18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਜਪਾ ਆਗੂ ਵਲੋਂ ‘ਸਮਰਸਤਾ ਸੰਕਲਪ ਯਾਤਰਾ’ ਲਈ ਬੱਸਾਂ ਰਵਾਨਾ

ਮਾਨਸਾ, 18 ਨਵੰਬਰ (ਸ. ਰਿ.)

Ad Position 21
No active advertisement
ਅਜੀਤ ਡੈਸਕ 19-11-2026
ਮਾਨਸਾ, 18 ਨਵੰਬਰ (ਸ. ਰਿ.)–ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦੇ ਮੱਦਨਜ਼ਰ ਭਾਜਪਾ ਦੇ ਜਿਲ੍ਹਾ ਜਨਰਲ ਸਕੱਤਰ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਵਲੋਂ ਪਾਰਟੀ ਵਰਕਰਾਂ ਨੂੰ ਡੇਰਾ ਸੱਚਖੰਡ ਬੱਲਾਂ ਜਲੰਧਰ ਲਈ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਆਪਣੀ ਬਾਣੀ ਅਤੇ ਵਿਚਾਰਧਾਰਾ ਰਾਹੀਂ ਸਮਾਜ ਨੂੰ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਾਂਝ, ਸਮਾਨਤਾ ਅਤੇ ਭਾਈਚਾਰੇ ਨਾਲ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਕਰਵਾਈ ਜਾ ਰਹੀ ਇਹ ਯਾਤਰਾ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਦਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੀ ਅਗਵਾਈ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕ ਵਾਅਦਿਆਂ ’ਤੇ ਖ਼ਰੀ ਉੱਤਰੀ– ਵਿਧਾਇਕ ਬਣਾਂਵਾਲੀ ਅਗਲੀ ਖ਼ਬਰ ਭਾਕਿਯੂ (ਡਕੌਂਦਾ) ਨੇ ਸਰਦੂਲਗੜ੍ਹ ਵਿਖੇ ਝੋਨੇ ਦੀ ਬੰਦ ਪਈ ਖਰੀਦ ਚਾਲੂ ਕਰਵਾਈ
Ad Position 24