ਵੇਦਾਂਤਾ ਪਾਵਰ ਵਲੋਂ ‘ਆਪਕੀ ਪਰਾਲੀ ਬਣੇਗੀ ਪੰਜਾਬ ਕੀ ਪਾਵਰ’ ਮੁਹਿੰਮ ਸ਼ੁਰੂ
ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ’ਚ ਪਰਾਲੀ ਸਾੜਨ ਦੀ ਵਧ ਰਹੀ ਸਮੱਸਿਆ ਦੇ ਮੱਦੇਨਜ਼ਰ ਵੇਦਾਂਤਾ ਪਾਵਰ ਵਲੋਂ ਕਿਸਾਨਾਂ ਤੇ ਆਮ ਲੋਕਾਂ ਨੂੰ ਪਰਾਲੀ ਸਾੜਨ ਦੇ ਵਾਤਾਵਰਣ ਅਤੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ‘ਆਪਕੀ ਪਰਾਲੀ ਬਣੇਗੀ ਪੰਜਾਬ ਕੀ ਪਾਵਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਾਜਿੰਦਰ ਸਿੰਘ ਆਹੂਜਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਣ ਤੋਂ ਇਲਾਵਾ ਧੂੰਏਂ ਕਾਰਨ ਸੜਕਾਂ ’ਤੇ ਦਿੱਖ ਘਟਣ ਨਾਲ ਹਾਦਸਿਆਂ ਦਾ ਖ਼ਤਰਾ ਵਧਦਾ ਹੈ ਅਤੇ ਅੱਗ ਦੀ ਗਰਮੀ ਨਾਲ ਮਿੱਟੀ ਦੇ ਲਾਭਦਾਇਕ ਸੂਖਮ ਜੀਵ ਤੇ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ।
ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ’ਚ ਪਰਾਲੀ ਸਾੜਨ ਦੀ ਵਧ ਰਹੀ ਸਮੱਸਿਆ ਦੇ ਮੱਦੇਨਜ਼ਰ ਵੇਦਾਂਤਾ ਪਾਵਰ ਵਲੋਂ ਕਿਸਾਨਾਂ ਤੇ ਆਮ ਲੋਕਾਂ ਨੂੰ ਪਰਾਲੀ ਸਾੜਨ ਦੇ ਵਾਤਾਵਰਣ ਅਤੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ‘ਆਪਕੀ ਪਰਾਲੀ ਬਣੇਗੀ ਪੰਜਾਬ ਕੀ ਪਾਵਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਾਜਿੰਦਰ ਸਿੰਘ ਆਹੂਜਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਣ ਤੋਂ ਇਲਾਵਾ ਧੂੰਏਂ ਕਾਰਨ ਸੜਕਾਂ ’ਤੇ ਦਿੱਖ ਘਟਣ ਨਾਲ ਹਾਦਸਿਆਂ ਦਾ ਖ਼ਤਰਾ ਵਧਦਾ ਹੈ ਅਤੇ ਅੱਗ ਦੀ ਗਰਮੀ ਨਾਲ ਮਿੱਟੀ ਦੇ ਲਾਭਦਾਇਕ ਸੂਖਮ ਜੀਵ ਤੇ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਪਿੰਡ ਬਣਾਂਵਾਲਾ ਸਥਿਤ ਤਲਵੰਡੀ ਸਾਬੋ ਤਾਪ ਘਰ ’ਚ ਵਿੱਤੀ ਸਾਲ 2025-26 ਦੌਰਾਨ 3 ਲੱਖ 60 ਹਜਾਰ 347.7 ਮੀਟ੍ਰਿਕ ਟਨ ਬਾਇਓਮਾਸ ਦੀ ਵਰਤੋਂ ਕੀਤੀ ਗਈ ਜਦਕਿ ਪਿਛਲੇ ਸਾਲ ਇਹ ਮਾਤਰਾ 26 ਹਜਾਰ 099 ਮੀਟ੍ਰਿਕ ਟਨ ਸੀ। ਇਸ ਨਾਲ ਅੰਦਾਜ਼ਨ 4.2 ਲੱਖ ਟਨ ਕਾਰਬਨ-ਡਾਈਆਕਸਾਈਡ ਦੇ ਨਿਕਾਸ ’ਚ ਕਮੀ ਆਈ ਹੈ। ਤਲਵੰਡੀ ਸਾਬੋ ਤਾਪ ਘਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਪੰਕਜ ਸ਼ਰਮਾ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਸਿਰਫ਼ ਇਸ ਪ੍ਰਥਾ ਨੂੰ ਰੋਕਣਾ ਹੀ ਕਾਫ਼ੀ ਨਹੀਂ ਸਗੋਂ ਕਿਸਾਨਾਂ ਨੂੰ ਇਸ ਦੇ ਲਾਭਦਾਇਕ ਬਦਲਾਅ ਬਾਰੇ ਜਾਣਕਾਰੀ ਦੇਣ ਅਤੇ ਆਰਥਿਕ ਤੌਰ ’ਤੇ ਵਿਹਾਰਕ ਹੱਲ ਮੁਹੱਈਆ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਾਲੀ ਕਈ ਉਦਯੋਗਾਂ ਲਈ ਕੀਮਤੀ ਕੱਚਾ ਮਾਲ ਬਣ ਸਕਦੀ ਹੈ ਅਤੇ ਇਸ ਲਈ ਕਿਸਾਨਾਂ ਤੇ ਉਦਯੋਗਾਂ ਵਿਚਕਾਰ ਬਿਹਤਰ ਤਾਲਮੇਲ ਜ਼ਰੂਰੀ ਹੈ।