6.77 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ
ਗੋਨਿਆਣਾ, 17 ਨਵੰਬਰ (ਲਛਮਣ ਦਾਸ ਗਰਗ)-‘ਯੁੱਧ ਨਸ਼ਾ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6. 77 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ।
ਗੋਨਿਆਣਾ, 17 ਨਵੰਬਰ (ਲਛਮਣ ਦਾਸ ਗਰਗ)-‘ਯੁੱਧ ਨਸ਼ਾ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6.77 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਥਾਣਾ ਨੇਹੀਂਆਂ ਵਾਲਾ ਦੇ ਮੁੱਖ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਹਰਰਾਏਪੁਰ ਕੋਲ ਇਕ ਨਸ਼ਾ ਤਸ਼ਕਰ ਨਸ਼ੇ ਦੀ ਖਰੀਦੋ ਫਰੋਖਤ ਲਈ ਘੁੰਮ ਰਿਹਾ ਹੈ। ਜਿਸ ਤਹਿਤ ਪੁਲਿਸ ਨੇ ਟਰਿੱਪ ਲਗਾਕੇ ਜਦੋਂ ਉਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲੈਣ ਲਈ ਸ਼ੱਕ ਦੇ ਆਧਾਰ ਤੇ ਰੋਕਿਆ ਤਾਂ ਪੁਲਿਸ ਨੇ ਪੁਲਿਸ ਦੇ ਕਬਜ਼ੇ ਵਿਚੋਂ 6.77 ਗ੍ਰਾਮ ਚਿੱਟਾ ਬਰਾਮਦ ਕੀਤਾ। ਪੁਲਿਸ ਨੇ ਮੈਂ ਨਸ਼ਾ ਤਸਕਰ ਦੀ ਪਹਿਚਾਣ ਸ਼ਿਵਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਗੋਨਿਆਣਾ ਮੰਡੀ ਵਜੋਂ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰ ਸ਼ਿਵਪ੍ਰੀਤ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।