਸਾਬਕਾ ਪਾਰਲੀਮੈਂਟ ਮੈਂਬਰ ਮੁਹੰਮਦ ਸਦੀਕ, ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਹਲਕਾ ਇੰਚਾਰਜ ਬਿਕਰਮ ਸਿੰਘ ਮੋਫ਼ਰ ਆਦਿ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 18-11-2026
ਝੁਨੀਰ/ਜੌੜਕੀਆਂ, 17 ਨਵੰਬਰ (ਸੰਜੀਵ ਸਿੰਗਲਾ/ਲਕਵਿੰਦਰ ਸ਼ਰਮਾ)- ਪੰਜਾਬ ਕਾਂਗਰਸ ਵਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਕਸਬਾ ਝੁਨੀਰ ਵਿਖੇ ਪਹੁੰਚੇ। ਉਨ੍ਹਾਂ ਨਾਲ ਸਾਬਕਾ ਪਾਰਲੀਮੈਂਟ ਮੈਂਬਰ ਮੁਹੰਮਦ ਸਦੀਕ, ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਹਲਕਾ ਸਰਦੂਲਗੜ੍ਹ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਹਲਕਾ ਇੰਚਾਰਜ ਬਿਕਰਮ ਸਿੰਘ ਮੋਫ਼ਰ ਆਦਿ ਹਾਜ਼ਰ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ’ਚ ਧਸਦੀ ਜਾ ਰਹੀ ਹੈ ਪਰ ਸਰਕਾਰ ਇਸ ਗੰਭੀਰ ਸਮੱਸਿਆ ਨੂੰ ਰੋਕਣ ’ਚ ਨਾਕਾਮ ਸਾਬਤ ਹੋਈ ਹੈ। ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਮਾਮਲੇ ਦਾ ਜ਼ਿਕਰ ਕਰਦਿਆਂ ਚੰਨੀ ਨੇ ਦੋਸ਼ ਲਗਾਇਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਗੋਲੀਆਂ ਨਾਲ ਮਾਰਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਵੀ ਨਹੀਂ ਮਿਲ ਰਿਹਾ। ਜੌੜਕੀਆਂ - ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋ ਕੇ ਜਿਲ੍ਹੇ ਦੇ ਪਿੰਡ ਬਹਿਣੀਵਾਲ ਵਿਖੇ ਪਹੁੰਚੀ ‘ਜਵਾਨੀ ਸੰਭਾਲ ਯਾਤਰਾ’ ਦਾ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦੀ ਅਗਵਾਈ ’ਚ ਭਰਵਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਮਾਨਸਾ-ਤਲਵੰਡੀ ਸਾਬੋ ਮੁੱਖ ਸੜਕ ’ਤੇ ਪਿੰਡ ਜਗਾਰਾਮ ਤੀਰਥ ਵਿਖੇ ਸਾਬਕਾ ਸਰਪੰਚ ਮੇਜਰ ਸਿੰਘ ਦੀ ਗ੍ਰਹਿ ਵਿਖੇ ਸਮਾਗਮ ਕੀਤਾ ਗਿਆ। ਚੰਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਦੀ ਨਰਮੇ ਦੀ ਫਸਲ ਗੁਲਾਬੀ ਸੁੰਡੀ ਨਾਲ ਖਤਮ ਹੋ ਗਈ ਸੀ, ਜਿਸ ਦੀ ਗਿਰਦਾਵਰੀ ਕਰਵਾ ਕੇ 18 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਸੀ। ਇਸ ਦੀ ਹਾਮੀ ਮੌਕੇ ’ਤੇ ਮੌਜੂਦ ਕਿਸਾਨਾਂ ਨੇ ਵੀ ਭਰੀ ਜਦੋਂ ਕਿ ਪੰਜਾਬ ਦੇ ਸੱਤਾਧਾਰੀ ਮੁੱਖ ਮੰਤਰੀ ਨੇ 5 ਸਾਲਾਂ ਦੌਰਾਨ ਕਿਸੇ ਨੂੰ ਵੀ ਇੱਕ ਰੁਪਏ ਦਾ ਮੁਆਵਜ਼ਾ ਨਹੀਂ ਦਿੱਤਾ। ਇਸ ਮੌਕੇ ਐੱਮ.ਪੀ. ਸ਼ੇਰ ਸਿੰਘ ਘੁਬਾਇਆ, ਬਲਜਿੰਦਰ ਸਿੰਘ ਜਟਾਣਾ, ਰਣਜੀਤ ਸਿੰਘ ਸੰਧੂ, ਲਖਵਿੰਦਰ ਸਿੰਘ, ਕ੍ਰਿਸ਼ਨ ਸਿੰਘ ਭਾਗੀਵਾਂਦਰ, ਜਗਤਾਰ ਸਿੰਘ ਮੈਨੂੰਆਣਾ, ਅਵਤਾਰ ਸਿੰਘ ਮੈਨੂੰਆਣਾ, ਹਰਬੰਸ ਸਿੰਘ, ਰਮਨਦੀਪ ਸਿੰਘ ਸਾਬਕਾ ਸਰਪੰਚ, ਅੰਮ੍ਰਿਤਪਾਲ ਸਿੰਘ ਗਹਿਲੇਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਿੰਗ ਮਸ਼ੀਨਾਂ ਦੀ ਕੀਤੀ ਫ਼ਸਟ ਲੈਵਲ ਚੈਕਿੰਗ ਅਗਲੀ ਖ਼ਬਰ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸਕੂਲ ਭੀਖੀ ਦੇ ਵਿਦਿਆਰਥੀ ਰਾਸ਼ਟਰਪਤੀ ਨੂੰ ਮਿਲੇ ਬਾਲ ਦਿਵਸ ਮੌਕੇ ਰਾਸ਼ਟਰਪਤੀ ਭਵਨ ਤੋਂ ਮ...
Ad Position 24