18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਸਰਕਾਰ ਲੋਕ ਵਾਅਦਿਆਂ ’ਤੇ ਖ਼ਰੀ ਉੱਤਰੀ– ਵਿਧਾਇਕ ਬਣਾਂਵਾਲੀ

ਮਾਨਸਾ, 18 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਲੋਕ ਵਾਅਦਿਆਂ ’ਤੇ ਖ਼ਰੀ ਉੱਤਰੀ ਹੈ। ਇਹ ਦਾਅਵਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਕਿਹਾ, ਸਰਦੂਲਗੜ੍ਹ ਹਲਕੇ ਦੀ ਸੀਟ ਮੁੜ ‘ਆਪ’ ਦੀ ਝੋਲੀ ਪਾਵਾਂਗਾ 19-11-2026
ਮਾਨਸਾ, 18 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਲੋਕ ਵਾਅਦਿਆਂ ’ਤੇ ਖ਼ਰੀ ਉੱਤਰੀ ਹੈ। ਇਹ ਦਾਅਵਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇੱਥੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਉਪਰੋਕਤ ਹਲਕੇ ਤੋਂ ਮੁੜ ਉਮੀਦਵਾਰ ਐਲਾਨਿਆ ਗਿਆ ਹੈ, ਜਿਸ ਦੇ ਮੱਦੇਨਜ਼ਰ ਉਹ ਮਿਹਨਤ ਕਰ ਰਹੇ ਹਨ। ਵਿਧਾਇਕ ਨੇ ਦਾਅਵਾ ਕੀਤਾ ਕਿ ਆਜ਼ਾਦੀ ਤੋਂ ਬਾਅਦ ਸਰਦੂਲਗੜ੍ਹ ਹਲਕੇ ’ਚ ਪਹਿਲੀ ਵਾਰ ਇੰਨੇ ਵਿਕਾਸ ਕਾਰਜ ਹੋਏ ਹਨ ਜੋ ਪਿਛਲੀਆਂ ਸਰਕਾਰਾਂ ਦੌਰਾਨ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਮੁੱਖ ਸੜਕਾਂ ਦੇ ਨਾਲ ਹੀ ਲਿੰਕ ਰੋਡਾਂ ਦੀ ਵੀ ਕਾਇਆ ਕਲਪ ਕੀਤੀ ਗਈ ਹੈ। ਇਸ ਤੋਂ ਇਲਾਵਾ ਹਲਕੇ ਦੇ ਦਰਜਨ ਤੋਂ ਵਧੇਰੇ ਪਿੰਡਾਂ ਦੀਆਂ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਜਦਕਿ ਸਕੂਲਾਂ ਤੇ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਾਹਨੇਵਾਲੀ ਵਿਖੇ ਸਥਾਪਿਤ ਕੀਤੀ ਗਈ ਸਰਕਾਰੀ ਆਈ.ਟੀ.ਆਈ. ਇਲਾਕੇ ਦੀ ਚਾਨਣ ਮੁਨਾਰਾ ਸਾਬਿਤ ਹੋਵੇਗੀ। ਬਣਾਂਵਾਲੀ ਨੇ ਆਖਿਆ ਕਿ ਅਧੂਰੇ ਵਿਕਾਸ ਕਾਰਜ ਵੀ ਜਲਦ ਪੂਰੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਤੇ ਖੁਦ ਦੀ ਕਾਰਗੁਜਾਰੀ ਬਲਬੂਤੇ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਸਰਦੂਲਗੜ੍ਹ ਦੀ ਸੀਟ ਮੁੜ ਪਾਰਟੀ ਦੀ ਝੋਲੀ ਪਾਉਂਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਭਾਜਪਾ ਆਗੂ ਵਲੋਂ ‘ਸਮਰਸਤਾ ਸੰਕਲਪ ਯਾਤਰਾ’ ਲਈ ਬੱਸਾਂ ਰਵਾਨਾ
Ad Position 24